Journalism Of Hope
BREAKING NEWS
ਫਿਰੋਜ਼ਪੁਰ ਜ਼ਿਲ੍ਹਾ ਕਚਹਿਰੀ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਵਧਾਈ....ਪੰਜਾਬ ਸਿੰਚਾਈ ਘਪਲੇ ’ਚ ਸਾਬਕਾ ਚੀਫ ਸੈਕਟਰੀ ਸਮੇਤ 3 ਰਿਟਾਇਰਡ IAS ਅਧਿਕਾਰੀਆਂ ਨੂੰ ਵੱਡੀ ਰਾਹਤ....ਰਾਮ ਰਹੀਮ ਨਾਲ ਜੁੜਿਆ ਸਾਧਵੀ ਯੌਨ ਸ਼ੋਸ਼ਣ ਮਾਮਲਾ: ਜੱਜ ਨੇ ਸੁਣਵਾਈ ਤੋਂ ਖੁਦ ਨੂੰ ਕੀਤਾ ਵੱਖ....ਅੱਧੀ ਰਾਤ ਤੱਕ ਜਵਾਨ ਲੜਕੀ ਨੂੰ ਥਾਣੇ ’ਚ ਰੱਖਣ ਦਾ ਮਾਮਲਾ, SHO ਸਮੇਤ 3 ਪੁਲਿਸ ਮੁਲਾਜ਼ਮ ਮੁਅੱਤਲ....ਨਾਮੀ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ....ਵਿਦੇਸ਼ਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇਗੀ ਸਖ਼ਤ ਕਾਰਵਾਈ....ਪੰਜਾਬ ਸਰਕਾਰ ਵੱਲੋਂ 4 IAS ਅਧਿਕਾਰੀਆਂ ਦੇ ਤਬਾਦਲੇ....

ਪੰਜਾਬ ਕਾਂਗਰਸ ਦੀ ਗੁੱਟਬਾਜ਼ੀ ਵਿਚਾਲੇ ਰਾਹੁਲ ਗਾਂਧੀ ਨੂੰ ਮਿਲੇ ਰੰਧਾਵਾ-ਚੰਨੀ, ਰਾਜਾ ਵੜਿੰਗ ਦੇ ਅਸਤੀਫ਼ੇ ’ਤੇ ਫੈਸਲਾ ਜਲਦ!

Punjab Congress Infighting; ਪੰਜਾਬ ਕਾਂਗਰਸ ਵਿੱਚ ਚੱਲ ਰਹੀ ਗੁੱਟਬਾਜ਼ੀ ਦਰਮਿਆਨ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਲੀ ਵਿੱਚ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਕਰੀਬ 40 ਮਿੰਟ ਤੱਕ ਚੱਲੀ ਇਸ ਮੀਟਿੰਗ ਦੌਰਾਨ ਦੋਵਾਂ ਆਗੂਆਂ ਨੇ ਆਪਣੇ ਮੁੱਦੇ ਰਾਹੁਲ ਗਾਂਧੀ ਸਾਹਮਣੇ ਰੱਖੇ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ […]
Jaspreet Singh
By : Updated On: 12 Aug 2026 21:00:PM
ਪੰਜਾਬ ਕਾਂਗਰਸ ਦੀ ਗੁੱਟਬਾਜ਼ੀ ਵਿਚਾਲੇ ਰਾਹੁਲ ਗਾਂਧੀ ਨੂੰ ਮਿਲੇ ਰੰਧਾਵਾ-ਚੰਨੀ, ਰਾਜਾ ਵੜਿੰਗ ਦੇ ਅਸਤੀਫ਼ੇ ’ਤੇ ਫੈਸਲਾ ਜਲਦ!

Punjab Congress Infighting; ਪੰਜਾਬ ਕਾਂਗਰਸ ਵਿੱਚ ਚੱਲ ਰਹੀ ਗੁੱਟਬਾਜ਼ੀ ਦਰਮਿਆਨ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਲੀ ਵਿੱਚ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਕਰੀਬ 40 ਮਿੰਟ ਤੱਕ ਚੱਲੀ ਇਸ ਮੀਟਿੰਗ ਦੌਰਾਨ ਦੋਵਾਂ ਆਗੂਆਂ ਨੇ ਆਪਣੇ ਮੁੱਦੇ ਰਾਹੁਲ ਗਾਂਧੀ ਸਾਹਮਣੇ ਰੱਖੇ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਭੂਪੇਸ਼ ਬਘੇਲ ਤੋਂ ਵੀ ਇਨਪੁਟ ਲੈਣਗੇ। ਇਸ ਤੋਂ ਬਾਅਦ ਹੀ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਅਸਤੀਫ਼ਾ ਲੈਣ ਬਾਰੇ ਫੈਸਲਾ ਹੋਵੇਗਾ।

