Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਸਪਾ ਸੈਂਟਰ ‘ਤੇ ਪੁਲਿਸ ਨੇ ਮਾਰਿਆ ਛਾਪਾ, ਕਈ ਨੌਜਵਾਨ ਲੜਕੇ-ਲੜਕੀਆਂ ਹਿਰਾਸਤ ‘ਚ

Jalandhar Spa Center Raid; ਜਲੰਧਰ ਦੇ ਥਾਣਾ ਨੰਬਰ 7 ਅਧੀਨ ਆਉਂਦੇ ਗੜ੍ਹਾ ਰੋਡ ਸਥਿਤ ਗ੍ਰੈਂਡ ਸਪਾ ਸੈਂਟਰ ‘ਤੇ ਪੁਲਿਸ ਨੇ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਪੁਲਿਸ ਨੇ ਸਪਾ ਸੈਂਟਰ ਤੋਂ ਕਈ ਨੌਜਵਾਨਾਂ ਅਤੇ ਨੌਜਵਾਨ ਕੁੜੀਆਂ ਨੂੰ ਹਿਰਾਸਤ ਵਿੱਚ ਲੈ ਕੇ ਥਾਣੇ ਪਹੁੰਚਾਇਆ। ਜਾਣਕਾਰੀ ਮੁਤਾਬਕ ਪੁਲਿਸ ਕਾਰਵਾਈ ਦੌਰਾਨ ਕਰੀਬ 8 ਤੋਂ 10 ਕੁੜੀਆਂ ਅਤੇ 4 ਤੋਂ […]
ਲੇਖਕ : ਪ੍ਰਕਾਸ਼ਿਤ: 
ਸਪਾ ਸੈਂਟਰ ‘ਤੇ ਪੁਲਿਸ ਨੇ ਮਾਰਿਆ ਛਾਪਾ, ਕਈ ਨੌਜਵਾਨ ਲੜਕੇ-ਲੜਕੀਆਂ ਹਿਰਾਸਤ ‘ਚ

Jalandhar Spa Center Raid; ਜਲੰਧਰ ਦੇ ਥਾਣਾ ਨੰਬਰ 7 ਅਧੀਨ ਆਉਂਦੇ ਗੜ੍ਹਾ ਰੋਡ ਸਥਿਤ ਗ੍ਰੈਂਡ ਸਪਾ ਸੈਂਟਰ ‘ਤੇ ਪੁਲਿਸ ਨੇ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਪੁਲਿਸ ਨੇ ਸਪਾ ਸੈਂਟਰ ਤੋਂ ਕਈ ਨੌਜਵਾਨਾਂ ਅਤੇ ਨੌਜਵਾਨ ਕੁੜੀਆਂ ਨੂੰ ਹਿਰਾਸਤ ਵਿੱਚ ਲੈ ਕੇ ਥਾਣੇ ਪਹੁੰਚਾਇਆ।

ਜਾਣਕਾਰੀ ਮੁਤਾਬਕ ਪੁਲਿਸ ਕਾਰਵਾਈ ਦੌਰਾਨ ਕਰੀਬ 8 ਤੋਂ 10 ਕੁੜੀਆਂ ਅਤੇ 4 ਤੋਂ 6 ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਲਾਕੇ ਵਿੱਚ ਸਪਾ ਸੈਂਟਰਾਂ ਨੂੰ ਲੈ ਕੇ ਕਾਫੀ ਸਮੇਂ ਤੋਂ ਪੁਲਿਸ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ।

ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸਪਾ ਸੈਂਟਰ ਦੀ ਆੜ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਚੱਲ ਰਹੀਆਂ ਹਨ। ਇਸ ਤੋਂ ਬਾਅਦ ਪੁਲਿਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਸਪਾ ਸੈਂਟਰ ‘ਤੇ ਰੇਡ ਕੀਤੀ।

ਅਧਿਕਾਰੀ ਬੋਲਣ ਤੋਂ ਬਚ ਰਹੇ

ਸੂਤਰਾਂ ਮੁਤਾਬਕ ਪੁਲਿਸ ਹੁਣ ਹੋਰ ਸਪਾ ਸੈਂਟਰਾਂ ‘ਤੇ ਵੀ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਹਾਲਾਂਕਿ ਗ੍ਰੈਂਡ ਸਪਾ ਸੈਂਟਰ ‘ਤੇ ਹੋਈ ਰੇਡ ਸਬੰਧੀ ਪੁਲਿਸ ਅਧਿਕਾਰੀ ਫਿਲਹਾਲ ਕੁਝ ਵੀ ਕਹਿਣ ਲਈ ਤਿਆਰ ਨਹੀਂ ਹਨ।

ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਹੋਰ ਸਪਾ ਸੈਂਟਰਾਂ ਵਿੱਚ ਵੀ ਹਲਚਲ ਮਚ ਗਈ ਹੈ।

ਪਹਿਲਾਂ ਵੀ ਹੋ ਚੁੱਕੀ ਹੈ ਕਾਰਵਾਈ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਗੜ੍ਹਾ ਰੋਡ ‘ਤੇ ਸਥਿਤ ਕਈ ਸਪਾ ਸੈਂਟਰਾਂ ‘ਤੇ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਚੁੱਕੀ ਹੈ। ਇਸ ਦੇ ਬਾਵਜੂਦ ਕੁਝ ਸਪਾ ਸੈਂਟਰਾਂ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਚੱਲਣ ਦੀਆਂ ਸ਼ਿਕਾਇਤਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਹੁਣ ਦੇਖਣਾ ਹੋਵੇਗਾ ਕਿ ਪੁਲਿਸ ਇਸ ਮਾਮਲੇ ਵਿੱਚ ਕਿੰਨਾ ਸਖ਼ਤ ਐਕਸ਼ਨ ਲੈਂਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News