Journalism Of Hope
BREAKING NEWS
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲੇਗਾ ਨਵਾਂ ਚੀਫ਼ ਜਸਟਿਸ.........ਮਲੇਸ਼ੀਆ ਦੇ ਉਪ ਮੁੱਖ ਮੰਤਰੀ ਵੱਲੋਂ ਜਥੇਦਾਰ ਗੜਗੱਜ ਨਾਲ ਮੁਲਾਕਾਤ........ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਨਿਲਾਮੀ: ਸਨਵੀਰ ਸਿੰਘ ਸਭ ਤੋਂ ਮਹਿੰਗੇ, ₹13.20 ਲੱਖ ‘ਚ ਵਿਕੇ.....ਫਿਰੋਜ਼ਪੁਰ ‘ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ, ਦੋ ਜ਼ਖਮੀ.....ਅੱਜ ਚੰਡੀਗੜ੍ਹ ‘ਚ ਲੱਗੇਗੀ ਕਿਸਾਨਾਂ ਦੀ ‘ਵਿਧਾਨ ਸਭਾ’.....ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਆਖਰੀ ਦਿਨ, 6 ਬਿੱਲਾਂ ‘ਤੇ ਹੋਵੇਗੀ ਨਜ਼ਰ......

ਫਿਰੋਜ਼ਪੁਰ ‘ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ, ਦੋ ਜ਼ਖਮੀ

Encounter between police and gangsters: ਫਿਰੋਜ਼ਪੁਰ: ਫਿਰੋਜ਼ਪੁਰ ਦੇ ਮੱਲਾਵਾਲਾ ਨੇੜੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਣ ਦੀ ਖ਼ਬਰ ਹੈ। ਸੀਆਈਏ ਜ਼ੀਰਾ ਅਤੇ ਮੱਲਾਵਾਲਾ ਪੁਲਿਸ ਦੀ ਟੀਮ ਜਦੋਂ ਦੋ ਗੈਂਗਸਟਰਾਂ ਦਾ ਪਿੱਛਾ ਕਰ ਰਹੀ ਸੀ ਤਾਂ ਫਤਿਹਗੜ੍ਹ ਸਭਰਾਵਾਂ ਪਿੰਡ ਨੇੜੇ ਮੁਲਜ਼ਮਾਂ ਨੇ ਪੁਲਿਸ ‘ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਹਰਜੀਤ ਸਿੰਘ […]
Ranjit Singh
By : Updated On: 10 Aug 2026 08:27:AM
ਫਿਰੋਜ਼ਪੁਰ ‘ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ, ਦੋ ਜ਼ਖਮੀ

Encounter between police and gangsters: ਫਿਰੋਜ਼ਪੁਰ: ਫਿਰੋਜ਼ਪੁਰ ਦੇ ਮੱਲਾਵਾਲਾ ਨੇੜੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਣ ਦੀ ਖ਼ਬਰ ਹੈ। ਸੀਆਈਏ ਜ਼ੀਰਾ ਅਤੇ ਮੱਲਾਵਾਲਾ ਪੁਲਿਸ ਦੀ ਟੀਮ ਜਦੋਂ ਦੋ ਗੈਂਗਸਟਰਾਂ ਦਾ ਪਿੱਛਾ ਕਰ ਰਹੀ ਸੀ ਤਾਂ ਫਤਿਹਗੜ੍ਹ ਸਭਰਾਵਾਂ ਪਿੰਡ ਨੇੜੇ ਮੁਲਜ਼ਮਾਂ ਨੇ ਪੁਲਿਸ ‘ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਹਰਜੀਤ ਸਿੰਘ ਅਤੇ ਦਿਲਬਾਗ ਸਿੰਘ ਜ਼ਖਮੀ ਹੋ ਗਏ। ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਇਸ਼ਤਿਹਾਰ

ਭੁਪਿੰਦਰ ਸਿੰਘ ਸਿੱਧੂ, ਐਸਐਸਪੀ ਫਿਰੋਜ਼ਪੁਰ ਮੁਤਾਬਕ ਦੋਵੇਂ ਮੁਲਜ਼ਮ ਗੈਂਗਸਟਰਾਂ ਦੇ ਸਾਥੀ ਹਨ ਅਤੇ ਕਥਿਤ ਤੌਰ ‘ਤੇ ਗੈਂਗਸਟਰਾਂ ਦੇ ਇਸ਼ਾਰੇ ‘ਤੇ ਪ੍ਰਮੁੱਖ ਕਾਰੋਬਾਰੀਆਂ ਨੂੰ ਧਮਕੀਆਂ ਦੇ ਕੇ ਫਿਰੌਤੀ ਮੰਗਣ ਦੀਆਂ ਵਾਰਦਾਤਾਂ ਕਰਦੇ ਸਨ। ਦੋਵਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹੋਣ ਦੀ ਜਾਣਕਾਰੀ ਹੈ। ਇਹ ਕਾਰਵਾਈ ਪੰਜਾਬ ਪੁਲਿਸ ਦੇ ‘ਮਿਸ਼ਨ ਪ੍ਰਹਾਰ’ ਤਹਿਤ ਕੀਤੀ ਗਈ ਦੱਸੀ ਜਾ ਰਹੀ ਹੈ।

ਸਿਵਲ ਹਸਪਤਾਲ ਦੇ ਡਾਕਟਰ ਮੁਤਾਬਕ ਦੋਵਾਂ ਨੌਜਵਾਨਾਂ ਦੀਆਂ ਲੱਤਾਂ ‘ਤੇ ਸੱਟਾਂ ਲੱਗੀਆਂ ਹਨ। ਉਨ੍ਹਾਂ ਦਾ ਇਲਾਜ ਜਾਰੀ ਹੈ ਅਤੇ ਦੋਵੇਂ ਖ਼ਤਰੇ ਤੋਂ ਬਾਹਰ ਹਨ।

Read Latest News and Breaking News at Daily Post TV, Browse for more News

Ad
Ad

Punjab District News