Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

ਭੁੱਲਰ ਦੇ ਤਬਾਦਲੇ ‘ਤੇ ਰਵਨੀਤ ਬਿੱਟੂ ਨੇ ਚੁੱਕੇ ਸਵਾਲ, ਸਰਕਾਰ ਨੇ ਦੱਸਿਆ-ਪ੍ਰਸ਼ਾਸਨਿਕ ਆਧਾਰ ‘ਤੇ ਹੋਇਆ ਫੇਰਬਦਲ

Amritsar CP Gurpreet Bhullar Removed; ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਸੀਨੀਅਰ ਆਈਪੀਐਸ ਅਧਿਕਾਰੀ ਹਰਮਨਬੀਰ ਸਿੰਘ ਨੂੰ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਗ੍ਰਹਿ ਵਿਭਾਗ ਵੱਲੋਂ […]
By : Updated On: 07 Aug 2026 17:31:PM
ਭੁੱਲਰ ਦੇ ਤਬਾਦਲੇ ‘ਤੇ ਰਵਨੀਤ ਬਿੱਟੂ ਨੇ ਚੁੱਕੇ ਸਵਾਲ, ਸਰਕਾਰ ਨੇ ਦੱਸਿਆ-ਪ੍ਰਸ਼ਾਸਨਿਕ ਆਧਾਰ ‘ਤੇ ਹੋਇਆ ਫੇਰਬਦਲ

Amritsar CP Gurpreet Bhullar Removed; ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਸੀਨੀਅਰ ਆਈਪੀਐਸ ਅਧਿਕਾਰੀ ਹਰਮਨਬੀਰ ਸਿੰਘ ਨੂੰ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।

ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮਾਂ ਮੁਤਾਬਕ ਹਰਮਨਬੀਰ ਸਿੰਘ ਆਪਣੇ ਮੌਜੂਦਾ ਅਹੁਦੇ ਡੀਆਈਜੀ ਬਾਰਡਰ ਰੇਂਜ (ਅੰਮ੍ਰਿਤਸਰ) ’ਤੇ ਬਣੇ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੀ ਵਾਧੂ ਜ਼ਿੰਮੇਵਾਰੀ ਦਿੱਤੀ ਗਈ ਹੈ।

ਗੁਰਪ੍ਰੀਤ ਸਿੰਘ ਭੁੱਲਰ ਨੂੰ DGP ਦਫ਼ਤਰ ਰਿਪੋਰਟ ਕਰਨ ਦੇ ਹੁਕਮ

ਸਾਬਕਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਅਗਲੇ ਹੁਕਮਾਂ ਤੱਕ ਡੀਜੀਪੀ ਦਫ਼ਤਰ ਵਿੱਚ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੀ ਨਵੀਂ ਤਾਇਨਾਤੀ ਸਬੰਧੀ ਵੱਖਰੇ ਹੁਕਮ ਜਾਰੀ ਕੀਤੇ ਜਾਣਗੇ। ਸਰਕਾਰ ਨੇ ਇਸ ਤਬਾਦਲੇ ਨੂੰ ਪ੍ਰਸ਼ਾਸਨਿਕ ਆਧਾਰ ’ਤੇ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਹੈ।

ਰਵਨੀਤ ਬਿੱਟੂ ਨੇ ਟਵੀਟ ਕਰਕੇ ਚੁੱਕੇ ਸਵਾਲ

ਗੁਰਪ੍ਰੀਤ ਸਿੰਘ ਭੁੱਲਰ ਦੇ ਅਚਾਨਕ ਤਬਾਦਲੇ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ’ਤੇ ਪੋਸਟ ਕਰਕੇ ਭੁੱਲਰ ਦੇ ਤਬਾਦਲੇ ਦੇ ਸਮੇਂ ’ਤੇ ਸਵਾਲ ਖੜ੍ਹੇ ਕੀਤੇ ਹਨ।

ਬਿੱਟੂ ਨੇ ਪੁੱਛਿਆ ਕਿ ਕੀ ਜੰਤਰ-ਮੰਤਰ ਨਾਲ ਜੁੜੀ ਕਥਿਤ ਸਾਜ਼ਿਸ਼ ਬਾਰੇ ਭੁੱਲਰ ਵੱਲੋਂ ਕੀਤੇ ਗਏ ਖੁਲਾਸਿਆਂ ਤੋਂ ਬਾਅਦ ਇਹ ਤਬਾਦਲਾ ਕੀਤਾ ਗਿਆ ਹੈ? ਉਨ੍ਹਾਂ ਕਿਹਾ ਕਿ ਇਸ ਘਟਨਾਕ੍ਰਮ ਨਾਲ ਕਈ ਸਿਆਸੀ ਸਵਾਲ ਖੜ੍ਹੇ ਹੁੰਦੇ ਹਨ।

ਸਰਕਾਰ ਨੇ ਦੱਸਿਆ ਪ੍ਰਸ਼ਾਸਨਿਕ ਕਾਰਨ

ਹਾਲਾਂਕਿ ਪੰਜਾਬ ਸਰਕਾਰ ਵੱਲੋਂ ਜਾਰੀ ਅਧਿਕਾਰਤ ਹੁਕਮਾਂ ਵਿੱਚ ਤਬਾਦਲੇ ਦਾ ਕਾਰਨ ਪ੍ਰਸ਼ਾਸਨਿਕ ਆਧਾਰ ਦੱਸਿਆ ਗਿਆ ਹੈ। ਬਿੱਟੂ ਵੱਲੋਂ ਚੁੱਕੇ ਗਏ ਸਿਆਸੀ ਸਵਾਲਾਂ ਅਤੇ ਤਬਾਦਲੇ ਵਿਚਕਾਰ ਕਿਸੇ ਸਿੱਧੇ ਸਬੰਧ ਦੀ ਪੁਸ਼ਟੀ ਨਹੀਂ ਹੋਈ ਹੈ।

ਹੁਣ ਹਰਮਨਬੀਰ ਸਿੰਘ ਡੀਆਈਜੀ ਬਾਰਡਰ ਰੇਂਜ ਦੇ ਨਾਲ-ਨਾਲ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਦੀ ਜ਼ਿੰਮੇਵਾਰੀ ਵੀ ਸੰਭਾਲਣਗੇ।

ਨਵੇਂ ਪੁਲਿਸ ਕਮਿਸ਼ਨਰ ਸਾਹਮਣੇ ਵੱਡੀਆਂ ਚੁਣੌਤੀਆਂ

ਅੰਮ੍ਰਿਤਸਰ ਪੰਜਾਬ ਦਾ ਸਰਹੱਦੀ ਅਤੇ ਮਹੱਤਵਪੂਰਨ ਸ਼ਹਿਰ ਹੈ। ਇੱਥੇ ਕਾਨੂੰਨ-ਵਿਵਸਥਾ, ਨਸ਼ਿਆਂ ਖ਼ਿਲਾਫ਼ ਕਾਰਵਾਈ, ਅਪਰਾਧ ਕੰਟਰੋਲ, ਟ੍ਰੈਫਿਕ ਪ੍ਰਬੰਧਨ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਮੁੱਦੇ ਨਵੇਂ ਪੁਲਿਸ ਕਮਿਸ਼ਨਰ ਲਈ ਵੱਡੀਆਂ ਚੁਣੌਤੀਆਂ ਰਹਿਣਗੇ।

Read Latest News and Breaking News at Daily Post TV, Browse for more News

Ad
Ad

Punjab District News