Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

ਫਰਜ਼ੀ ਵੀਜ਼ਾ ਏਜੰਟਾਂ ਤੋਂ ਰਹੋ ਸਾਵਧਾਨ: ਬੰਗਾ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨ ਦਾ ਜਾਗਰੂਕਤਾ ਅਭਿਆਨ

ਨੌਜਵਾਨਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਫਰਜ਼ੀ ਦਸਤਾਵੇਜ਼ਾਂ, ਝੂਠੇ ਵਾਅਦਿਆਂ ਅਤੇ ਗੈਰ-ਕਾਨੂੰਨੀ ਪ੍ਰਵਾਸ ਦੇ ਖਤਰਿਆਂ ਬਾਰੇ ਕੀਤਾ ਜਾਗਰੂਕ ਜਲੰਧਰ, 11 ਅਗਸਤ: ਵੀਜ਼ਾ ਧੋਖਾਧੜੀ ਦੇ ਵੱਧ ਰਹੇ ਮਾਮਲਿਆਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਯੂਨਾਈਟਿਡ ਕਿੰਗਡਮ ਦੀ ਸੁਰੱਖਿਅਤ ਅਤੇ ਕਾਨੂੰਨੀ ਯਾਤਰਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਬ੍ਰਿਟਿਸ਼ ਹਾਈ ਕਮਿਸ਼ਨ ਵੱਲੋਂ ਬੰਗਾ ਵਿੱਚ ‘ਵੀਜ਼ਾ ਫਰਾਡ ਤੋਂ ਬਚੋ’ ਮੁਹਿੰਮ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਫਰਜ਼ੀ ਵੀਜ਼ਾ ਏਜੰਟਾਂ ਤੋਂ ਰਹੋ ਸਾਵਧਾਨ: ਬੰਗਾ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨ ਦਾ ਜਾਗਰੂਕਤਾ ਅਭਿਆਨ

ਨੌਜਵਾਨਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਫਰਜ਼ੀ ਦਸਤਾਵੇਜ਼ਾਂ, ਝੂਠੇ ਵਾਅਦਿਆਂ ਅਤੇ ਗੈਰ-ਕਾਨੂੰਨੀ ਪ੍ਰਵਾਸ ਦੇ ਖਤਰਿਆਂ ਬਾਰੇ ਕੀਤਾ ਜਾਗਰੂਕ

ਜਲੰਧਰ, 11 ਅਗਸਤ: ਵੀਜ਼ਾ ਧੋਖਾਧੜੀ ਦੇ ਵੱਧ ਰਹੇ ਮਾਮਲਿਆਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਯੂਨਾਈਟਿਡ ਕਿੰਗਡਮ ਦੀ ਸੁਰੱਖਿਅਤ ਅਤੇ ਕਾਨੂੰਨੀ ਯਾਤਰਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਬ੍ਰਿਟਿਸ਼ ਹਾਈ ਕਮਿਸ਼ਨ ਵੱਲੋਂ ਬੰਗਾ ਵਿੱਚ ‘ਵੀਜ਼ਾ ਫਰਾਡ ਤੋਂ ਬਚੋ’ ਮੁਹਿੰਮ ਤਹਿਤ ਇੱਕ ਕਮਿਊਨਿਟੀ ਐਂਗੇਜਮੈਂਟ ਸੈਸ਼ਨ ਕਰਵਾਇਆ ਗਿਆ।

ਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ, ਵਿਦਿਆਰਥੀਆਂ ਅਤੇ ਪਿੰਡਾਂ ਦੇ ਲੋਕਾਂ ਨੂੰ ਵੀਜ਼ਾ ਧੋਖਾਧੜੀ ਅਤੇ ਗੈਰ-ਨਿਯਮਿਤ ਪ੍ਰਵਾਸ ਨਾਲ ਜੁੜੇ ਖਤਰਿਆਂ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਬ੍ਰਿਟਿਸ਼ ਹਾਈ ਕਮਿਸ਼ਨ ਦੀ ਟੀਮ ਦੇ ਮੈਂਬਰ ਫਿਲ ਬ੍ਰਾਊਨ, ਜੈਸਿਕਾ ਲਾਈਟੋਵਰ, ਅਮਨਦੀਪ ਗਰੇਵਾਲ ਅਤੇ ਰਜਿੰਦਰ ਐਸ. ਨਗਰਕੋਟੀ ਨੇ ਸ਼ਿਰਕਤ ਕੀਤੀ ਅਤੇ ਹਾਜ਼ਰੀਨ ਨੂੰ ਸੰਬੋਧਨ ਕੀਤਾ।

ਟੀਮ ਨੇ ਦੱਸਿਆ ਕਿ ਕਿਵੇਂ ਧੋਖੇਬਾਜ਼ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ ਝੂਠੇ ਵਾਅਦਿਆਂ, ਫਰਜ਼ੀ ਦਸਤਾਵੇਜ਼ਾਂ ਅਤੇ ਗੁੰਮਰਾਹਕੁੰਨ ਜਾਣਕਾਰੀ ਰਾਹੀਂ ਠੱਗਦੇ ਹਨ। ਹਾਜ਼ਰੀਨ ਨੂੰ ਗੈਰ-ਕਾਨੂੰਨੀ ਪ੍ਰਵਾਸ ਨਾਲ ਜੁੜੇ ਗੰਭੀਰ ਖਤਰਿਆਂ ਅਤੇ ਇਸ ਦੇ ਸੰਭਾਵਿਤ ਨਤੀਜਿਆਂ ਬਾਰੇ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਸਿਰਫ਼ ਅਧਿਕਾਰਤ ਅਤੇ ਕਾਨੂੰਨੀ ਵੀਜ਼ਾ ਪ੍ਰਕਿਰਿਆ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ।

