Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

ਪੰਜਾਬ ਦੀ ਧੀ ਨੇ ਜਿੱਤਿਆ ‘ਮਿਸਿਜ਼ ਕੈਨੇਡਾ ਵਰਲਡ 2026’ ਦਾ ਤਾਜ

Punjab’s daughter wins ‘Mrs. Canada World: ਜਲੰਧਰ: ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਗੁਰਾਇਆ ਸ਼ਹਿਰ ਦੀ ਧੀ ਪੱਲਵੀ ਮੁਖੀਜਾ ਨੇ ਵਿਦੇਸ਼ ਦੀ ਧਰਤੀ ‘ਤੇ ਵੱਡੀ ਉਪਲਬਧੀ ਹਾਸਲ ਕਰਦਿਆਂ ‘ਮਿਸਿਜ਼ ਕੈਨੇਡਾ ਵਰਲਡ 2026’ ਦਾ ਖ਼ਿਤਾਬ ਆਪਣੇ ਨਾਂ ਕਰ ਲਿਆ ਹੈ। ਇਸ ਜਿੱਤ ਨਾਲ ਉਨ੍ਹਾਂ ਨੇ ਨਾ ਸਿਰਫ਼ ਆਪਣੇ ਪਰਿਵਾਰ, ਸਗੋਂ ਪੰਜਾਬ ਅਤੇ ਭਾਰਤ ਦਾ ਨਾਮ ਵੀ ਰੌਸ਼ਨ […]
By : Updated On: 06 Aug 2026 10:32:AM
ਪੰਜਾਬ ਦੀ ਧੀ ਨੇ ਜਿੱਤਿਆ ‘ਮਿਸਿਜ਼ ਕੈਨੇਡਾ ਵਰਲਡ 2026’ ਦਾ ਤਾਜ

Punjab’s daughter wins ‘Mrs. Canada World: ਜਲੰਧਰ: ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਗੁਰਾਇਆ ਸ਼ਹਿਰ ਦੀ ਧੀ ਪੱਲਵੀ ਮੁਖੀਜਾ ਨੇ ਵਿਦੇਸ਼ ਦੀ ਧਰਤੀ ‘ਤੇ ਵੱਡੀ ਉਪਲਬਧੀ ਹਾਸਲ ਕਰਦਿਆਂ ‘ਮਿਸਿਜ਼ ਕੈਨੇਡਾ ਵਰਲਡ 2026’ ਦਾ ਖ਼ਿਤਾਬ ਆਪਣੇ ਨਾਂ ਕਰ ਲਿਆ ਹੈ। ਇਸ ਜਿੱਤ ਨਾਲ ਉਨ੍ਹਾਂ ਨੇ ਨਾ ਸਿਰਫ਼ ਆਪਣੇ ਪਰਿਵਾਰ, ਸਗੋਂ ਪੰਜਾਬ ਅਤੇ ਭਾਰਤ ਦਾ ਨਾਮ ਵੀ ਰੌਸ਼ਨ ਕੀਤਾ ਹੈ। ਇਹ ਮੁਕਾਬਲਾ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਸਥਿਤ ਬੈੱਲ ਪਰਫ਼ਾਰਮਿੰਗ ਆਰਟਸ ਸੈਂਟਰ ਵਿੱਚ ਕਰਵਾਇਆ ਗਿਆ, ਜਿੱਥੇ ਦੇਸ਼ ਭਰ ਤੋਂ ਆਈਆਂ ਪ੍ਰਤੀਯੋਗੀਆਂ ਵਿਚਕਾਰ ਪੱਲਵੀ ਮੁਖੀਜਾ ਨੇ ਆਪਣੀ ਪ੍ਰਤਿਭਾ, ਆਤਮਵਿਸ਼ਵਾਸ ਅਤੇ ਸ਼ਖ਼ਸੀਅਤ ਦੇ ਆਧਾਰ ‘ਤੇ ਇਹ ਵੱਕਾਰੀ ਤਾਜ ਜਿੱਤਿਆ।

ਪੱਲਵੀ ਮੁਖੀਜਾ ਮੂਲ ਰੂਪ ਵਿੱਚ ਗੁਰਾਇਆ ਦੀ ਰਹਿਣ ਵਾਲੀ ਹੈ ਅਤੇ ਇਸ ਸਮੇਂ ਆਪਣੇ ਪਰਿਵਾਰ ਨਾਲ ਕੈਨੇਡਾ ਵਿੱਚ ਵੱਸ ਰਹੀ ਹੈ। ਉਹ ਬਾਲ ਕ੍ਰਿਸ਼ਨ ਮੁਖੀਜਾ ਅਤੇ ਡਿੰਪਲ ਮੁਖੀਜਾ ਦੀ ਵੱਡੀ ਧੀ ਹੈ। ਖ਼ਿਤਾਬ ਜਿੱਤਣ ਤੋਂ ਬਾਅਦ ਪੱਲਵੀ ਨੇ ਕਿਹਾ, “ਮੇਰੇ ਲਈ ਇਹ ਤਾਜ ਸਿਰਫ਼ ਇੱਕ ਉਪਲਬਧੀ ਨਹੀਂ, ਸਗੋਂ ਇੱਕ ਮਕਸਦ ਨਾਲ ਜੁੜਿਆ ਪਲੇਟਫ਼ਾਰਮ ਹੈ।” ਉਨ੍ਹਾਂ ਕਿਹਾ ਕਿ ਉਹ ਇਸ ਮੰਚ ਰਾਹੀਂ ਸਮਾਜ ਲਈ ਸਕਾਰਾਤਮਕ ਯੋਗਦਾਨ ਪਾਉਣਾ ਅਤੇ ਹੋਰਨਾਂ ਨੂੰ ਪ੍ਰੇਰਿਤ ਕਰਨਾ ਚਾਹੁੰਦੀ ਹੈ।

ਪੱਲਵੀ ਦੀ ਇਸ ਕਾਮਯਾਬੀ ਨਾਲ ਗੁਰਾਇਆ ਅਤੇ ਜਲੰਧਰ ਵਿੱਚ ਖੁਸ਼ੀ ਦਾ ਮਾਹੌਲ ਹੈ। ਪਰਿਵਾਰ, ਰਿਸ਼ਤੇਦਾਰਾਂ ਅਤੇ ਇਲਾਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦੇ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News