Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਵੱਡੀ ਖ਼ਬਰ: ਮੋਹਾਲੀ ‘ਚ ਸਰਕਾਰੀ ਸਕੂਲ ਦੇ ਹੈੱਡਮਾਸਟਰ ਦਾ ਕਤਲ

Murder of headmaster of govt school: ਮੋਹਾਲੀ: ਜ਼ਿਲ੍ਹੇ ਦੇ ਕੁੰਬਰਾ ਸਰਕਾਰੀ ਸਕੂਲ ਦੇ ਹੈੱਡਮਾਸਟਰ ਗੁਰਸੇਵਕ ਸਿੰਘ (48) ’ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਅੱਜ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਹਮਲਾਵਰਾਂ ਨੇ ਉਨ੍ਹਾਂ ’ਤੇ ਕੁਹਾੜੀ ਅਤੇ ਡੰਡਿਆਂ ਨਾਲ ਬੇਰਹਿਮੀ ਨਾਲ ਹਮਲਾ ਕੀਤਾ ਸੀ। ਜਾਣਕਾਰੀ ਮੁਤਾਬਕ ਕਰੀਬ ਤਿੰਨ ਦਿਨ ਪਹਿਲਾਂ ਦੇਰ ਸ਼ਾਮ ਸੰਨੀ ਐਨਕਲੇਵ ਸਥਿਤ […]
By : Updated On: 09 Aug 2026 15:12:PM
ਵੱਡੀ ਖ਼ਬਰ: ਮੋਹਾਲੀ ‘ਚ ਸਰਕਾਰੀ ਸਕੂਲ ਦੇ ਹੈੱਡਮਾਸਟਰ ਦਾ ਕਤਲ

Murder of headmaster of govt school: ਮੋਹਾਲੀ: ਜ਼ਿਲ੍ਹੇ ਦੇ ਕੁੰਬਰਾ ਸਰਕਾਰੀ ਸਕੂਲ ਦੇ ਹੈੱਡਮਾਸਟਰ ਗੁਰਸੇਵਕ ਸਿੰਘ (48) ’ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਅੱਜ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਹਮਲਾਵਰਾਂ ਨੇ ਉਨ੍ਹਾਂ ’ਤੇ ਕੁਹਾੜੀ ਅਤੇ ਡੰਡਿਆਂ ਨਾਲ ਬੇਰਹਿਮੀ ਨਾਲ ਹਮਲਾ ਕੀਤਾ ਸੀ। ਜਾਣਕਾਰੀ ਮੁਤਾਬਕ ਕਰੀਬ ਤਿੰਨ ਦਿਨ ਪਹਿਲਾਂ ਦੇਰ ਸ਼ਾਮ ਸੰਨੀ ਐਨਕਲੇਵ ਸਥਿਤ ਉਨ੍ਹਾਂ ਦੇ ਘਰ ਦੇ ਬਾਹਰ ਇੱਕ ਚਿੱਟੀ ਕਾਰ ਵਿੱਚ ਆਏ ਕੁਝ ਅਣਪਛਾਤੇ ਨੌਜਵਾਨਾਂ ਨੇ ਗੁਰਸੇਵਕ ਸਿੰਘ ’ਤੇ ਹਮਲਾ ਕਰ ਦਿੱਤਾ ਸੀ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਅੱਜ ਸਵੇਰੇ ਉਨ੍ਹਾਂ ਨੇ ਦਮ ਤੋੜ ਦਿੱਤਾ।

ਇਸ਼ਤਿਹਾਰ

ਗੁਰਸੇਵਕ ਸਿੰਘ ਕੁੰਬਰਾ ਸਰਕਾਰੀ ਸਕੂਲ ਦੇ ਹੈੱਡਮਾਸਟਰ ਹੋਣ ਦੇ ਨਾਲ-ਨਾਲ ਜ਼ਿਲ੍ਹੇ ਦੇ ਸਮਾਰਟ ਸਕੂਲਾਂ ਦੇ ਇੰਚਾਰਜ ਵੀ ਦੱਸੇ ਜਾ ਰਹੇ ਹਨ। ਉਨ੍ਹਾਂ ਦੇ ਸਾਥੀ ਅਧਿਆਪਕਾਂ ਮੁਤਾਬਕ ਕਰੀਬ ਡੇਢ ਮਹੀਨਾ ਪਹਿਲਾਂ ਸੈਕਟਰ-71 ਵਿੱਚ ਵੀ ਉਨ੍ਹਾਂ ’ਤੇ ਹਮਲਾ ਹੋਇਆ ਸੀ। ਉਸ ਮਾਮਲੇ ਵਿੱਚ ਵੀ ਹਮਲਾਵਰਾਂ ਦੀ ਪਛਾਣ ਨਹੀਂ ਹੋ ਸਕੀ ਸੀ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਆਲੇ-ਦੁਆਲੇ ਦੇ ਇਲਾਕਿਆਂ ਦੀ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਫਿਲਹਾਲ ਹਮਲੇ ਦੇ ਕਾਰਨਾਂ ਅਤੇ ਮੁਲਜ਼ਮਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।

ਗੁਰਸੇਵਕ ਸਿੰਘ ਆਪਣੇ ਪਰਿਵਾਰ ਨਾਲ ਸੰਨੀ ਐਨਕਲੇਵ ਵਿੱਚ ਰਹਿੰਦੇ ਸਨ। ਉਨ੍ਹਾਂ ਦੀ ਪਤਨੀ ਵੀ ਅਧਿਆਪਕਾ ਹੈ ਅਤੇ ਉਨ੍ਹਾਂ ਦਾ 16 ਸਾਲਾ ਪੁੱਤਰ 11ਵੀਂ ਜਮਾਤ ਵਿੱਚ ਪੜ੍ਹਦਾ ਹੈ। ਘਟਨਾ ਤੋਂ ਬਾਅਦ ਪਰਿਵਾਰ ਅਤੇ ਸਾਥੀ ਅਧਿਆਪਕਾਂ ਵਿੱਚ ਸੋਗ ਦਾ ਮਾਹੌਲ ਹੈ।

Read Latest News and Breaking News at Daily Post TV, Browse for more News

Ad
Ad

Punjab District News