Journalism Of Hope
BREAKING NEWS
ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ......ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ.....CM ਦੇ OSD ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ......ਡੀਏ ਬਕਾਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਮੰਗੀ ਮੁਆਫ਼ੀ: ਅਦਾਲਤ ਨੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਸਬੰਧਤ ਬੈਂਚ ਨੂੰ ਭੇਜਿਆ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !........ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਦਿੱਲੀ ਪੁਲਿਸ ਨੂੰ ਖੁੱਲ੍ਹੀ ਛੋਟ ਦੇਣ ਦੀ ਮੰਗ ਖਾਰਜ

ਫਾਜ਼ਿਲਕਾ ‘ਚ BSF ਤੇ CI ਦੀ ਵੱਡੀ ਕਾਰਵਾਈ, 150 ਕਰੋੜ ਦੀ ਹੈਰੋਇਨ ਸਮੇਤ 2 ਦੋਸ਼ੀ ਕਾਬੂ

Fazilka Anti-Drug Operation; ਫਾਜ਼ਿਲਕਾ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸੁਰੱਖਿਆ ਏਜੰਸੀਆਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਬੀਐਸਐਫ ਦੀ 55ਵੀਂ ਬਟਾਲੀਅਨ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸਾਂਝੀ ਕਾਰਵਾਈ ਕਰਦੇ ਹੋਏ ਕਰੀਬ 30 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 150 ਕਰੋੜ ਰੁਪਏ ਤੋਂ ਵੱਧ ਦੱਸੀ […]
By : Updated On: 08 Aug 2026 14:32:PM
ਫਾਜ਼ਿਲਕਾ ‘ਚ BSF ਤੇ CI ਦੀ ਵੱਡੀ ਕਾਰਵਾਈ, 150 ਕਰੋੜ ਦੀ ਹੈਰੋਇਨ ਸਮੇਤ 2 ਦੋਸ਼ੀ ਕਾਬੂ

Fazilka Anti-Drug Operation; ਫਾਜ਼ਿਲਕਾ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸੁਰੱਖਿਆ ਏਜੰਸੀਆਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਬੀਐਸਐਫ ਦੀ 55ਵੀਂ ਬਟਾਲੀਅਨ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸਾਂਝੀ ਕਾਰਵਾਈ ਕਰਦੇ ਹੋਏ ਕਰੀਬ 30 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਇਸ਼ਤਿਹਾਰ

ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 150 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਕਾਊਂਟਰ ਇੰਟੈਲੀਜੈਂਸ ਵਿੰਗ ਨੂੰ ਨਸ਼ਾ ਤਸਕਰੀ ਸਬੰਧੀ ਗੁਪਤ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਬੀਐਸਐਫ ਅਤੇ ਕਾਊਂਟਰ ਇੰਟੈਲੀਜੈਂਸ ਦੀ ਸਾਂਝੀ ਟੀਮ ਨੇ ਫਾਜ਼ਿਲਕਾ ਦੇ ਸ਼ਤੀਰਵਾਲਾ ਰੋਡ ‘ਤੇ ਵਿਸ਼ੇਸ਼ ਨਾਕਾਬੰਦੀ ਕੀਤੀ।

ਇਸ ਦੌਰਾਨ ਮੋਟਰਸਾਈਕਲ ‘ਤੇ ਸਵਾਰ ਦੋ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਗੱਟਿਆਂ ਵਿੱਚ ਲੁਕਾ ਕੇ ਰੱਖੇ ਗਏ ਹੈਰੋਇਨ ਦੇ 53 ਪੈਕੇਟ ਬਰਾਮਦ ਹੋਏ।

ਦੋਵੇਂ ਮੁਲਜ਼ਮ ਗ੍ਰਿਫ਼ਤਾਰ

ਫਾਜ਼ਿਲਕਾ ਸਟੇਟ ਸਪੈਸ਼ਲ ਸੈੱਲ ਦੇ ਇੰਚਾਰਜ ਇੰਸਪੈਕਟਰ ਸਤੀਸ਼ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਪਿੰਡ ਨੂਰਸ਼ਾਹ ਅਤੇ ਮਨਪ੍ਰੀਤ ਸਿੰਘ ਵਾਸੀ ਪਿੰਡ ਹਸਤਾ ਕਲਾਂ, ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ।

ਦੋਵਾਂ ਖ਼ਿਲਾਫ਼ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਥਾਣਾ ਫਾਜ਼ਿਲਕਾ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਪੁਲਿਸ ਹੁਣ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕਰੇਗੀ। ਪੁੱਛਗਿੱਛ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਹੈਰੋਇਨ ਦੀ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਅੱਗੇ ਕਿਹੜੇ ਲੋਕਾਂ ਤੱਕ ਪਹੁੰਚਾਇਆ ਜਾਣਾ ਸੀ।

Read Latest News and Breaking News at Daily Post TV, Browse for more News

Ad
Ad

Punjab District News