Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫਾਰਸ਼, CM ਮਾਨ ਨੇ ਰਾਜਪਾਲ ਨੂੰ ਲਿਖਿਆ ਪੱਤਰ

Jagtar Singh Hawara Parole Request; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅੰਤ ਸਿੰਘ ਹੱਤਿਆਕਾਂਡ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਮਨੁੱਖੀ ਆਧਾਰ ‘ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ ਹੈ। ਮੁੱਖ ਮੰਤਰੀ ਨੇ ਆਪਣੇ ਪੱਤਰ ਵਿੱਚ ਹਵਾਰਾ ਦੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫਾਰਸ਼, CM ਮਾਨ ਨੇ ਰਾਜਪਾਲ ਨੂੰ ਲਿਖਿਆ ਪੱਤਰ

Jagtar Singh Hawara Parole Request; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅੰਤ ਸਿੰਘ ਹੱਤਿਆਕਾਂਡ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਮਨੁੱਖੀ ਆਧਾਰ ‘ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ ਹੈ।

ਮੁੱਖ ਮੰਤਰੀ ਨੇ ਆਪਣੇ ਪੱਤਰ ਵਿੱਚ ਹਵਾਰਾ ਦੀ ਬਜ਼ੁਰਗ ਮਾਤਾ ਦੀ ਖਰਾਬ ਹੋ ਰਹੀ ਸਿਹਤ ਦਾ ਹਵਾਲਾ ਦਿੰਦਿਆਂ ਜਲਦ ਤੋਂ ਜਲਦ ਪੈਰੋਲ ਮਨਜ਼ੂਰ ਕਰਨ ਦੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਕਾਫੀ ਬਜ਼ੁਰਗ ਹਨ ਅਤੇ ਕਈ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਹਨ, ਜਿਸ ਕਾਰਨ ਉਨ੍ਹਾਂ ਦੀ ਸਿਹਤ ਚਿੰਤਾਜਨਕ ਬਣੀ ਹੋਈ ਹੈ।

ਹਾਈਕੋਰਟ ਦੇ ਹੁਕਮਾਂ ਦਾ ਵੀ ਦਿੱਤਾ ਹਵਾਲਾ

ਭਗਵੰਤ ਮਾਨ ਨੇ ਰਾਜਪਾਲ ਨੂੰ ਭੇਜੇ ਪੱਤਰ ਵਿੱਚ ਦੱਸਿਆ ਕਿ ਜਗਤਾਰ ਸਿੰਘ ਹਵਾਰਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪੈਰੋਲ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ। ਅਦਾਲਤ ਨੇ ਵੀ ਸਰਕਾਰ ਅਤੇ ਪ੍ਰਸ਼ਾਸਨ ਨੂੰ ਪੈਰੋਲ ਅਰਜ਼ੀ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੁੱਖ ਮੰਤਰੀ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਮਨੁੱਖੀ ਸੰਵੇਦਨਾਵਾਂ ਅਤੇ ਪਰਿਵਾਰਕ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ 10 ਦਿਨਾਂ ਦੀ ਪੈਰੋਲ ਦੇਣ ਦੇ ਹੁਕਮ ਜਾਰੀ ਕੀਤੇ ਜਾਣ।

Read Latest News and Breaking News at Daily Post TV, Browse for more News

Ad
Ad

Punjab District News