Journalism Of Hope
BREAKING NEWS
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ, ਰਿਸ਼ਵਤ ਮਾਮਲੇ ਦੀ FIR ਰੱਦ ਕਰਨ ਦੀ ਪਟੀਸ਼ਨ ਖਾਰਜ....ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਦੀ ਕੁੱਟਮਾਰ......ਸਰਹੱਦ ਪਾਰ ਅੱਤਵਾਦੀ ਸਾਜ਼ਿਸ਼ ਮਾਮਲੇ ’ਚ NIA ਦੀ ਵੱਡੀ ਕਾਰਵਾਈ, ਦੋ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖਲ........ਅਮਰੀਕੀ ਸੈਨੇਟ ਨੇ ਰੂਸੀ ਤੇਲ ਖਰੀਦਣ ਵਾਲੇ ਦੇਸ਼ਾਂ ’ਤੇ 100% ਤੱਕ ਟੈਰਿਫ ਵਾਲਾ ਬਿੱਲ ਪਾਸ ਕੀਤਾ, ਭਾਰਤ ਵੀ ਨਿਸ਼ਾਨੇ ’ਤੇ.......ਡਾਬਰ ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ, FSSAI ਦੇ ‘100%’ ਦਾਅਵਿਆਂ ਵਾਲੇ ਹੁਕਮ ’ਤੇ ਰੋਕ......

ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਦੀ ਕੁੱਟਮਾਰ

Gursimran Singh Mand: ਅੰਬਾਲਾ: ਪੰਜਾਬ ਕਾਂਗਰਸ ਦੇ ਆਗੂ ਅਤੇ ਅੰਤਰਰਾਸ਼ਟਰੀ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ’ਤੇ ਹਰਿਆਣਾ ਦੇ ਅੰਬਾਲਾ ਵਿੱਚ ਹਮਲਾ ਕਰਕੇ ਕੁੱਟਮਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਗੁਰਦੁਆਰਾ ਪੰਜੋਖਰਾ ਸਾਹਿਬ ਦੇ ਬਾਹਰ ਵਾਪਰੀ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਕੁਝ ਹਮਲਾਵਰਾਂ ਨੇ ਮੰਡ ਦੀ ਕਾਰ ਨੂੰ ਰੋਕ […]
Ranjit Singh
By : Updated On: 08 Aug 2026 07:43:AM
ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਦੀ ਕੁੱਟਮਾਰ

Gursimran Singh Mand: ਅੰਬਾਲਾ: ਪੰਜਾਬ ਕਾਂਗਰਸ ਦੇ ਆਗੂ ਅਤੇ ਅੰਤਰਰਾਸ਼ਟਰੀ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ’ਤੇ ਹਰਿਆਣਾ ਦੇ ਅੰਬਾਲਾ ਵਿੱਚ ਹਮਲਾ ਕਰਕੇ ਕੁੱਟਮਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਗੁਰਦੁਆਰਾ ਪੰਜੋਖਰਾ ਸਾਹਿਬ ਦੇ ਬਾਹਰ ਵਾਪਰੀ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਕੁਝ ਹਮਲਾਵਰਾਂ ਨੇ ਮੰਡ ਦੀ ਕਾਰ ਨੂੰ ਰੋਕ ਲਿਆ ਅਤੇ ਇੱਟਾਂ ਤੇ ਪੱਥਰਾਂ ਨਾਲ ਕਾਰ ’ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਕਾਰ ਦੀ ਵਿੰਡਸ਼ੀਲਡ ’ਤੇ ਵੀ ਹਮਲਾ ਕੀਤਾ ਗਿਆ।

ਇਸ਼ਤਿਹਾਰ

ਵਾਇ (Y) ਸੁਰੱਖਿਆ ਹੇਠ ਮੰਡ ਆਪਣੀ ਜਾਨ ਬਚਾਉਣ ਲਈ ਸੜਕ ’ਤੇ ਭੱਜਦੇ ਹੋਏ ਦਿਖਾਈ ਦਿੱਤੇ। ਸਾਹਮਣੇ ਆਈ ਵੀਡੀਓ ਵਿੱਚ ਕੁਝ ਲੋਕ ਉਨ੍ਹਾਂ ਨੂੰ ਘੇਰ ਕੇ ਹਮਲਾ ਕਰਦੇ ਨਜ਼ਰ ਆ ਰਹੇ ਹਨ। ਬਾਅਦ ਵਿੱਚ ਸੁਰੱਖਿਆ ਕਰਮਚਾਰੀਆਂ ਨੇ ਕਾਫ਼ੀ ਕੋਸ਼ਿਸ਼ ਤੋਂ ਬਾਅਦ ਮੰਡ ਨੂੰ ਭੀੜ ਵਿੱਚੋਂ ਕੱਢ ਕੇ ਸੁਰੱਖਿਅਤ ਕੀਤਾ।

ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਹੈ। ਹਾਲਾਂਕਿ ਇਹ ਹਮਲਾ ਕਿਉਂ ਹੋਇਆ ਲੋਕਾਂ ਨੂੰ ਕੀ ਨਾਰਾਜ਼ਗੀ ਸੀ ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਮਾਮਲੇ ‘ਚ ਪੁਲਿਸ ਦਾ ਕੇਹਨ ਹੈ ਕਿ ਉਹ ਜਾਂਚ ਕਰ ਰਹੇ ਹਨ ਅਤੇ ਹਮਲੇ ਦੇ ਕਾਰਨਾਂ ਅਤੇ ਮੁਲਜ਼ਮਾਂ ਦੀ ਪਛਾਣ ਬਾਰੇ ਪੁਲਿਸ ਜਾਂਚ ਤੋਂ ਬਾਅਦ ਹੀ ਸਥਿਤੀ ਪੂਰੀ ਸਪਸ਼ਟ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News