Journalism Of Hope
BREAKING NEWS
ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਿੱਲੀ ਤਲਬ, ਮੋਦੀ-ਸੁਖਬੀਰ ਮੁਲਾਕਾਤ ਤੋਂ ਬਾਅਦ ਵਧੀ ਸਿਆਸੀ ਹਲਚਲ........ਰਾਹੁਲ ਗਾਂਧੀ ਦੇ ‘ਅੰਕਲ’ ਕਹਿਣ ’ਤੇ ਕੈਪਟਨ ਅਮਰਿੰਦਰ ਦਾ ਵੀ ਆਇਆ ਜਵਾਬ, ਪੜ੍ਹੋ ਕੀ ਕਿਹਾ ?........ਕੈਨੇਡਾ ‘ਚ ਪੰਜਾਬਣ ਪੁਲਿਸ ਅਧਿਕਾਰੀ ਦੀ ਸੜਕ ਹਾਦਸੇ ‘ਚ ਮੌਤ.........ਸਰਹੱਦ ਪਾਰ ਅੱਤਵਾਦੀ ਸਾਜ਼ਿਸ਼ ਮਾਮਲੇ ’ਚ NIA ਦੀ ਵੱਡੀ ਕਾਰਵਾਈ, ਦੋ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖਲ........ਜਲੰਧਰ ’ਚ ਭਿਆਨਕ ਸੜਕ ਹਾਦਸਾ, ਖੜ੍ਹੇ ਕੈਂਟਰ ਨਾਲ ਟਕਰਾਈ ਸਵਿਫਟ; 3 ਨੌਜਵਾਨਾਂ ਦੀ ਮੌਤ........

ਸਕੂਲ ਦੇ ਬਾਹਰ ਵਿਦਿਆਰਥੀਆਂ ਦੀ ਝੜਪ, ਇੱਕ ਦੀ ਮੌਤ

Students clash outside school: ਅਬੋਹਰ: ਬਲੂਆਣਾ ਹਲਕੇ ਦੇ ਪਿੰਡ ਸੈਯਦਾਵਾਲੀ ਵਿੱਚ ਸਰਕਾਰੀ ਸਕੂਲ ਦੇ ਬਾਹਰ ਵਿਦਿਆਰਥੀਆਂ ਵਿਚਾਲੇ ਹੋਈ ਝੜਪ ਨੇ ਖੂਨੀ ਰੂਪ ਧਾਰ ਲਿਆ। ਇਸ ਦੌਰਾਨ ਦੋ ਸਕੇ ਭਰਾ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਹਮਲੇ ਵਿੱਚ ਗੰਭੀਰ ਜ਼ਖਮੀ ਹੋ ਗਏ। ਇਲਾਜ ਦੌਰਾਨ ਇੱਕ ਭਰਾ ਦੀ ਮੌਤ ਹੋ ਗਈ, ਜਦਕਿ ਦੂਜਾ ਹਸਪਤਾਲ ਵਿੱਚ ਇਲਾਜ ਅਧੀਨ ਹੈ। ਮ੍ਰਿਤਕ […]
Ranjit Singh
By : Updated On: 07 Aug 2026 14:36:PM
ਸਕੂਲ ਦੇ ਬਾਹਰ ਵਿਦਿਆਰਥੀਆਂ ਦੀ ਝੜਪ, ਇੱਕ ਦੀ ਮੌਤ

Students clash outside school: ਅਬੋਹਰ: ਬਲੂਆਣਾ ਹਲਕੇ ਦੇ ਪਿੰਡ ਸੈਯਦਾਵਾਲੀ ਵਿੱਚ ਸਰਕਾਰੀ ਸਕੂਲ ਦੇ ਬਾਹਰ ਵਿਦਿਆਰਥੀਆਂ ਵਿਚਾਲੇ ਹੋਈ ਝੜਪ ਨੇ ਖੂਨੀ ਰੂਪ ਧਾਰ ਲਿਆ। ਇਸ ਦੌਰਾਨ ਦੋ ਸਕੇ ਭਰਾ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਹਮਲੇ ਵਿੱਚ ਗੰਭੀਰ ਜ਼ਖਮੀ ਹੋ ਗਏ। ਇਲਾਜ ਦੌਰਾਨ ਇੱਕ ਭਰਾ ਦੀ ਮੌਤ ਹੋ ਗਈ, ਜਦਕਿ ਦੂਜਾ ਹਸਪਤਾਲ ਵਿੱਚ ਇਲਾਜ ਅਧੀਨ ਹੈ।

ਇਸ਼ਤਿਹਾਰ

ਮ੍ਰਿਤਕ ਦੀ ਪਛਾਣ ਪਿੰਡ ਕਿੱਲਿਆਂ ਵਾਲੀ ਵਾਸੀ ਲਵਪ੍ਰੀਤ ਵਜੋਂ ਹੋਈ ਹੈ, ਜਦਕਿ ਉਸ ਦਾ ਛੋਟਾ ਭਰਾ ਗਗਨਦੀਪ ਜ਼ਖਮੀ ਦੱਸਿਆ ਜਾ ਰਿਹਾ ਹੈ। ਦੋਵਾਂ ਨੂੰ ਪਹਿਲਾਂ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਗੰਭੀਰ ਹਾਲਤ ਦੇਖਦਿਆਂ ਉਨ੍ਹਾਂ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ। ਇਲਾਜ ਦੌਰਾਨ ਲਵਪ੍ਰੀਤ ਨੇ ਦਮ ਤੋੜ ਦਿੱਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਸਦਰ ਥਾਣਾ ਪੁਲਿਸ ਮੌਕੇ ’ਤੇ ਪਹੁੰਚੀ। ਝੜਪ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਨ ਦੀ ਕਾਰਵਾਈ ਜਾਰੀ ਹੈ। ਸਕੂਲ ਦੇ ਬਾਹਰ ਵਾਪਰੀ ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਅਤੇ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਵੱਲੋਂ ਹਮਲੇ ਦੇ ਕਾਰਨਾਂ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਲਈ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News