Journalism Of Hope
BREAKING NEWS
ਕੌਮੀ ਇਨਸਾਫ਼ ਮੋਰਚੇ ਵੱਲੋਂ CM ਦੀ ਚਿੱਠੀ ਦਾ ਸਵਾਗਤ, 10 ਦਿਨਾਂ ਦੀ ਪੈਰੋਲ ਵਧਾਉਣ ਦੀ ਮੰਗ......ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਨੇ ਕੇਂਦਰ ਦੇ ਪ੍ਰਸਤਾਵ ਦਾ ਕੀਤਾ ਸਮਰਥਨ......ਪੰਜਾਬ ਭਾਜਪਾ ਵਿੱਚ ਵਧ ਰਹੀ ਨਾਰਾਜ਼ਗੀ: ਕੇਵਲ ਢਿੱਲੋਂ ਤੇ ਸ਼੍ਰੀਨਿਵਾਸਲੂ ਨੂੰ ਹਾਈਕਮਾਂਡ ਨੇ ਦਿੱਲੀ ਬੁਲਾਇਆ.......ਅਮਰਨਾਥ ਯਾਤਰਾ 20 ਦਿਨ ਪਹਿਲਾਂ ਮੁਅੱਤਲ, ਮੀਂਹ ਤੇ ਜ਼ਮੀਨ ਖਿਸਕਣ ਕਾਰਨ ਲਿਆ ਫੈਸਲਾ.....ਫੁੱਟਬਾਲਰ ਲਿਓਨੇਲ ਮੈਸੀ ਦੇ ਪਿਤਾ ਜੋਰਜ ਮੈਸੀ ਦਾ ਦੇਹਾਂਤ

ਕੌਮੀ ਇਨਸਾਫ਼ ਮੋਰਚੇ ਵੱਲੋਂ CM ਦੀ ਚਿੱਠੀ ਦਾ ਸਵਾਗਤ, 10 ਦਿਨਾਂ ਦੀ ਪੈਰੋਲ ਵਧਾਉਣ ਦੀ ਮੰਗ

Kaumi Insaaf Morcha welcomes CM’s letter: ਚੰਡੀਗੜ੍ਹ: ਬੰਦੀ ਸਿੰਘਾਂ ਦੀ ਰਿਹਾਈ ਲਈ 7 ਜਨਵਰੀ 2023 ਤੋਂ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਚੱਲ ਰਹੇ ‘ਕੌਮੀ ਇਨਸਾਫ਼ ਮੋਰਚੇ’ ਦੇ ਕਨਵੀਨਰ ਭਾਈ ਪਾਲ ਸਿੰਘ ਫ਼ਰਾਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਲਿਖੀ ਚਿੱਠੀ ਦਾ ਸਵਾਗਤ ਕੀਤਾ ਹੈ। […]
Ranjit Singh
By : Updated On: 09 Aug 2026 08:23:AM
ਕੌਮੀ ਇਨਸਾਫ਼ ਮੋਰਚੇ ਵੱਲੋਂ CM ਦੀ ਚਿੱਠੀ ਦਾ ਸਵਾਗਤ, 10 ਦਿਨਾਂ ਦੀ ਪੈਰੋਲ ਵਧਾਉਣ ਦੀ ਮੰਗ

Kaumi Insaaf Morcha welcomes CM’s letter: ਚੰਡੀਗੜ੍ਹ: ਬੰਦੀ ਸਿੰਘਾਂ ਦੀ ਰਿਹਾਈ ਲਈ 7 ਜਨਵਰੀ 2023 ਤੋਂ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਚੱਲ ਰਹੇ ‘ਕੌਮੀ ਇਨਸਾਫ਼ ਮੋਰਚੇ’ ਦੇ ਕਨਵੀਨਰ ਭਾਈ ਪਾਲ ਸਿੰਘ ਫ਼ਰਾਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਲਿਖੀ ਚਿੱਠੀ ਦਾ ਸਵਾਗਤ ਕੀਤਾ ਹੈ। ਭਾਈ ਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਚੁੱਕਿਆ ਇਹ ਕਦਮ ਸਕਾਰਾਤਮਕ ਹੈ, ਪਰ ਸਿਰਫ਼ 10 ਦਿਨਾਂ ਦੀ ਪੈਰੋਲ ਦੀ ਮੰਗ ਨਾ-ਕਾਫ਼ੀ ਹੈ। ਉਨ੍ਹਾਂ ਮੰਗ ਕੀਤੀ ਕਿ ਭਾਈ ਹਵਾਰਾ ਦੀ ਮਾਤਾ ਦੀ ਗੰਭੀਰ ਸਿਹਤ ਨੂੰ ਦੇਖਦਿਆਂ ਪੈਰੋਲ ਦੀ ਮਿਆਦ ਵਧਾਈ ਜਾਵੇ, ਤਾਂ ਜੋ ਉਹ ਆਪਣੀ ਬਿਰਧ ਅਤੇ ਬਿਮਾਰ ਮਾਂ ਨਾਲ ਵੱਧ ਸਮਾਂ ਬਿਤਾ ਸਕਣ ਅਤੇ ਉਨ੍ਹਾਂ ਦੀ ਦੇਖਭਾਲ ਕਰ ਸਕਣ।

ਇਸ਼ਤਿਹਾਰ

ਉਨ੍ਹਾਂ ਕਿਹਾ ਕਿ ਬਾਕੀ ਬੰਦੀ ਸਿੰਘਾਂ ਦੇ ਮਾਮਲਿਆਂ ਵਿੱਚ ਵੀ ਪੰਜਾਬ ਸਰਕਾਰ ਨੂੰ ਸਕਾਰਾਤਮਕ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਰਿਹਾਈ ਲਈ ਯਤਨ ਤੇਜ਼ ਕਰਨੇ ਚਾਹੀਦੇ ਹਨ। ਭਾਈ ਪਾਲ ਸਿੰਘ ਨੇ ਦਾਅਵਾ ਕੀਤਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੇ ਬਾਹਰ ਆਉਣ ਨਾਲ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਮੁਤਾਬਕ, ਭਾਈ ਹਵਾਰਾ ਦੀ ਪੈਰੋਲ ਅਤੇ ਰਿਹਾਈ ਦੇ ਸਮਰਥਨ ਵਿੱਚ ਪੰਜਾਬ ਦੇ ਸੈਂਕੜੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਮਤੇ ਪਾਸ ਕਰਕੇ ਸਰਕਾਰ ਨੂੰ ਭੇਜੇ ਜਾ ਚੁੱਕੇ ਹਨ।

ਉਨ੍ਹਾਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਪੈਰੋਲ ਨਾਲ ਸਬੰਧਤ ਕਾਨੂੰਨੀ ਕਾਰਵਾਈ ਜਲਦ ਪੂਰੀ ਕੀਤੀ ਜਾਵੇ ਅਤੇ ਪ੍ਰਸ਼ਾਸਨਿਕ ਦੇਰੀ ਤੋਂ ਬਿਨਾਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਰਧ ਮਾਤਾ ਨਾਲ ਮਿਲਣ ਦਾ ਮੌਕਾ ਦਿੱਤਾ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News