Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

ਗਲਾਸਗੋ ਰਾਸ਼ਟਰਮੰਡਲ ਖੇਡਾਂ ਤੋਂ ਬਾਅਦ 5 ਮੁੱਕੇਬਾਜ਼ ਲਾਪਤਾ

5 boxers missing after Commonwealth Games: ਨਵੀਂ ਦਿੱਲੀ: 2026 ਗਲਾਸਗੋ ਰਾਸ਼ਟਰਮੰਡਲ ਖੇਡਾਂ ਸਮਾਪਤ ਹੋਣ ਤੋਂ ਬਾਅਦ ਪੰਜ ਮੁੱਕੇਬਾਜ਼ਾਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਵਿੱਚ ਇੱਕ ਪਾਕਿਸਤਾਨੀ ਅਤੇ ਚਾਰ ਯੂਗਾਂਡਾ ਦੇ ਮੁੱਕੇਬਾਜ਼ ਸ਼ਾਮਲ ਹਨ। ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਸਕਾਟਿਸ਼ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰਿਪੋਰਟਾਂ ਅਨੁਸਾਰ, ਪਾਕਿਸਤਾਨੀ ਮੁੱਕੇਬਾਜ਼ […]
By : Published: 06 Aug 2026 16:40:PM
ਗਲਾਸਗੋ ਰਾਸ਼ਟਰਮੰਡਲ ਖੇਡਾਂ ਤੋਂ ਬਾਅਦ 5 ਮੁੱਕੇਬਾਜ਼ ਲਾਪਤਾ

5 boxers missing after Commonwealth Games: ਨਵੀਂ ਦਿੱਲੀ: 2026 ਗਲਾਸਗੋ ਰਾਸ਼ਟਰਮੰਡਲ ਖੇਡਾਂ ਸਮਾਪਤ ਹੋਣ ਤੋਂ ਬਾਅਦ ਪੰਜ ਮੁੱਕੇਬਾਜ਼ਾਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਵਿੱਚ ਇੱਕ ਪਾਕਿਸਤਾਨੀ ਅਤੇ ਚਾਰ ਯੂਗਾਂਡਾ ਦੇ ਮੁੱਕੇਬਾਜ਼ ਸ਼ਾਮਲ ਹਨ। ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਸਕਾਟਿਸ਼ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰਿਪੋਰਟਾਂ ਅਨੁਸਾਰ, ਪਾਕਿਸਤਾਨੀ ਮੁੱਕੇਬਾਜ਼ ਕੁਦਰਤਉੱਲਾ ਆਪਣੇ ਹੋਟਲ ਦੇ ਕਮਰੇ ਤੋਂ ਲਾਪਤਾ ਹੋ ਗਏ ਸੀ। ਇਸ ਤੋਂ ਬਾਅਦ ਯੂਗਾਂਡਾ ਦੇ ਚਾਰ ਮੁੱਕੇਬਾਜ਼—ਇਬਰਾਹਿਮ ਕੇਮਿਸ, ਨੂਹੂ ਬੱਟ, ਐਮਿਲੀ ਨਕਾਲੇਮਾ ਅਤੇ ਏਂਜਲ ਕਟੂਸ਼ਾਬੇ—ਵੀ ਆਪਣੀ ਟੀਮ ਨਾਲ ਵਤਨ ਵਾਪਸ ਨਹੀਂ ਗਏ ਅਤੇ ਉਨ੍ਹਾਂ ਦੇ ਲਾਪਤਾ ਹੋਣ ਦੀ ਪੁਸ਼ਟੀ ਹੋਈ।

ਸਕਾਟਲੈਂਡ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਕੁਝ ਐਥਲੀਟਾਂ ਦੇ ਲਾਪਤਾ ਹੋਣ ਦੀਆਂ ਰਿਪੋਰਟਾਂ ਮਿਲੀਆਂ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਗ੍ਰਹਿ ਦਫ਼ਤਰ ਨਾਲ ਵੀ ਤਾਲਮੇਲ ਕੀਤਾ ਜਾ ਰਿਹਾ ਹੈ।

ਰਾਸ਼ਟਰਮੰਡਲ ਖੇਡਾਂ ਜਾਂ ਓਲੰਪਿਕ ਦੌਰਾਨ ਐਥਲੀਟਾਂ ਦੇ ਲਾਪਤਾ ਹੋਣ ਦੀਆਂ ਘਟਨਾਵਾਂ ਪਹਿਲਾਂ ਵੀ ਸਾਹਮਣੇ ਆ ਚੁੱਕੀਆਂ ਹਨ।
2022 ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੌਰਾਨ ਦੋ ਮੁੱਕੇਬਾਜ਼, ਇੱਕ ਸ਼੍ਰੀਲੰਕਾਈ ਪਹਿਲਵਾਨ, ਇੱਕ ਜੂਡੋ ਖਿਡਾਰੀ ਅਤੇ ਇੱਕ ਕੋਚ ਲਾਪਤਾ ਹੋ ਗਏ ਸਨ।
2018 ਗੋਲਡ ਕੋਸਟ ਰਾਸ਼ਟਰਮੰਡਲ ਖੇਡਾਂ ਤੋਂ ਬਾਅਦ 50 ਤੋਂ ਵੱਧ ਐਥਲੀਟ ਆਸਟ੍ਰੇਲੀਆ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਗਏ ਸਨ।
2014 ਗਲਾਸਗੋ ਰਾਸ਼ਟਰਮੰਡਲ ਖੇਡਾਂ ਤੋਂ ਬਾਅਦ ਵੀ ਕਰੀਬ ਇੱਕ ਦਰਜਨ ਐਥਲੀਟਾਂ ਦੇ ਲਾਪਤਾ ਹੋਣ ਦੀਆਂ ਰਿਪੋਰਟਾਂ ਆਈਆਂ ਸਨ।

ਪਾਕਿਸਤਾਨ ਦਾ ਨਿਰਾਸ਼ਾਜਨਕ ਪ੍ਰਦਰਸ਼ਨ
ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਵਿੱਚ ਪਾਕਿਸਤਾਨ ਦਾ ਪ੍ਰਦਰਸ਼ਨ ਵੀ ਨਿਰਾਸ਼ਾਜਨਕ ਰਿਹਾ। ਟੀਮ ਸਿਰਫ਼ ਇੱਕ ਕਾਂਸੀ ਦੇ ਤਗਮੇ ਨਾਲ ਹੀ ਵਾਪਸ ਪਰਤੀ, ਜੋ ਪਿਛਲੇ 36 ਸਾਲਾਂ ਵਿੱਚ ਰਾਸ਼ਟਰਮੰਡਲ ਖੇਡਾਂ ਵਿੱਚ ਉਸਦਾ ਸਭ ਤੋਂ ਕਮਜ਼ੋਰ ਪ੍ਰਦਰਸ਼ਨ ਮੰਨਿਆ ਜਾ ਰਿਹਾ ਹੈ। ਇਸ ਦਰਮਿਆਨ ਪਾਕਿਸਤਾਨੀ ਮੁੱਕੇਬਾਜ਼ ਦੇ ਲਾਪਤਾ ਹੋਣ ਦੀ ਘਟਨਾ ਨੇ ਦੇਸ਼ ਦੀ ਖੇਡ ਪ੍ਰਬੰਧਕੀ ‘ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।

ਫਿਲਹਾਲ ਸਕਾਟਿਸ਼ ਪੁਲਿਸ ਲਾਪਤਾ ਮੁੱਕੇਬਾਜ਼ਾਂ ਦੀ ਭਾਲ ਵਿੱਚ ਜੁਟੀ ਹੋਈ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News