Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਵਿਦੇਸ਼ਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇਗੀ ਸਖ਼ਤ ਕਾਰਵਾਈ

Publication of Sri Guru Granth Sahib Ji in abroad: ਸ੍ਰੀ ਅੰਮ੍ਰਿਤਸਰ: ਯੂਐੱਸਏ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਧਿਕਾਰਤ ਕਮੇਟੀ ਦੇ ਕੋਰਆਰਡੀਨੇਟਰ ਤੇ ਮੈਂਬਰ ਭਾਈ ਸਵਿੰਦਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਵਿਚਕਾਰ ਯੂਐੱਸਏ ਅੰਦਰ ਵੱਸਦੇ ਸਿੱਖਾਂ ਅਤੇ ਉੱਥੋਂ ਦੇ ਗੁਰਦੁਆਰਾ […]
ਲੇਖਕ : ਪ੍ਰਕਾਸ਼ਿਤ: 
ਵਿਦੇਸ਼ਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇਗੀ ਸਖ਼ਤ ਕਾਰਵਾਈ

Publication of Sri Guru Granth Sahib Ji in abroad: ਸ੍ਰੀ ਅੰਮ੍ਰਿਤਸਰ: ਯੂਐੱਸਏ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਧਿਕਾਰਤ ਕਮੇਟੀ ਦੇ ਕੋਰਆਰਡੀਨੇਟਰ ਤੇ ਮੈਂਬਰ ਭਾਈ ਸਵਿੰਦਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਵਿਚਕਾਰ ਯੂਐੱਸਏ ਅੰਦਰ ਵੱਸਦੇ ਸਿੱਖਾਂ ਅਤੇ ਉੱਥੋਂ ਦੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੱਲ ਰਹੇ ਕਈ ਅਹਿਮ ਮਾਮਲਿਆਂ ਉੱਤੇ ਗੰਭੀਰ ਵਿਚਾਰ ਵਟਾਂਦਰ ਹੋਇਆ ਅਤੇ ਭਵਿੱਖੀ ਤਰਜੀਹਾਂ ਨਿਰਧਾਰਤ ਕੀਤੀਆਂ ਗਈਆਂ।

ਮੁਲਾਕਾਤ ਦੌਰਾਨ ਬੀਤੇ ਸਮੇਂ ਕੁਝ ਵਿਅਕਤੀਆਂ ਵੱਲੋਂ ਵਿਦੇਸ਼ਾਂ ਤੋਂ ਅਣਅਧਿਕਾਰਤ ਤੌਰ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਪ੍ਰਕਾਸ਼ਨਾ ਕਰਕੇ ਸ਼ਰਧਾਲੂ ਸਿੱਖਾਂ ਨੂੰ ਵੇਚਣ, ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਨੂੰ ਪੀਵਨ ਬੀੜਾਂ ਮੁਹੱਈਆ ਕਰਵਾਉਣ, ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਵਿੱਚ ਮਰਯਾਦਾ ਦੀ ਉਲੰਘਣਾ ਤੇ ਅਣਗਹਿਲੀ, ਸਿੱਖਾਂ ਦੇ ਆਪਸੀ ਬੇਲੋੜੇ ਵਿਵਾਦਾਂ, ਇਕ ਦੂਜੇ ਵਿਰੁੱਧ ਦੂਸ਼ਣਬਾਜ਼ੀ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗਲਤ ਤੇ ਗੁਮਰਾਹਕੁੰਨ ਜਾਣਕਾਰੀਆਂ ਭੇਜਣ ਦੇ ਮਾਮਲੇ ਗੰਭੀਰਤਾ ਨਾਲ ਵਿਚਾਰੇ ਗਏ।

