Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਮੋਹਾਲੀ ਦੇ SP ਨੇ ਹਾਈ ਕੋਰਟ ’ਚ ਮੰਗੀ ਬਿਨਾਂ ਸ਼ਰਤ ਮੁਆਫ਼ੀ, ਪੜ੍ਹੋ ਕੀ ਹੈ ਮਾਮਲਾ ?

Mohali SP (Investigation) apologizes in High Court: ਮੋਹਾਲੀ: ਮੋਹਾਲੀ ਦੇ SP (ਇਨਵੈਸਟੀਗੇਸ਼ਨ) ਨੇ ਹਾਈ ਕੋਰਟ ’ਚ ਬਿਨਾਂ ਸ਼ਰਤ ਮੁਆਫ਼ੀ ਮੰਗੀ ਹੈ, ਦਰਅਸਲ ਮਾਮਲਾ ਹੈ ਕਿ ਇੱਕ ਮਾਲੇਰਕੋਟਲਾ ਵਾਸੀ ਨੂੰ ਲੁਧਿਆਣਾ ਵਾਸੀ ਵਿਅਕਤੀ ਖ਼ਿਲਾਫ਼ ਮਾਮਲੇ ਵਿੱਚ ਸੰਮਨ ਜਾਰੀ ਕਰ ਦਿੱਤੇ ਗਏ ਸਨ, ਜਿਸ ਤੋਂ ਬਾਅਦ ਮਾਲੇਰਕੋਟਲਾ ਵਾਸੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੋਹਾਲੀ ਦੇ SP ਨੇ ਹਾਈ ਕੋਰਟ ’ਚ ਮੰਗੀ ਬਿਨਾਂ ਸ਼ਰਤ ਮੁਆਫ਼ੀ, ਪੜ੍ਹੋ ਕੀ ਹੈ ਮਾਮਲਾ ?

Mohali SP (Investigation) apologizes in High Court: ਮੋਹਾਲੀ: ਮੋਹਾਲੀ ਦੇ SP (ਇਨਵੈਸਟੀਗੇਸ਼ਨ) ਨੇ ਹਾਈ ਕੋਰਟ ’ਚ ਬਿਨਾਂ ਸ਼ਰਤ ਮੁਆਫ਼ੀ ਮੰਗੀ ਹੈ, ਦਰਅਸਲ ਮਾਮਲਾ ਹੈ ਕਿ ਇੱਕ ਮਾਲੇਰਕੋਟਲਾ ਵਾਸੀ ਨੂੰ ਲੁਧਿਆਣਾ ਵਾਸੀ ਵਿਅਕਤੀ ਖ਼ਿਲਾਫ਼ ਮਾਮਲੇ ਵਿੱਚ ਸੰਮਨ ਜਾਰੀ ਕਰ ਦਿੱਤੇ ਗਏ ਸਨ, ਜਿਸ ਤੋਂ ਬਾਅਦ ਮਾਲੇਰਕੋਟਲਾ ਵਾਸੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਸੁਣਵਾਈ ਦੌਰਾਨ ਮੋਹਾਲੀ ਦੇ SP (ਇਨਵੈਸਟੀਗੇਸ਼ਨ) ਨੇ ਅਦਾਲਤ ