Journalism Of Hope
BREAKING NEWS
ਪੰਜਾਬ ਵਿਧਾਨ ਸਭਾ ‘ਚ ਨਸ਼ੇ ਨੂੰ ਲੈ ਕੇ ਚਿੰਤਾਜਨਕ ਤੱਥ ਸਾਹਮਣੇ ਆਏ: 18 ਤੋਂ 35 ਸਾਲ ਦੇ 65% ਨੌਜਵਾਨ ਨਸ਼ੇ ਤੋਂ ਪ੍ਰਭਾਵਿਤ.....‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸ਼ੋਧ ਐਕਟ’ ਮਾਮਲਾ, ਸੁਣਵਾਈ 11 ਸਤੰਬਰ ਤੱਕ ਮੁਲਤਵੀ....ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ ਅਲਰਟ ਮੋਡ ‘ਤੇ......ਜੰਤਰ-ਮੰਤਰ ਪ੍ਰਦਰਸ਼ਨਕਾਰੀਆਂ ਦਾ ਕਿਸੇ ਅੱਤਵਾਦੀ ਮਾਡਿਊਲ ਨਾਲ ਨਹੀਂ ਸੀ ਕੋਈ ਸਬੰਧ- ਪੰਜਾਬ ਪੁਲਿਸ ਦਾ ਵੱਡਾ ਦਾਅਵਾ.......ਅਮਰੀਕਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਕਈ ਦਿਨਾਂ ਬਾਅਦ ਜੰਗਲ ’ਚੋਂ ਮਿਲੀ ਲਾਸ਼.......ਕੈਨੇਡਾ ’ਚ 1000 ਤੋਂ ਵੱਧ ਵਿਦਿਆਰਥੀਆਂ ਦਾ ਸੜਕਾਂ ‘ਤੇ ਪ੍ਰਦਰਸ਼ਨ, PGWP ਰੱਦ ਹੋਣ ’ਤੇ ਕਸੂਤੇ ਫਸੇ ਪੰਜਾਬੀ ਵਿਦਿਆਰਥੀ.....

ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ ਅਲਰਟ ਮੋਡ ‘ਤੇ

Punjab Vidhan Sabha bomb threat: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੂੰ ਬੰਬ ਧਮਾਕੇ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਸ਼ੁੱਕਰਵਾਰ ਸਵੇਰੇ ਵਿਧਾਨ ਸਭਾ ਨੂੰ ਭੇਜੀ ਗਈ ਇੱਕ ਧਮਕੀ ਭਰੀ ਈਮੇਲ ਵਿੱਚ ਵਿਧਾਨ ਸਭਾ ਨੂੰ ਨਿਸ਼ਾਨਾ ਬਣਾਉਣ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਦੀਆਂ ਰੇਲਵੇ ਪਟੜੀਆਂ ਨੂੰ ਵੀ ਨੁਕਸਾਨ ਪਹੁੰਚਾਉਣ ਦੀ […]
Ranjit Singh
By : Updated On: 07 Aug 2026 11:38:AM
ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ ਅਲਰਟ ਮੋਡ ‘ਤੇ

Punjab Vidhan Sabha bomb threat: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੂੰ ਬੰਬ ਧਮਾਕੇ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਸ਼ੁੱਕਰਵਾਰ ਸਵੇਰੇ ਵਿਧਾਨ ਸਭਾ ਨੂੰ ਭੇਜੀ ਗਈ ਇੱਕ ਧਮਕੀ ਭਰੀ ਈਮੇਲ ਵਿੱਚ ਵਿਧਾਨ ਸਭਾ ਨੂੰ ਨਿਸ਼ਾਨਾ ਬਣਾਉਣ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਦੀਆਂ ਰੇਲਵੇ ਪਟੜੀਆਂ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ ਗਈ ਹੈ।

ਇਸ਼ਤਿਹਾਰ

ਈਮੇਲ ਵਿੱਚ ਵਿਧਾਨ ਸਭਾ ਵਿੱਚ ਧਮਾਕੇ ਲਈ ਦੁਪਹਿਰ 3:11 ਵਜੇ ਦਾ ਸਮਾਂ ਦੱਸਿਆ ਗਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਲੁਧਿਆਣਾ, ਬਠਿੰਡਾ, ਫਿਰੋਜ਼ਪੁਰ, ਅੰਬਾਲਾ ਅਤੇ ਦਿੱਲੀ ਵੱਲ ਜਾਣ ਵਾਲੇ ਕਈ ਰੇਲਵੇ ਰੂਟਾਂ ਦਾ ਜ਼ਿਕਰ ਕੀਤਾ ਗਿਆ ਹੈ। ਧਮਕੀ ਭਰੇ ਸੁਨੇਹੇ ਵਿੱਚ 15 ਅਗਸਤ ਨੂੰ ਆਜ਼ਾਦੀ ਦਿਵਸ ਸਮਾਗਮਾਂ ਨੂੰ ਲੈ ਕੇ ਵੀ ਚਿਤਾਵਨੀ ਦਿੱਤੀ ਗਈ ਹੈ। ਈਮੇਲ ਵਿੱਚ ਇਤਰਾਜ਼ਯੋਗ ਅਤੇ ਵੱਖਵਾਦੀ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ।

ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਵਿਧਾਨ ਸਭਾ ਅਤੇ ਸੰਭਾਵਿਤ ਨਿਸ਼ਾਨਿਆਂ ਦੀ ਸੁਰੱਖਿਆ ਨੂੰ ਲੈ ਕੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕੀਤੇ ਜਾ ਰਹੇ ਹਨ। ਅਧਿਕਾਰੀ ਈਮੇਲ ਭੇਜਣ ਵਾਲੇ ਦੀ ਪਛਾਣ ਅਤੇ ਧਮਕੀ ਦੀ ਭਰੋਸੇਯੋਗਤਾ ਦੀ ਜਾਂਚ ਕਰ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News