Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਸੰਭਾਲਿਆ ਚਾਰਜ

Amritsar Harmanbir Singh Gill; ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਅਹੁਦਾ ਸੰਭਾਲਣ ਤੋਂ ਬਾਅਦ ਕਮਿਸ਼ਨਰੇਟ ਪੁਲਿਸ ਦੇ ਅਧਿਕਾਰੀਆਂ ਨਾਲ ਪਹਿਲੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਵਿੱਚ ਕ੍ਰਾਈਮ ਕੰਟਰੋਲ ਲਈ ਆਪਣਾ ਐਕਸ਼ਨ ਪਲਾਨ ਸਪੱਸ਼ਟ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਫੋਕਸ ਅਪਰਾਧ ਹੋਣ ਤੋਂ ਬਾਅਦ ਜਾਂਚ ਕਰਨ ਦੀ ਬਜਾਏ ਅਪਰਾਧ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਸੰਭਾਲਿਆ ਚਾਰਜ

Amritsar Harmanbir Singh Gill; ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਅਹੁਦਾ ਸੰਭਾਲਣ ਤੋਂ ਬਾਅਦ ਕਮਿਸ਼ਨਰੇਟ ਪੁਲਿਸ ਦੇ ਅਧਿਕਾਰੀਆਂ ਨਾਲ ਪਹਿਲੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਵਿੱਚ ਕ੍ਰਾਈਮ ਕੰਟਰੋਲ ਲਈ ਆਪਣਾ ਐਕਸ਼ਨ ਪਲਾਨ ਸਪੱਸ਼ਟ ਕੀਤਾ।

ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਫੋਕਸ ਅਪਰਾਧ ਹੋਣ ਤੋਂ ਬਾਅਦ ਜਾਂਚ ਕਰਨ ਦੀ ਬਜਾਏ ਅਪਰਾਧ ਨੂੰ ਪਹਿਲਾਂ ਹੀ ਰੋਕਣ ਅਤੇ ਅਪਰਾਧੀਆਂ ‘ਤੇ ਪੁਲਿਸ ਦੀ ਮੌਜੂਦਗੀ ਦਾ ਦਬਾਅ ਬਣਾਈ ਰੱਖਣ ‘ਤੇ ਰਹੇਗਾ।

PCR ਸਿਸਟਮ ਨੂੰ ਕੀਤਾ ਜਾਵੇਗਾ ਮੁੜ ਵਿਵਸਥਿਤ

CP ਹਰਮਨਬੀਰ ਸਿੰਘ ਗਿੱਲ ਨੇ ਅੰਮ੍ਰਿਤਸਰ PCR ਪ੍ਰਣਾਲੀ ਨੂੰ ਨਵੇਂ ਸਿਰੇ ਤੋਂ ਤਿਆਰ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ PCR ਬੀਟਾਂ ਨੂੰ ਦੁਬਾਰਾ ਵਿਵਸਥਿਤ ਕੀਤਾ ਜਾਵੇਗਾ ਅਤੇ ਹਰ ਬੀਟ ਲਈ ਵੱਖਰੀ ਬੀਟ ਬੁੱਕ ਅਤੇ ਲੈਮੀਨੇਟਡ ਮੈਪ ਤਿਆਰ ਕੀਤੇ ਜਾਣਗੇ।

ਇਨ੍ਹਾਂ ਮੈਪਾਂ ਵਿੱਚ ਹਸਪਤਾਲ, ਰੇਲਵੇ ਟਰੈਕ, ਬੈਂਕ, ATM, ਸੰਵੇਦਨਸ਼ੀਲ ਥਾਵਾਂ ਅਤੇ ਹੋਰ ਮਹੱਤਵਪੂਰਨ ਜਾਣਕਾਰੀਆਂ ਦਰਜ ਕੀਤੀਆਂ ਜਾਣਗੀਆਂ।

ਭਗੌੜਿਆਂ ਅਤੇ ਵਾਂਟੇਡ ਅਪਰਾਧੀਆਂ ‘ਤੇ ਸ਼ਿਕੰਜਾ

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਭਗੌੜਿਆਂ, ਪੈਰੋਲ ਜੰਪਰਾਂ ਅਤੇ ਗੰਭੀਰ ਮਾਮਲਿਆਂ ਵਿੱਚ ਲੋੜੀਂਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਗੈਰ-ਜ਼ਮਾਨਤੀ ਵਾਰੰਟਾਂ ਦੀ ਤਾਮੀਲ ਵਿੱਚ ਵੀ ਤੇਜ਼ੀ ਲਿਆਂਦੀ ਜਾਵੇਗੀ।

15 ਅਗਸਤ ਦੇ ਮੱਦੇਨਜ਼ਰ ਸ਼ਹਿਰ ਦੀ ਸੁਰੱਖਿਆ ਵਿਵਸਥਾ ਦੀ ਵੀ ਸਮੀਖਿਆ ਕੀਤੀ ਗਈ ਹੈ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਪੁਲਿਸ ਤਾਇਨਾਤੀ ਦੇ ਹੁਕਮ ਦਿੱਤੇ ਗਏ ਹਨ।

ਲੰਬਿਤ ਕੇਸਾਂ ਦੀ ਹੋਵੇਗੀ ਸਮੀਖਿਆ

ਹਰਮਨਬੀਰ ਸਿੰਘ ਗਿੱਲ ਨੇ ਪੁਰਾਣੇ ਅਤੇ ਅਧੂਰੇ ਮਾਮਲਿਆਂ ਨੂੰ ਲੈ ਕੇ ਵੀ ਸਖ਼ਤ ਰੁਖ ਅਪਣਾਇਆ ਹੈ। ਉਨ੍ਹਾਂ ਕਿਹਾ ਕਿ 15 ਅਗਸਤ ਤੋਂ ਬਾਅਦ ਕ੍ਰਾਈਮ ਮੀਟਿੰਗ ਕਰਕੇ ਅਨਟ੍ਰੇਸ ਕੇਸਾਂ ਅਤੇ 6 ਮਹੀਨਿਆਂ ਤੋਂ ਵੱਧ ਸਮੇਂ ਤੋਂ ਲੰਬਿਤ ਜਾਂਚ ਵਾਲੇ ਮਾਮਲਿਆਂ ਦੀ ਸਮੀਖਿਆ ਕੀਤੀ ਜਾਵੇਗੀ।

ਨਸ਼ਾ ਅਤੇ ਹਥਿਆਰ ਤਸਕਰੀ ‘ਤੇ ਵੀ ਰਹੇਗੀ ਨਜ਼ਰ

ਨਵੇਂ ਪੁਲਿਸ ਕਮਿਸ਼ਨਰ ਨੇ ਗੈਂਗਸਟਰਾਂ ਅਤੇ ਫਿਰੌਤੀ ਨੈੱਟਵਰਕ ਖ਼ਿਲਾਫ਼ ਕਾਰਵਾਈ, ਟ੍ਰੈਫਿਕ ਵਿਵਸਥਾ ਵਿੱਚ ਸੁਧਾਰ, ਡਰੋਨ ਰਾਹੀਂ ਹੋਣ ਵਾਲੀ ਨਸ਼ਾ ਅਤੇ ਹਥਿਆਰ ਤਸਕਰੀ ‘ਤੇ ਰੋਕ ਅਤੇ ਪੁਲਿਸ ਰਿਕਾਰਡ ਮਜ਼ਬੂਤ ਕਰਨਾ ਆਪਣੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News