ਇਸ਼ਤਿਹਾਰ

ਮੀਟਿੰਗ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਵਿਧਾਇਕਾਂ ਵੱਲੋਂ ਰਾਹੁਲ ਗਾਂਧੀ ਨੂੰ ਮਿਲਣ ਲਈ ਸਮਾਂ ਮੰਗਣ ਵਿੱਚ ਕੁਝ ਵੀ ਗਲਤ ਨਹੀਂ ਹੈ। ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਅਤੇ ਅਜਿਹੇ ਵਿੱਚ ਉਹ ਆਪਣੇ ਆਗੂ ਨੂੰ ਮਿਲ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਵੀ ਗੁੰਡਾਗਰਦੀ ਚੱਲ ਰਹੀ ਹੈ।

ਇਸੇ ਦੌਰਾਨ ਅੱਜ ਸਵੇਰੇ ਸੰਸਦ ਭਵਨ ਦੇ ਬਾਹਰ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ, ਜਿਸ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਰਾਹੁਲ ਗਾਂਧੀ ਦੇ ਨਾਲ ਖੜ੍ਹੇ ਨਜ਼ਰ ਆਏ। ਇਸ ਦੌਰਾਨ ਕੇ.ਸੀ. ਵੇਣੂਗੋਪਾਲ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ ਅਤੇ ਰਾਹੁਲ ਗਾਂਧੀ ਨਾਲ ਗੱਲਬਾਤ ਕਰ ਰਹੇ ਸਨ।

ਇਸ ਤੋਂ ਪਹਿਲਾਂ ਮੰਗਲਵਾਰ ਰਾਤ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਚੰਨੀ ਧੜੇ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਪ੍ਰਤਾਪ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ, ਧਰਮਵੀਰ ਗਾਂਧੀ, ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਅਤੇ ਪਰਗਟ ਸਿੰਘ ਵੀ ਸ਼ਾਮਲ ਹੋਏ। ਸਾਰੇ ਆਗੂ ਰੰਧਾਵਾ ਦੇ ਘਰ ਡਿਨਰ ਲਈ ਇਕੱਠੇ ਹੋਏ ਸਨ।

ਉੱਧਰ, ਭੂਪੇਸ਼ ਬਘੇਲ ਦੇ ਪੰਜਾਬ ਦੌਰੇ ਤੋਂ ਬਾਅਦ ਪੈਦਾ ਹੋਈ ਸਥਿਤੀ ਨੇ ਕਾਂਗਰਸ ਹਾਈਕਮਾਨ ਨੂੰ ਵੀ ਉਲਝਣ ਵਿੱਚ ਪਾ ਦਿੱਤਾ ਹੈ। ਰੈਲੀਆਂ ਦੌਰਾਨ ਜਿਸ ਤਰ੍ਹਾਂ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਧੜੇ ਦੇ ਆਗੂਆਂ ਦੇ ਹੱਕ ਵਿੱਚ ਨਾਅਰੇ ਲੱਗੇ, ਉਸ ਤੋਂ ਬਾਅਦ ਹਾਈਕਮਾਨ ਰਾਜਾ ਵੜਿੰਗ ਨੂੰ ਪ੍ਰਧਾਨ ਬਣਾਈ ਰੱਖਣ ਦੇ ਫੈਸਲੇ ’ਤੇ ਮੁੜ ਵਿਚਾਰ ਕਰਨ ਲਈ ਮਜਬੂਰ ਹੋ ਗਿਆ ਹੈ।