ਇਸ ਦੌਰਾਨ ਇਹ ਵੀ ਵਿਚਾਰ ਹੋਈ ਕਿ ਮੌਜੂਦਾ ਸਮੇਂ ਪੰਥਕ ਏਕਤਾ ਦੇ ਮੱਦੇਨਜ਼ਰ ਕਾਰਜ ਕਰਦਿਆਂ ਸਿੱਖ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਕੇਂਦ੍ਰਿਤ ਤੇ ਸਮਰਪਿਤ ਰੱਖਣਾ ਅਤਿ ਜ਼ਰੂਰੀ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬੀਤੇ ਸਮੇਂ ਕੁਝ ਵਿਅਕਤੀਆਂ ਵੱਲੋਂ ਅਣਅਧਿਕਾਰਤ ਤੌਰ ਉੱਤੇ ਚਾਈਨਾ ਅਤੇ ਵਿਦੇਸ਼ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਪ੍ਰਕਾਸ਼ਿਤ ਕਰਵਾਈਆਂ ਗਈਆਂ ਸਨ, ਜਿਸ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਫਿਰ ਇਹ ਜਾਣਕਾਰੀ ਪ੍ਰਾਪਤ ਹੋ ਰਹੀ ਹੈ ਕਿ ਯੂਐੱਸਏ ਅਤੇ ਯੂਕੇ ਅੰਦਰ ਕੁਝ ਵਿਅਕਤੀਆਂ ਦੇ ਸਮੂਹ ਵੱਲੋਂ ਫਿਰ ਤੋਂ ਇਹ ਕੰਮ ਕੀਤਾ ਜਾ ਰਿਹਾ ਹੈ, ਜਿਸ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਰੜਾ ਨੋਟਿਸ ਲੈਂਦਿਆਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਿਨਾਂ ਕਿਸੇ ਵੀ ਵਿਅਕਤੀ ਜਾਂ ਸੰਸਥਾ ਨੂੰ ਆਪਣੇ ਪੱਧਰ ਉੱਤੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਕਾਸ਼ਿਤ ਕਰਨ ਤੇ ਛਪਾਈ ਕਰਨ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਵਨ ਬੀੜਾਂ ਦੀ ਵਿਦੇਸ਼ਾਂ ਵਿੱਚ ਅਣਅਧਿਕਾਰਤ ਤੌਰ ’ਤੇ ਪ੍ਰਕਾਸ਼ਨਾ ਸਬੰਧੀ ਜੋ ਵੀ ਜਾਣਕਾਰੀ ਪੁੱਜੀ ਹੈ ਉਸ ਦੀ ਗੰਭੀਰਤਾ ਨਾਲ ਜਾਂਚ ਕਰਵਾ ਕੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਲੋੜ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਅੰਮ੍ਰਿਤਧਾਰੀ ਗੁਰਸਿੱਖ ਗੁਰੂ ਘਰਾਂ ਦੇ ਪ੍ਰਬੰਧਾਂ ਵਿੱਚ ਆਉਣ ਅਤੇ ਪ੍ਰਬੰਧ ਵਿੱਚ ਬਜ਼ੁਰਗਾਂ ਤੇ ਨੌਜਵਾਨਾਂ ਦਾ ਸੁਮੇਲ ਹੋਵੇ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਅਜਿਹੇ ਮਾਮਲੇ ਆ ਰਹੇ ਹਨ ਜਿੱਥੇ ਗੁਰਦੁਆਰਾ ਸਾਹਿਬਾਨ ਅੰਦਰ ਪ੍ਰਬੰਧਕ ਗੁਰਸਿੱਖ ਨਹੀਂ ਅਤੇ ਮਰਯਾਦਾ ਦੀ ਉਲੰਘਣਾ ਹੁੰਦੀ ਹੈ ਜਿਸ ਕਰਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਵੱਜਦੀ ਹੈ। ਉਨ੍ਹਾਂ ਕਿਹਾ ਕਿ ਗੁਰਮਤਿ ਸਿਧਾਂਤ ਅਨੁਸਾਰ ਗੁਰਦੁਆਰਾ ਸਾਹਿਬਾਨ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਹੋ ਸਕਦੇ ਇਸ ਲਈ ਉੱਥੇ ਸੰਗਤੀ ਰੂਪ ਵਿੱਚ ਹੀ ਪ੍ਰਬੰਧ ਹੋਣਾ ਲਾਜ਼ਮੀ ਹੈ। ਉਨ੍ਹਾਂ ਵਿਦੇਸ਼ਾਂ ਦੀ ਸਿੱਖ ਸੰਗਤ ਨੂੰ ਗੁਰੂ ਘਰਾਂ ਦੇ ਪ੍ਰਬੰਧਾਂ ਨੂੰ ਵਿਵਾਦ ਅਤੇ ਬੇਲੋੜੇ ਝਗੜਿਆਂ ਦੀ ਥਾਂ ਸਿੱਖੀ ਪ੍ਰੇਰਣਾ, ਆਪਸੀ ਪ੍ਰੇਮ ਅਤੇ ਸਤਿਕਾਰ ਨਾਲ ਸੁਚੱਜਾ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਵਿਦੇਸ਼ ਦੇ ਗੁਰਦੁਆਰਾ ਪ੍ਰਬੰਧਕਾਂ ਨੂੰ ਤਾਕੀਦ ਕੀਤੀ ਕਿ ਜੇਕਰ ਸੰਗਤ ਵਿੱਚੋਂ ਕੋਈ ਸਿੱਖ ਪ੍ਰਬੰਧਾਂ ਬਾਰੇ ਕੋਈ ਮਸਲਾ ਉਠਾਉਂਦਾ ਹੈ ਤਾਂ ਉਸ ਵਿਰੁੱਧ ਰੋਕ ਲਗਾਉਣ ਦਾ ਕਾਰਵਾਈਆਂ ਨਾ ਕੀਤੀਆਂ ਜਾਣ ਕਿਉਂਕਿ ਇਹ ਸਿੱਖ ਸਿਧਾਂਤ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਹੈ। ਇਸ ਦੀ ਬਜਾਏ ਸਬੰਧਤ ਸਿੱਖਾਂ ਨਾਲ ਵਿਚਾਰ ਰਾਹੀਂ ਮਸਲਾ ਹੱਲ ਕੀਤਾ ਜਾਵੇ ਅਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੇ ਪ੍ਰਬੰਧਾਂ ਨੂੰ ਮਰਯਾਦਾ ਅਨੁਸਾਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਫ਼ੈਸਲੇ ਲਏ ਜਾਣਗੇ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਲਤ ਜਾਣਕਾਰੀ ਭੇਜਣ ਵਾਲੇ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਹ ਯੂਐੱਸਏ ਦਾ ਦੌਰਾ ਕਰਨਗੇ ਅਤੇ ਉੱਥੇ ਵੱਸਦੀ ਸਿੱਖ ਸੰਗਤ ਨਾਲ ਵਿਚਾਰ ਕਰਨਗੇ।
ਸਿੰਘ ਸਾਹਿਬ ਨੇ ਭਾਈ ਸਵਿੰਦਰ ਸਿੰਘ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ, ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ ਤੇ ਸਟਾਫ਼ ਮੈਂਬਰ ਸ. ਹਰਜੋਧ ਸਿੰਘ ਵੀ ਮੌਜੂਦ ਰਹੇ।

Read Latest News and Breaking News at Daily Post TV, Browse for more News

Ad
Ad

Punjab District News