The current image has no alternative text. The file name is: WhatsApp-Image-2026-08-11-at-7.58.54-PM.jpeg

ਪ੍ਰੋਗਰਾਮ ਦੌਰਾਨ ਨੌਜਵਾਨਾਂ ਨੂੰ ਸਲਾਹ ਦਿੱਤੀ ਗਈ ਕਿ ਯੂਕੇ ਦੀ ਯਾਤਰਾ, ਵੀਜ਼ਾ ਅਤੇ ਪ੍ਰਵਾਸ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਲਈ ਸਿਰਫ਼ ਅਧਿਕਾਰਤ ਅਤੇ ਭਰੋਸੇਯੋਗ ਸਰੋਤਾਂ ’ਤੇ ਹੀ ਭਰੋਸਾ ਕੀਤਾ ਜਾਵੇ। ਕਿਸੇ ਏਜੰਟ ਜਾਂ ਵਿਚੋਲੇ ਵੱਲੋਂ ਕੀਤੇ ਦਾਅਵਿਆਂ ’ਤੇ ਭਰੋਸਾ ਕਰਨ ਤੋਂ ਪਹਿਲਾਂ ਜਾਣਕਾਰੀ ਦੀ ਪੁਸ਼ਟੀ ਕਰਨਾ ਵੀ ਜ਼ਰੂਰੀ ਹੈ।

ਟੀਮ ਵੱਲੋਂ ਬ੍ਰਿਟਿਸ਼ ਹਾਈ ਕਮਿਸ਼ਨ ਵੱਲੋਂ ਸ਼ੁਰੂ ਕੀਤੇ ਗਏ ਵਿਸ਼ੇਸ਼ ਵ੍ਹਾਟਸਐਪ ਚੈਟਬੋਟ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਹ ਚੈਟਬੋਟ ਅੰਗਰੇਜ਼ੀ, ਹਿੰਦੀ ਅਤੇ ਪੰਜਾਬੀ ਭਾਸ਼ਾਵਾਂ ਵਿੱਚ ਯੂਕੇ ਦੀ ਯਾਤਰਾ ਅਤੇ ਵੀਜ਼ਾ ਪ੍ਰਕਿਰਿਆ ਨਾਲ ਸਬੰਧਤ ਅਧਿਕਾਰਤ ਮਾਰਗਦਰਸ਼ਨ ਪ੍ਰਦਾਨ ਕਰਦਾ ਹੈ। ਇਹ ਲੋਕਾਂ ਨੂੰ ਵੀਜ਼ਾ ਧੋਖਾਧੜੀ ਦੇ ਤਰੀਕਿਆਂ ਦੀ ਪਛਾਣ ਕਰਨ ਅਤੇ ਕਾਨੂੰਨੀ ਯਾਤਰਾ ਮਾਰਗਾਂ ਬਾਰੇ ਜਾਣਕਾਰੀ ਹਾਸਲ ਕਰਨ ਵਿੱਚ ਮਦਦ ਕਰਦਾ ਹੈ।

ਇਸ ਤੋਂ ਇਲਾਵਾ, ਨਾਗਰਿਕ ਵ੍ਹਾਟਸਐਪ ਹੈਲਪਲਾਈਨ 91 70652 51380 ਰਾਹੀਂ ਵੀ ਵੀਜ਼ਾ ਪ੍ਰਕਿਰਿਆ, ਧੋਖਾਧੜੀ ਤੋਂ ਬਚਾਅ ਅਤੇ ਸੁਰੱਖਿਅਤ ਪ੍ਰਵਾਸ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

‘ਵੀਜ਼ਾ ਫਰਾਡ ਤੋਂ ਬਚੋ’ ਮੁਹਿੰਮ ਤਹਿਤ ਬ੍ਰਿਟਿਸ਼ ਹਾਈ ਕਮਿਸ਼ਨ ਉੱਤਰੀ ਭਾਰਤ ਵਿੱਚ ਵਿਦਿਅਕ ਸੰਸਥਾਵਾਂ, ਕਮਿਊਨਿਟੀ ਸੰਗਠਨਾਂ ਅਤੇ ਸਥਾਨਕ ਹਿੱਸੇਦਾਰਾਂ ਨਾਲ ਮਿਲ ਕੇ ਲੋਕਾਂ ਨੂੰ ਵੀਜ਼ਾ ਧੋਖਾਧੜੀ ਤੋਂ ਬਚਾਉਣ, ਸੁਰੱਖਿਅਤ ਆਵਾਜਾਈ ਨੂੰ ਉਤਸ਼ਾਹਿਤ ਕਰਨ ਅਤੇ ਕਾਨੂੰਨੀ ਪ੍ਰਵਾਸ ਪ੍ਰਣਾਲੀਆਂ ਬਾਰੇ ਜਾਗਰੂਕਤਾ ਵਧਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News