ਹੇਮਕੁੰਟ ਸਾਹਿਬ ਦੇ ਕਪਾਟ 10 ਅਕਤੂਬਰ ਨੂੰ ਹੋਣਗੇ ਬੰਦ
Hemkunt Sahib Yatra: ਦੇਹਰਾਦੂਨ: ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਇਸ ਸਾਲ 10 ਅਕਤੂਬਰ 2026 ਨੂੰ ਸਰਦ ਰੁੱਤ ਲਈ ਬੰਦ ਕਰ ਦਿੱਤੇ ਜਾਣਗੇ। ਇਹ ਜਾਣਕਾਰੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦਿੱਤੀ। ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 23 ਮਈ 2026 ਨੂੰ ਸ਼ਰਧਾਲੂਆਂ ਲਈ ਖੋਲ੍ਹੇ ਗਏ ਸਨ। ਹੁਣ ਤੱਕ 2.38 ਲੱਖ […]
By :
Ranjit Singh
Published: 10 Aug 2026 14:16:PM
Hemkunt Sahib Yatra: ਦੇਹਰਾਦੂਨ: ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਇਸ ਸਾਲ 10 ਅਕਤੂਬਰ 2026 ਨੂੰ ਸਰਦ ਰੁੱਤ ਲਈ ਬੰਦ ਕਰ ਦਿੱਤੇ ਜਾਣਗੇ। ਇਹ ਜਾਣਕਾਰੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦਿੱਤੀ।
ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 23 ਮਈ 2026 ਨੂੰ ਸ਼ਰਧਾਲੂਆਂ ਲਈ ਖੋਲ੍ਹੇ ਗਏ ਸਨ। ਹੁਣ ਤੱਕ 2.38 ਲੱਖ ਤੋਂ ਵੱਧ ਸ਼ਰਧਾਲੂ ਪਵਿੱਤਰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਚੁੱਕੇ ਹਨ।
ਟਰੱਸਟ ਵੱਲੋਂ ਸ਼ਰਧਾਲੂਆਂ ਨੂੰ ਯਾਤਰਾ ਦੀ ਯੋਜਨਾ ਬਣਾਉਂਦੇ ਸਮੇਂ 10 ਅਕਤੂਬਰ ਤੋਂ ਪਹਿਲਾਂ ਦਰਸ਼ਨ ਕਰਨ ਦੀ ਅਪੀਲ ਕੀਤੀ ਗਈ ਹੈ।
