Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

ਭਾਰੀ ਮੀਂਹ ਨੇ ਢਾਹਿਆ ਗਰੀਬ ਪਰਿਵਾਰ ਦਾ ਆਸ਼ਿਆਨਾ, ਮਲਬੇ ਹੇਠ ਆਉਣ ਕਾਰਨ ਵਿਧਵਾ ਦੀ ਮੌਤ; 3 ਬੱਚੇ ਹੋਏ ਅਨਾਥ

Heavy rains destroy house: ਮਾਛੀਵਾੜਾ: ਨੇੜਲੇ ਪਿੰਡ ਸ਼ਤਾਬਗੜ੍ਹ ਵਿੱਚ ਭਾਰੀ ਮੀਂਹ ਦੌਰਾਨ ਇੱਕ ਦਰਦਨਾਕ ਹਾਦਸਾ ਵਾਪਰਿਆ। ਖਸਤਾ ਹਾਲਤ ਮਕਾਨ ਦੀ ਛੱਤ ਡਿੱਗਣ ਕਾਰਨ ਮਲਬੇ ਹੇਠ ਦੱਬ ਕੇ 38 ਸਾਲਾ ਵਿਧਵਾ ਇੰਦਰਜੀਤ ਕੌਰ ਦੀ ਮੌਤ ਹੋ ਗਈ, ਜਦਕਿ ਉਸ ਦੀ ਗੁਆਂਢਣ ਜ਼ਖਮੀ ਹੋ ਗਈ। ਹਾਦਸੇ ਵਿੱਚ ਇੰਦਰਜੀਤ ਕੌਰ ਦੀ ਧੀ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ। […]
By : Published: 07 Aug 2026 12:51:PM
ਭਾਰੀ ਮੀਂਹ ਨੇ ਢਾਹਿਆ ਗਰੀਬ ਪਰਿਵਾਰ ਦਾ ਆਸ਼ਿਆਨਾ, ਮਲਬੇ ਹੇਠ ਆਉਣ ਕਾਰਨ ਵਿਧਵਾ ਦੀ ਮੌਤ; 3 ਬੱਚੇ ਹੋਏ ਅਨਾਥ

Heavy rains destroy house: ਮਾਛੀਵਾੜਾ: ਨੇੜਲੇ ਪਿੰਡ ਸ਼ਤਾਬਗੜ੍ਹ ਵਿੱਚ ਭਾਰੀ ਮੀਂਹ ਦੌਰਾਨ ਇੱਕ ਦਰਦਨਾਕ ਹਾਦਸਾ ਵਾਪਰਿਆ। ਖਸਤਾ ਹਾਲਤ ਮਕਾਨ ਦੀ ਛੱਤ ਡਿੱਗਣ ਕਾਰਨ ਮਲਬੇ ਹੇਠ ਦੱਬ ਕੇ 38 ਸਾਲਾ ਵਿਧਵਾ ਇੰਦਰਜੀਤ ਕੌਰ ਦੀ ਮੌਤ ਹੋ ਗਈ, ਜਦਕਿ ਉਸ ਦੀ ਗੁਆਂਢਣ ਜ਼ਖਮੀ ਹੋ ਗਈ। ਹਾਦਸੇ ਵਿੱਚ ਇੰਦਰਜੀਤ ਕੌਰ ਦੀ ਧੀ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ। ਜਾਣਕਾਰੀ ਮੁਤਾਬਕ ਅੱਜ ਮਾਛੀਵਾੜਾ ਇਲਾਕੇ ਵਿੱਚ ਭਾਰੀ ਮੀਂਹ ਪੈ ਰਿਹਾ ਸੀ। ਇੰਦਰਜੀਤ ਕੌਰ ਆਪਣੇ ਘਰ ਵਿੱਚ ਗੁਆਂਢਣ ਅਤੇ ਧੀ ਨਾਲ ਬੈਠੀ ਸੀ ਕਿ ਅਚਾਨਕ ਕਮਰੇ ਉੱਪਰ ਬਣੇ ਚੁਬਾਰੇ ਦੀ ਛੱਤ ਡਿੱਗ ਗਈ। ਛੱਤ ਦੇ ਮਲਬੇ ਦਾ ਭਾਰ ਪੈਣ ਕਾਰਨ ਹੇਠਾਂ ਵਾਲੀ ਛੱਤ ਵੀ ਉਨ੍ਹਾਂ ਉੱਪਰ ਆ ਡਿੱਗੀ। ਰੌਲਾ ਸੁਣ ਕੇ ਗੁਆਂਢੀਆਂ ਨੇ ਮੌਕੇ ’ਤੇ ਪਹੁੰਚ ਕੇ ਤਿੰਨਾਂ ਨੂੰ ਮਲਬੇ ਵਿੱਚੋਂ ਬਾਹਰ ਕੱਢਿਆ।

