Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

ਲੁਧਿਆਣਾ ‘ਚ ਸੜਕ ਧਸਣ ਮਗਰੋਂ ਐਕਸ਼ਨ, ਜ਼ਿੰਮੇਵਾਰ ਕੰਪਨੀ ਖ਼ਿਲਾਫ਼ ਹੋਵੇਗੀ ਕਾਰਵਾਈ

Ludhiana Road Collapse; ਲੁਧਿਆਣਾ ਦੇ ਕਿਚਲੂ ਨਗਰ ਇਲਾਕੇ ਵਿੱਚ ਸੜਕ ਧਸਣ ਦੇ ਮਾਮਲੇ ਵਿੱਚ ਨਗਰ ਨਿਗਮ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਨਿਗਮ ਅਧਿਕਾਰੀਆਂ ਨੇ ਅੰਡਰਗ੍ਰਾਊਂਡ ਵਾਇਰਿੰਗ ਦਾ ਕੰਮ ਕਰਨ ਵਾਲੀ ਕੰਪਨੀ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਲਾਪਰਵਾਹੀ ਦੇ ਸੰਕੇਤ ਮਿਲਣ ਤੋਂ ਬਾਅਦ ਸਬੰਧਤ ਕੰਪਨੀ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਤਿਆਰੀ […]
By : Published: 07 Aug 2026 15:51:PM
ਲੁਧਿਆਣਾ ‘ਚ ਸੜਕ ਧਸਣ ਮਗਰੋਂ ਐਕਸ਼ਨ, ਜ਼ਿੰਮੇਵਾਰ ਕੰਪਨੀ ਖ਼ਿਲਾਫ਼ ਹੋਵੇਗੀ ਕਾਰਵਾਈ

Ludhiana Road Collapse; ਲੁਧਿਆਣਾ ਦੇ ਕਿਚਲੂ ਨਗਰ ਇਲਾਕੇ ਵਿੱਚ ਸੜਕ ਧਸਣ ਦੇ ਮਾਮਲੇ ਵਿੱਚ ਨਗਰ ਨਿਗਮ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਨਿਗਮ ਅਧਿਕਾਰੀਆਂ ਨੇ ਅੰਡਰਗ੍ਰਾਊਂਡ ਵਾਇਰਿੰਗ ਦਾ ਕੰਮ ਕਰਨ ਵਾਲੀ ਕੰਪਨੀ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਲਾਪਰਵਾਹੀ ਦੇ ਸੰਕੇਤ ਮਿਲਣ ਤੋਂ ਬਾਅਦ ਸਬੰਧਤ ਕੰਪਨੀ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਅੱਜ ਘਟਨਾ ਸਥਾਨ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਜੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਅਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ। ਅਧਿਕਾਰੀਆਂ ਨੇ ਮੌਕੇ ‘ਤੇ ਚੱਲ ਰਹੇ ਰਾਹਤ ਅਤੇ ਮੁਰੰਮਤ ਕੰਮਾਂ ਦਾ ਜਾਇਜ਼ਾ ਲਿਆ।

ਰਾਕੇਸ਼ ਪਰਾਸ਼ਰ ਨੇ ਕਿਹਾ ਕਿ ਭਵਿੱਖ ਵਿੱਚ ਅੰਡਰਗ੍ਰਾਊਂਡ ਵਾਇਰਿੰਗ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਕੁਝ ਸ਼ਰਤਾਂ ਲਾਜ਼ਮੀ ਕੀਤੀਆਂ ਜਾਣਗੀਆਂ। ਇਨ੍ਹਾਂ ਸ਼ਰਤਾਂ ਨੂੰ ਪੂਰਾ ਕਰਨ ਤੋਂ ਬਾਅਦ ਹੀ ਕੰਪਨੀਆਂ ਨੂੰ ਕੰਮ ਕਰਨ ਦੀ ਮਨਜ਼ੂਰੀ ਦਿੱਤੀ ਜਾਵੇਗੀ।

ਪੁਰਾਣੇ ਡਾਟ ਸਿਸਟਮ ‘ਤੇ ਆਧਾਰਿਤ ਹੈ ਸੀਵਰੇਜ ਲਾਈਨ

ਸੀਨੀਅਰ ਡਿਪਟੀ ਮੇਅਰ ਨੇ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਲਾਕੇ ਦਾ ਸੀਵਰੇਜ ਸਿਸਟਮ ਪੁਰਾਣੇ ਡਾਟ ਸਿਸਟਮ ‘ਤੇ ਆਧਾਰਿਤ ਹੈ। ਇਸ ਵਿੱਚ ਇੱਟਾਂ ਦੀ ਵਰਤੋਂ ਕੀਤੀ ਗਈ ਹੈ।