ਪੰਜਾਬ ਵਿੱਚ ਰਾਹੁਲ ਗਾਂਧੀ ਨੇ ਆਪਣੀ ਟੀਮ ਨੂੰ ਜ਼ਮੀਨੀ ਪੱਧਰ ’ਤੇ ਉਤਾਰ ਦਿੱਤਾ ਹੈ। 23 ਜ਼ਿਲ੍ਹਿਆਂ ਵਿੱਚ ਪੰਜ ਟੀਮਾਂ ਰਾਜਾ ਵੜਿੰਗ ਨੂੰ ਪ੍ਰਧਾਨ ਬਣਾਈ ਰੱਖਣ ਦੇ ਮੁੱਦੇ ’ਤੇ ਲੋਕਾਂ ਤੋਂ ਫੀਡਬੈਕ ਲੈ ਰਹੀਆਂ ਹਨ। ਇਹ ਟੀਮਾਂ ਇੱਕ-ਦੋ ਦਿਨਾਂ ਵਿੱਚ ਆਪਣੀ ਰਿਪੋਰਟ ਤਿਆਰ ਕਰਕੇ ਰਾਹੁਲ ਗਾਂਧੀ ਦੇ ਦਫ਼ਤਰ ਨੂੰ ਸੌਂਪਣਗੀਆਂ। 25 ਅਗਸਤ ਤੋਂ ਪਹਿਲਾਂ ਹਾਈਕਮਾਨ ਇਸ ਮਾਮਲੇ ’ਤੇ ਵੱਡਾ ਫੈਸਲਾ ਲੈ ਸਕਦਾ ਹੈ।

ਹਾਈਕਮਾਨ ਤੱਕ ਇਹ ਫੀਡਬੈਕ ਵੀ ਪਹੁੰਚੀ ਹੈ ਕਿ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮਾਂ ਵਿੱਚ ਚੰਨੀ ਧੜੇ ਦੇ ਆਗੂਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ।

ਕੇ.ਸੀ. ਵੇਣੂਗੋਪਾਲ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਬੁਲਾ ਕੇ ਫਟਕਾਰ ਲਗਾਏ ਜਾਣ ਤੋਂ ਬਾਅਦ ਰਾਜਾ ਵੜਿੰਗ ਨੂੰ ਲੱਗਾ ਸੀ ਕਿ ਉਨ੍ਹਾਂ ਦੇ ਰਸਤੇ ਦੀ ਰੁਕਾਵਟ ਦੂਰ ਹੋ ਗਈ ਹੈ। ਇਸ ਤੋਂ ਬਾਅਦ ਰਾਜਾ ਵੜਿੰਗ ਨੇ ਮੰਚ ਤੋਂ ਟਿਕਟਾਂ ਦੇ ਐਲਾਨ ਕਰਨੇ ਸ਼ੁਰੂ ਕਰ ਦਿੱਤੇ। ਇੰਨਾ ਹੀ ਨਹੀਂ, ਉਨ੍ਹਾਂ ਨੇ 2027 ਵਿੱਚ ਸਰਕਾਰ ਬਣਨ ’ਤੇ ਲੋਕਾਂ ਨੂੰ ਮੁਫ਼ਤ ਰੇਤ ਦੇਣ ਦੀ ਯੋਜਨਾ ਦਾ ਵੀ ਐਲਾਨ ਕਰ ਦਿੱਤਾ।

ਚੰਨੀ ਦੀ ਨਹੀਂ ਚੱਲੀ ਤਾਂ ਬਾਜਵਾ ਨੇ ਸੰਭਾਲਿਆ ਮੋਰਚਾ

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਗੁੱਟਬਾਜ਼ੀ ਦਰਮਿਆਨ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਧੜੇ ਨੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਘੇਰਨ ਲਈ ਆਪਣਾ ‘ਕੈਪਟਨ’ ਬਦਲ ਦਿੱਤਾ ਹੈ। ਰਾਜਾ ਵੜਿੰਗ ਨੂੰ ਬੈਕਫੁੱਟ ’ਤੇ ਲਿਆਉਣ ਲਈ ਜਦੋਂ ਹਾਈਕਮਾਨ ਸਾਹਮਣੇ ਚੰਨੀ ਦੀ ਗੱਲ ਨਹੀਂ ਬਣੀ ਤਾਂ ਹੁਣ ਇਹ ਕਮਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੰਭਾਲ ਲਈ ਹੈ।

ਚੰਨੀ ਧੜੇ ਅਤੇ ਰਾਜਾ ਵੜਿੰਗ ਦੇ ਵਿਰੋਧੀ ਵਿਧਾਇਕਾਂ ਨੇ ਪ੍ਰਤਾਪ ਸਿੰਘ ਬਾਜਵਾ ਰਾਹੀਂ ਰਾਹੁਲ ਗਾਂਧੀ ਨੂੰ ਇੱਕ ਪੱਤਰ ਭੇਜ ਕੇ ਉਨ੍ਹਾਂ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News