Journalism Of Hope
BREAKING NEWS
ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ......ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ.....CM ਦੇ OSD ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ......ਡੀਏ ਬਕਾਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਮੰਗੀ ਮੁਆਫ਼ੀ: ਅਦਾਲਤ ਨੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਸਬੰਧਤ ਬੈਂਚ ਨੂੰ ਭੇਜਿਆ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !........ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਦਿੱਲੀ ਪੁਲਿਸ ਨੂੰ ਖੁੱਲ੍ਹੀ ਛੋਟ ਦੇਣ ਦੀ ਮੰਗ ਖਾਰਜ

15 ਅਗਸਤ ਤੋਂ ਪਹਿਲਾਂ ਚੰਡੀਗੜ੍ਹ ’ਚ ਹੜਕੰਪ, 4 ਸਕੂਲਾਂ ਤੇ PU ਨੂੰ ਬੰਬ ਦੀ ਧਮਕੀ, ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ

Chandigarh Schools Bomb Threat; ਚੰਡੀਗੜ੍ਹ ਦੇ ਕਈ ਸਕੂਲਾਂ ਅਤੇ ਪੰਜਾਬ ਯੂਨੀਵਰਸਿਟੀ ਨੂੰ ਬੰਬ ਧਮਾਕਿਆਂ ਦੀ ਧਮਕੀ ਵਾਲਾ ਈ-ਮੇਲ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਧਮਕੀ ਭਰੇ ਈ-ਮੇਲ ਵਿੱਚ ਚੰਡੀਗੜ੍ਹ ਦੇ ਸਕੂਲਾਂ, ਪੁਲਿਸ ਥਾਣਿਆਂ ਅਤੇ ਪੰਜਾਬ ਯੂਨੀਵਰਸਿਟੀ ਵਿੱਚ ਬੰਬ ਧਮਾਕੇ ਕਰਨ ਦੀ ਧਮਕੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਲੋਕਾਂ […]
By : Updated On: 11 Aug 2026 20:06:PM
15 ਅਗਸਤ ਤੋਂ ਪਹਿਲਾਂ ਚੰਡੀਗੜ੍ਹ ’ਚ ਹੜਕੰਪ, 4 ਸਕੂਲਾਂ ਤੇ PU ਨੂੰ ਬੰਬ ਦੀ ਧਮਕੀ, ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ

Chandigarh Schools Bomb Threat; ਚੰਡੀਗੜ੍ਹ ਦੇ ਕਈ ਸਕੂਲਾਂ ਅਤੇ ਪੰਜਾਬ ਯੂਨੀਵਰਸਿਟੀ ਨੂੰ ਬੰਬ ਧਮਾਕਿਆਂ ਦੀ ਧਮਕੀ ਵਾਲਾ ਈ-ਮੇਲ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਧਮਕੀ ਭਰੇ ਈ-ਮੇਲ ਵਿੱਚ ਚੰਡੀਗੜ੍ਹ ਦੇ ਸਕੂਲਾਂ, ਪੁਲਿਸ ਥਾਣਿਆਂ ਅਤੇ ਪੰਜਾਬ ਯੂਨੀਵਰਸਿਟੀ ਵਿੱਚ ਬੰਬ ਧਮਾਕੇ ਕਰਨ ਦੀ ਧਮਕੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਲੋਕਾਂ ਨੂੰ 15 ਅਗਸਤ ਦੇ ਸਮਾਗਮਾਂ ਵਿੱਚ ਸ਼ਾਮਲ ਨਾ ਹੋਣ ਦੀ ਚੇਤਾਵਨੀ ਵੀ ਦਿੱਤੀ ਗਈ ਹੈ।