ਗੰਭੀਰ ਜ਼ਖਮੀ ਇੰਦਰਜੀਤ ਕੌਰ ਨੂੰ ਤੁਰੰਤ ਸਮਰਾਲਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗੁਆਂਢਣ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾ ਦਿੱਤਾ ਹੈ।

ਪਤੀ ਦੀ ਮੌਤ ਤੋਂ ਬਾਅਦ 3 ਬੱਚਿਆਂ ਦੀ ਕਰ ਰਹੀ ਸੀ ਪਰਵਰਿਸ਼
ਇੰਦਰਜੀਤ ਕੌਰ ਦੇ ਪਤੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਉਸ ਦਾ ਪਤੀ ਪਿੰਡ ਦਾ ਸਾਬਕਾ ਸਰਪੰਚ ਦੱਸਿਆ ਜਾ ਰਿਹਾ ਹੈ। ਇੰਦਰਜੀਤ ਕੌਰ ਆਪਣੇ ਤਿੰਨ ਬੱਚਿਆਂ ਅਤੇ ਬਜ਼ੁਰਗ ਸੱਸ ਨਾਲ ਖਸਤਾ ਹਾਲਤ ਮਕਾਨ ਵਿੱਚ ਰਹਿ ਕੇ ਪਰਿਵਾਰ ਦਾ ਗੁਜ਼ਾਰਾ ਚਲਾ ਰਹੀ ਸੀ। ਹਾਦਸੇ ਸਮੇਂ ਦੋ ਬੱਚੇ ਸਕੂਲ ਗਏ ਹੋਏ ਸਨ, ਜਿਸ ਕਾਰਨ ਉਹ ਬਚ ਗਏ। ਹੁਣ ਮਾਂ ਦੀ ਮੌਤ ਤੋਂ ਬਾਅਦ ਤਿੰਨੋਂ ਬੱਚੇ ਬੇਸਹਾਰਾ ਹੋ ਗਏ ਹਨ ਅਤੇ ਪਰਿਵਾਰ ਦੀ ਬਜ਼ੁਰਗ ਦਾਦੀ ਵੀ ਉਨ੍ਹਾਂ ਦੇ ਨਾਲ ਰਹਿ ਗਈ ਹੈ। ਉੱਪਰੋਂ ਪਰਿਵਾਰ ਦਾ ਮਕਾਨ ਵੀ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਹੈ।

ਪ੍ਰਸ਼ਾਸਨ ਤੋਂ ਮਦਦ ਦੀ ਮੰਗ
ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ। ਪੰਚਾਇਤ ਅਤੇ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਪੀੜਤ ਪਰਿਵਾਰ ਦੀ ਤੁਰੰਤ ਸਾਰ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਰਿਵਾਰ ਨੂੰ ਨਵਾਂ ਮਕਾਨ ਬਣਵਾ ਕੇ ਦੇਣ ਦੇ ਨਾਲ-ਨਾਲ ਯੋਗ ਮੁਆਵਜ਼ਾ ਵੀ ਦਿੱਤਾ ਜਾਵੇ, ਤਾਂ ਜੋ ਤਿੰਨ ਬੱਚਿਆਂ ਅਤੇ ਬਜ਼ੁਰਗ ਦਾਦੀ ਦਾ ਸਹਾਰਾ ਬਣ ਸਕੇ।

Read Latest News and Breaking News at Daily Post TV, Browse for more News

Ad
Ad

Punjab District News