Journalism Of Hope
BREAKING NEWS
ਫਿਰੋਜ਼ਪੁਰ ਜ਼ਿਲ੍ਹਾ ਕਚਹਿਰੀ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਵਧਾਈ....ਪੰਜਾਬ ਸਿੰਚਾਈ ਘਪਲੇ ’ਚ ਸਾਬਕਾ ਚੀਫ ਸੈਕਟਰੀ ਸਮੇਤ 3 ਰਿਟਾਇਰਡ IAS ਅਧਿਕਾਰੀਆਂ ਨੂੰ ਵੱਡੀ ਰਾਹਤ....ਰਾਮ ਰਹੀਮ ਨਾਲ ਜੁੜਿਆ ਸਾਧਵੀ ਯੌਨ ਸ਼ੋਸ਼ਣ ਮਾਮਲਾ: ਜੱਜ ਨੇ ਸੁਣਵਾਈ ਤੋਂ ਖੁਦ ਨੂੰ ਕੀਤਾ ਵੱਖ....ਅੱਧੀ ਰਾਤ ਤੱਕ ਜਵਾਨ ਲੜਕੀ ਨੂੰ ਥਾਣੇ ’ਚ ਰੱਖਣ ਦਾ ਮਾਮਲਾ, SHO ਸਮੇਤ 3 ਪੁਲਿਸ ਮੁਲਾਜ਼ਮ ਮੁਅੱਤਲ....ਨਾਮੀ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ....ਵਿਦੇਸ਼ਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇਗੀ ਸਖ਼ਤ ਕਾਰਵਾਈ....ਪੰਜਾਬ ਸਰਕਾਰ ਵੱਲੋਂ 4 IAS ਅਧਿਕਾਰੀਆਂ ਦੇ ਤਬਾਦਲੇ....

ਸੁਖਪਾਲ ਖਹਿਰਾ ਦੀ ਇਤਰਾਜ਼ਯੋਗ ਵੀਡੀਓ ਵਾਇਰਲ !, ਹਟਾਉਣ ਲਈ ਅਦਾਲਤ ਪਹੁੰਚੇ

Sukhpal Khaira’s objectionable video: ਚੰਡੀਗੜ੍ਹ: ਪੰਜਾਬ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ AI ਨਾਲ ਬਣੀ ਇੱਕ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਦੇ ਵਿਊਜ਼ ਲਗਾਤਾਰ ਵਧ ਰਹੇ ਹਨ, ਜਿਸ ਕਾਰਨ ਖਹਿਰਾ ਨੇ ਆਪਣੀ ਛਵੀ ਨੂੰ ਹੋ ਰਹੇ ਨੁਕਸਾਨ ਦਾ ਹਵਾਲਾ ਦਿੰਦਿਆਂ ਇਸ ਨੂੰ ਇੰਟਰਨੈੱਟ ਮੀਡੀਆ ਪਲੇਟਫਾਰਮਾਂ […]
Ranjit Singh
By : Published: 12 Aug 2026 07:26:AM
ਸੁਖਪਾਲ ਖਹਿਰਾ ਦੀ ਇਤਰਾਜ਼ਯੋਗ ਵੀਡੀਓ ਵਾਇਰਲ !, ਹਟਾਉਣ ਲਈ ਅਦਾਲਤ ਪਹੁੰਚੇ

Sukhpal Khaira’s objectionable video: ਚੰਡੀਗੜ੍ਹ: ਪੰਜਾਬ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ AI ਨਾਲ ਬਣੀ ਇੱਕ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਦੇ ਵਿਊਜ਼ ਲਗਾਤਾਰ ਵਧ ਰਹੇ ਹਨ, ਜਿਸ ਕਾਰਨ ਖਹਿਰਾ ਨੇ ਆਪਣੀ ਛਵੀ ਨੂੰ ਹੋ ਰਹੇ ਨੁਕਸਾਨ ਦਾ ਹਵਾਲਾ ਦਿੰਦਿਆਂ ਇਸ ਨੂੰ ਇੰਟਰਨੈੱਟ ਮੀਡੀਆ ਪਲੇਟਫਾਰਮਾਂ ਤੋਂ ਹਟਵਾਉਣ ਲਈ ਅਦਾਲਤ ਦਾ ਰੁਖ ਕੀਤਾ ਹੈ।

ਇਸ਼ਤਿਹਾਰ

ਖਹਿਰਾ ਵੱਲੋਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਸਿਵਲ ਕੇਸ ਦਾਇਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਦੋ ਸੋਸ਼ਲ ਮੀਡੀਆ ਅਕਾਊਂਟਾਂ ਦੇ ਨਾਲ-ਨਾਲ ਫੇਸਬੁੱਕ ਅਤੇ ਇੰਸਟਾਗ੍ਰਾਮ ਦੀ ਮਾਲਕ ਕੰਪਨੀ ਮੈਟਾ ਪਲੇਟਫਾਰਮਜ਼ ਨੂੰ ਵੀ ਧਿਰ ਬਣਾਇਆ ਗਿਆ ਹੈ।

ਖਹਿਰਾ ਦਾ ਦੋਸ਼ ਹੈ ਕਿ ਅਣਪਛਾਤੇ ਵਿਅਕਤੀਆਂ ਨੇ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਦੀ ਮਦਦ ਨਾਲ ਉਨ੍ਹਾਂ ਦੀ ਇਤਰਾਜ਼ਯੋਗ ਵੀਡੀਓ ਤਿਆਰ ਕਰਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਹੈ। ਉਨ੍ਹਾਂ ਮੁਤਾਬਕ ਇਸ ਨਾਲ ਨਾ ਸਿਰਫ਼ ਉਨ੍ਹਾਂ ਦੀ ਜਨਤਕ ਛਵੀ ਨੂੰ ਨੁਕਸਾਨ ਪਹੁੰਚ ਰਿਹਾ ਹੈ, ਸਗੋਂ ਉਨ੍ਹਾਂ ਦੇ ਨਿੱਜੀ ਅਧਿਕਾਰਾਂ ਲਈ ਵੀ ਖ਼ਤਰਾ ਪੈਦਾ ਹੋ ਗਿਆ ਹੈ।

ਸਿਵਲ ਜੱਜ ਕੌਸ਼ਲ ਕੁਮਾਰ ਯਾਦਵ ਦੀ ਅਦਾਲਤ ਨੇ ਮਾਮਲੇ ਵਿੱਚ 12 ਅਗਸਤ ਲਈ ਨੋਟਿਸ ਜਾਰੀ ਕਰ ਦਿੱਤਾ ਹੈ। ਖਹਿਰਾ ਵੱਲੋਂ ਐਡਵੋਕੇਟ ਸਰਬਜੋਤ ਸਿੰਘ ਚੀਮਾ ਨੇ ਇਹ ਸਿਵਲ ਕੇਸ ਦਾਇਰ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News