ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਆਖਰੀ ਦਿਨ, 6 ਬਿੱਲਾਂ ‘ਤੇ ਹੋਵੇਗੀ ਨਜ਼ਰ
last day of Punjab Vidhan Sabha session: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਅੱਜ ਦੀ ਕਾਰਵਾਈ ਦੌਰਾਨ ਸਰਕਾਰ ਵੱਲੋਂ 6 ਨਵੇਂ ਬਿੱਲ ‘ਤੇ ਵਿਚਾਰ ਅਤੇ ਉਨ੍ਹਾਂ ਨੂੰ ਪਾਸ ਕਰਨ ਦੀ ਸੰਭਾਵਨਾ ਹੈ। ਇਹੀ ਅੱਜ ਦਾ ਸਭ ਤੋਂ ਅਹਿਮ ਏਜੰਡਾ ਮੰਨਿਆ ਜਾ ਰਿਹਾ ਹੈ।
ਆਊਟਸੋਰਸ ਕਰਮਚਾਰੀਆਂ ਲਈ ਵੱਡਾ ਬਿੱਲ
ਪੰਜਾਬ ਦੇ ਆਊਟਸੋਰਸ ਕਰਮਚਾਰੀਆਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਆਊਟਸੋਰਸ ਕਰਮਚਾਰੀਆਂ ਨੂੰ ਇਨਸੋਰਸ ਕਰਨ ਸਬੰਧੀ ਬਿੱਲ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ।
ਪ੍ਰਸਤਾਵਿਤ ‘ਦ ਪੰਜਾਬ ਸਟੇਟ ਆਊਟਸੋਰਸ ਪਰਸੋਨਲ ਬਿਲ, 2026’ ਰਾਹੀਂ ਸੂਬੇ ਵਿੱਚ ਆਊਟਸੋਰਸਿੰਗ/ਠੇਕੇਦਾਰੀ ਪ੍ਰਥਾ ਨੂੰ ਖਤਮ ਕਰਨ ਦੀ ਦਿਸ਼ਾ ਵਿੱਚ ਕਦਮ ਚੁੱਕਿਆ ਜਾਵੇਗਾ। ਇਸ ਦਾ ਲਾਭ ਖਾਸ ਤੌਰ ‘ਤੇ ਗਰੁੱਪ-C ਅਤੇ ਗਰੁੱਪ-D ਨਾਲ ਸਬੰਧਤ ਆਊਟਸੋਰਸ ਕਰਮਚਾਰੀਆਂ ਨੂੰ ਮਿਲਣ ਦੀ ਉਮੀਦ ਹੈ।
ਜੇ ਬਿੱਲ ਵਿਧਾਨ ਸਭਾ ਵਿੱਚ ਪਾਸ ਹੁੰਦਾ ਹੈ ਤਾਂ ਆਊਟਸੋਰਸ ਕਰਮਚਾਰੀਆਂ ਨੂੰ ਸਰਕਾਰੀ ਪ੍ਰਬੰਧ ਅਧੀਨ ਲਿਆਉਣ ਅਤੇ ਉਨ੍ਹਾਂ ਦੀ ਸੇਵਾ ਨੂੰ ਨਿਯਮਤ ਕਰਨ ਵੱਲ ਵੱਡਾ ਕਦਮ ਮੰਨਿਆ ਜਾਵੇਗਾ।