ਅੰਡਰਗ੍ਰਾਊਂਡ ਵਾਇਰਿੰਗ ਲਈ ਪਾਈਪ ਪਾਉਂਦੇ ਸਮੇਂ ਸੀਵਰੇਜ ਲਾਈਨ ਵਿੱਚ ਸੁਰਾਖ ਕੀਤਾ ਗਿਆ, ਜਿਸ ਰਾਹੀਂ ਤਿੰਨ ਤਾਰਾਂ ਕੱਢੀਆਂ ਗਈਆਂ। ਲਾਪਰਵਾਹੀ ਕਾਰਨ ਡਾਟ ਸਿਸਟਮ ਦੀਆਂ ਇੱਟਾਂ ਨੁਕਸਾਨੀ ਗਈਆਂ।

ਪਾਣੀ ਦੇ ਰਿਸਾਅ ਕਾਰਨ ਹੋਇਆ ਮਿੱਟੀ ਦਾ ਕਟਾਅ

ਰਾਕੇਸ਼ ਪਰਾਸ਼ਰ ਨੇ ਦੱਸਿਆ ਕਿ ਨੁਕਸਾਨੇ ਹਿੱਸੇ ਤੋਂ ਮੀਂਹ ਅਤੇ ਸੀਵਰੇਜ ਦਾ ਪਾਣੀ ਲਗਾਤਾਰ ਰਿਸਦਾ ਰਿਹਾ, ਜਿਸ ਕਾਰਨ ਹੌਲੀ-ਹੌਲੀ ਮਿੱਟੀ ਦਾ ਕਟਾਅ ਹੁੰਦਾ ਗਿਆ ਅਤੇ ਆਖਿਰਕਾਰ ਸੜਕ ਧਸ ਗਈ।

ਨਗਰ ਨਿਗਮ ਹੁਣ ਅੰਡਰਗ੍ਰਾਊਂਡ ਵਾਇਰਿੰਗ ਦਾ ਕੰਮ ਕਰਨ ਵਾਲੀ ਕੰਪਨੀ ਦੀ ਪੁਸ਼ਟੀ ਕਰ ਰਿਹਾ ਹੈ।

ਕੰਪਨੀ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ

ਨਗਰ ਨਿਗਮ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਜ਼ਿੰਮੇਵਾਰ ਕੰਪਨੀ ਖ਼ਿਲਾਫ਼ ਐੱਫਆਈਆਰ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤਕਨੀਕੀ ਜਾਂਚ ਵੀ ਕਰਵਾਈ ਜਾਵੇਗੀ।

ਪ੍ਰਭਾਵਿਤ ਮਕਾਨ ਨੂੰ ਸੁਰੱਖਿਅਤ ਕਰਨਾ ਪਹਿਲੀ ਤਰਜੀਹ

ਜੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਨੇ ਦੱਸਿਆ ਕਿ ਇਸ ਸਮੇਂ ਨਗਰ ਨਿਗਮ ਦੀ ਪਹਿਲੀ ਤਰਜੀਹ ਪ੍ਰਭਾਵਿਤ ਮਕਾਨ ਨੂੰ ਸੁਰੱਖਿਅਤ ਕਰਨਾ ਹੈ।

ਜ਼ਮੀਨ ਧਸਣ ਵਾਲੀ ਥਾਂ ਨੇੜੇ ਮਕਾਨ ਦੀ ਨੀਂਹ ਦੇ ਨਾਲ ਸਪੋਰਟਿੰਗ ਦੀਵਾਰ ਬਣਾਈ ਜਾ ਰਹੀ ਹੈ, ਤਾਂ ਜੋ ਇਮਾਰਤ ਨੂੰ ਮਜ਼ਬੂਤੀ ਦਿੱਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸਾਵਧਾਨੀ ਵਜੋਂ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਪਹਿਲਾਂ ਹੀ ਸੁਰੱਖਿਅਤ ਥਾਂ ‘ਤੇ ਸ਼ਿਫਟ ਕਰ ਦਿੱਤਾ ਗਿਆ ਹੈ।

ਮਕਾਨ ਮਾਲਕ ਨੇ ਕੰਮ ਦੀ ਰਫ਼ਤਾਰ ‘ਤੇ ਚੁੱਕੇ ਸਵਾਲ

ਉੱਥੇ ਹੀ ਮਕਾਨ ਮਾਲਕ ਕਮਲ ਸਿੰਘਨੀਆ ਨੇ ਕਿਹਾ ਕਿ ਮੁਰੰਮਤ ਅਤੇ ਰਾਹਤ ਦਾ ਕੰਮ ਕਾਫੀ ਹੌਲੀ ਗਤੀ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਪਰਿਵਾਰ ਨੇ ਰਿਸ਼ਤੇਦਾਰਾਂ ਦੇ ਘਰ ਰਹਿ ਕੇ ਗੁਜ਼ਾਰੀ।

ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਕਾਨ ਨੂੰ ਜਲਦ ਸੁਰੱਖਿਅਤ ਕੀਤਾ ਜਾਵੇ, ਤਾਂ ਜੋ ਭਵਿੱਖ ਵਿੱਚ ਕਿਸੇ ਵੀ ਅਣਹੋਣੀ ਤੋਂ ਬਚਿਆ ਜਾ ਸਕੇ।

Read Latest News and Breaking News at Daily Post TV, Browse for more News

Ad
Ad

Punjab District News