ਇਸ਼ਤਿਹਾਰ

ਇਹ ਈ-ਮੇਲ 11 ਅਗਸਤ ਦੀ ਸਵੇਰ ਕਰੀਬ 7:50 ਵਜੇ ਭੇਜਿਆ ਗਿਆ। ਈ-ਮੇਲ ਵਿੱਚ ਚੰਡੀਗੜ੍ਹ ਦੇ ਸਕੂਲਾਂ ਤੋਂ ਇਲਾਵਾ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਕੇਂਦਰ, ਵਾਈਸ ਚਾਂਸਲਰ ਦਫ਼ਤਰ ਅਤੇ ਗਾਂਧੀ ਭਵਨ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਇਨ੍ਹਾਂ ਸਕੂਲਾਂ ਨੂੰ ਮਿਲੀ ਧਮਕੀ

ਧਮਕੀ ਭਰੇ ਈ-ਮੇਲ ਵਿੱਚ ਚੰਡੀਗੜ੍ਹ ਦੇ ਚਾਰ ਸਕੂਲਾਂ ਦੇ ਨਾਮ ਲਿਖੇ ਗਏ ਹਨ:

  • ਕਾਰਮਲ ਕਾਨਵੈਂਟ ਸਕੂਲ, ਸੈਕਟਰ-9ਬੀ
  • ਸੇਂਟ ਜੌਨਜ਼ ਹਾਈ ਸਕੂਲ, ਸੈਕਟਰ-26
  • ਸੇਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-26
  • ਸੇਂਟ ਸਟੀਫਨਜ਼ ਸਕੂਲ, ਸੈਕਟਰ-45ਬੀ

ਧਮਕੀ ਮਿਲਣ ਤੋਂ ਬਾਅਦ ਪੁਲਿਸ ਟੀਮਾਂ, ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਆਡ ਨੇ ਚਾਰਾਂ ਸਕੂਲਾਂ ਵਿੱਚ ਪਹੁੰਚ ਕੇ ਜਾਂਚ ਕੀਤੀ। ਸਕੂਲਾਂ ਦੇ ਅੰਦਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਵੀ ਤਲਾਸ਼ੀ ਲਈ ਗਈ।

15 ਅਗਸਤ ਦੇ ਸਮਾਗਮਾਂ ਤੋਂ ਦੂਰ ਰਹਿਣ ਦੀ ਚੇਤਾਵਨੀ

ਈ-ਮੇਲ ਵਿੱਚ ਲੋਕਾਂ ਨੂੰ ਆਪਣੇ ਬੱਚਿਆਂ ਦੀ ਸੁਰੱਖਿਆ ਦਾ ਹਵਾਲਾ ਦਿੰਦਿਆਂ 15 ਅਗਸਤ ਦੇ ਕਿਸੇ ਵੀ ਸਮਾਗਮ ਵਿੱਚ ਸ਼ਾਮਲ ਨਾ ਹੋਣ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਪੁਲਿਸ ਦੇ ਥਾਣਿਆਂ ’ਤੇ 15 ਅਗਸਤ ਤੱਕ ਗ੍ਰਨੇਡ ਹਮਲੇ ਕਰਨ ਦੀ ਧਮਕੀ ਵੀ ਦਿੱਤੀ ਗਈ ਹੈ।

ਈ-ਮੇਲ ਵਿੱਚ ਪੰਜਾਬ ਯੂਨੀਵਰਸਿਟੀ ਅਤੇ ਭਾਈਚਾਰਿਆਂ ਨੂੰ ਲੈ ਕੇ ਇਤਰਾਜ਼ਯੋਗ ਸਮੱਗਰੀ ਵੀ ਲਿਖੀ ਗਈ ਹੈ। ਇਸ ਵਿੱਚ ਵੱਖਵਾਦੀ ਖਾਲਿਸਤਾਨ ਦੀ ਮੰਗ ਦੇ ਸਮਰਥਨ ਵਿੱਚ ਨਾਅਰੇ ਅਤੇ ਚੰਡੀਗੜ੍ਹ ਨੂੰ ਖਾਲਿਸਤਾਨ ਦਾ ਹਿੱਸਾ ਬਣਾਉਣ ਸਬੰਧੀ ਗੱਲਾਂ ਵੀ ਲਿਖੀਆਂ ਗਈਆਂ ਹਨ।

