Journalism Of Hope
BREAKING NEWS
ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ......ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ.....CM ਦੇ OSD ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ......ਡੀਏ ਬਕਾਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਮੰਗੀ ਮੁਆਫ਼ੀ: ਅਦਾਲਤ ਨੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਸਬੰਧਤ ਬੈਂਚ ਨੂੰ ਭੇਜਿਆ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !........ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਦਿੱਲੀ ਪੁਲਿਸ ਨੂੰ ਖੁੱਲ੍ਹੀ ਛੋਟ ਦੇਣ ਦੀ ਮੰਗ ਖਾਰਜ

ਬਟਾਲਾ ਗ੍ਰੇਨੇਡ ਹਮਲਾ: BKI ਮਾਡਿਊਲ ਨਾਲ ਜੁੜਿਆ ਤੀਜਾ ਮੁਲਜ਼ਮ ਕਾਬੂ

Batala Grenade Attack Case; ਪੰਜਾਬ ਪੁਲਿਸ ਨੇ ਬਟਾਲਾ ਗ੍ਰੇਨੇਡ ਹਮਲੇ ਦੇ ਤੀਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਊਂਟਰ ਇੰਟੈਲੀਜੈਂਸ (CI) ਜਲੰਧਰ ਅਤੇ ਬਟਾਲਾ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਇਹ ਸਫਲਤਾ ਮਿਲੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਟਾਲਾ ਦੇ ਮੁੜਕੀ ਮੁਹੱਲਾ ਵਾਸੀ […]
By : Updated On: 08 Aug 2026 21:47:PM

Batala Grenade Attack Case; ਪੰਜਾਬ ਪੁਲਿਸ ਨੇ ਬਟਾਲਾ ਗ੍ਰੇਨੇਡ ਹਮਲੇ ਦੇ ਤੀਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਊਂਟਰ ਇੰਟੈਲੀਜੈਂਸ (CI) ਜਲੰਧਰ ਅਤੇ ਬਟਾਲਾ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਇਹ ਸਫਲਤਾ ਮਿਲੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਦੀ ਜਾਣਕਾਰੀ ਦਿੱਤੀ ਹੈ।

ਇਸ਼ਤਿਹਾਰ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਟਾਲਾ ਦੇ ਮੁੜਕੀ ਮੁਹੱਲਾ ਵਾਸੀ ਕਰਨਜੀਤ ਸਿੰਘ ਉਰਫ਼ ਬਾਚਾ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਰਾਜਨ ਉਰਫ਼ ਗੁੱਲੂ ਅਤੇ ਇੱਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਸੀ।

ਪੁਲਿਸ ਚੌਕੀ ‘ਤੇ ਹੋਇਆ ਸੀ ਗ੍ਰੇਨੇਡ ਹਮਲਾ

ਦੱਸ ਦੇਈਏ ਕਿ 1 ਅਗਸਤ 2026 ਨੂੰ ਬਟਾਲਾ ਦੇ ਅਰਬਨ ਅਸਟੇਟ ਸਥਿਤ ਪੁਲਿਸ ਚੌਕੀ ‘ਤੇ ਗ੍ਰੇਨੇਡ ਹਮਲਾ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਹੁਣ ਤੱਕ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਰਨਜੀਤ ਸਿੰਘ ਉਰਫ਼ ਬਾਚਾ ਪੁਰਤਗਾਲ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਸਰਗਰਮ ਮਾਡਿਊਲ ਨਾਲ ਜੁੜਿਆ ਹੋਇਆ ਸੀ।

ਤਕਨੀਕੀ ਅਤੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਗ੍ਰਿਫ਼ਤਾਰੀ

ਪੁਲਿਸ ਮੁਤਾਬਕ ਘਟਨਾ ਤੋਂ ਬਾਅਦ ਮੁਲਜ਼ਮ ਫਰਾਰ ਸੀ ਅਤੇ ਸੂਬੇ ਦੇ ਹੋਰ ਪੁਲਿਸ ਥਾਣਿਆਂ ‘ਤੇ ਇਸੇ ਤਰ੍ਹਾਂ ਦੇ ਹਮਲਿਆਂ ਦੀ ਯੋਜਨਾ ਬਣਾ ਰਿਹਾ ਸੀ। ਤਕਨੀਕੀ ਅਤੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ।

ਡੀਜੀਪੀ ਨੇ ਕਿਹਾ ਕਿ ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ, ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਸਹਾਇਤਾ ਕਰਨ ਵਾਲੇ ਲੋਕਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

ਬਟਾਲਾ ਥਾਣੇ ਵਿੱਚ ਦਰਜ ਹੈ ਮਾਮਲਾ

ਇਸ ਮਾਮਲੇ ਵਿੱਚ ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਥਾਣੇ ਵਿੱਚ 1 ਅਗਸਤ 2026 ਨੂੰ FIR ਨੰਬਰ 239 ਦਰਜ ਕੀਤੀ ਗਈ ਸੀ। ਮਾਮਲੇ ਵਿੱਚ BNS ਦੀਆਂ ਧਾਰਾਵਾਂ 109 ਅਤੇ 324(4) ਸਮੇਤ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਅਤੇ 5 ਤਹਿਤ ਕਾਰਵਾਈ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News