ਪੁਲਿਸ ਨੇ ਚਾਰਾਂ ਸਕੂਲਾਂ ਦੀ ਕੀਤੀ ਜਾਂਚ

ਧਮਕੀ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਚਾਰਾਂ ਸਕੂਲਾਂ ਦੀ ਸੁਰੱਖਿਆ ਜਾਂਚ ਸ਼ੁਰੂ ਕਰ ਦਿੱਤੀ। ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਆਡ ਨੇ ਸਕੂਲ ਕੰਪਲੈਕਸਾਂ ਦੇ ਅੰਦਰ ਅਤੇ ਨੇੜਲੇ ਇਲਾਕਿਆਂ ਨੂੰ ਖੰਗਾਲਿਆ। ਪੁਲਿਸ ਅਧਿਕਾਰੀਆਂ ਮੁਤਾਬਕ ਜਾਂਚ ਦੌਰਾਨ ਕਿਸੇ ਵੀ ਸਕੂਲ ਵਿੱਚੋਂ ਬੰਬ ਜਾਂ ਕੋਈ ਸ਼ੱਕੀ ਵਸਤੂ ਨਹੀਂ ਮਿਲੀ।

ਫਿਲਹਾਲ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਈ-ਮੇਲ ਭੇਜਣ ਵਾਲੇ ਵਿਅਕਤੀ ਦੀ ਪਛਾਣ ਕਰਨ ਵਿੱਚ ਜੁਟੀਆਂ ਹੋਈਆਂ ਹਨ। ਈ-ਮੇਲ ਕਿੱਥੋਂ ਭੇਜੀ ਗਈ ਅਤੇ ਇਸ ਦੇ ਪਿੱਛੇ ਕੌਣ ਹੈ, ਇਸ ਦਾ ਪਤਾ ਲਗਾਉਣ ਲਈ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਹ ਵੀ ਪਤਾ ਲਗਾ ਰਹੀ ਹੈ ਕਿ ਧਮਕੀ ਅਸਲ ਹੈ ਜਾਂ ਸਿਰਫ਼ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼।

ਚੰਡੀਗੜ੍ਹ ਵਿੱਚ ਪਹਿਲਾਂ ਵੀ ਮਿਲ ਚੁੱਕੀਆਂ ਹਨ ਧਮਕੀਆਂ

ਚੰਡੀਗੜ੍ਹ ਵਿੱਚ ਇਸ ਤੋਂ ਪਹਿਲਾਂ ਵੀ ਸਰਕਾਰੀ ਅਤੇ ਜਨਤਕ ਥਾਵਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ। ਸ਼ਹਿਰ ਦੇ ਸਕੂਲਾਂ, ਹਾਈਕੋਰਟ, ਜ਼ਿਲ੍ਹਾ ਅਦਾਲਤ, ਬੱਸ ਸਟੈਂਡ, ਪਾਸਪੋਰਟ ਦਫ਼ਤਰ ਅਤੇ ਪੰਜਾਬ ਸਕੱਤਰੇਤ ਸਮੇਤ ਕਈ ਥਾਵਾਂ ਨੂੰ ਪਹਿਲਾਂ ਵੀ ਬੰਬ ਧਮਾਕਿਆਂ ਦੀਆਂ ਧਮਕੀਆਂ ਦਿੱਤੀਆਂ ਜਾ ਚੁੱਕੀਆਂ ਹਨ। ਕੁਝ ਸਮਾਂ ਪਹਿਲਾਂ ਚੰਡੀਗੜ੍ਹ ਸਥਿਤ ਪੰਜਾਬ ਅਤੇ ਹਰਿਆਣਾ ਸਕੱਤਰੇਤ ਦੇ CISF ਕੰਟਰੋਲ ਰੂਮ ਨੂੰ ਵੀ ਈ-ਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਸੀ।

Read Latest News and Breaking News at Daily Post TV, Browse for more News

Ad
Ad

Punjab District News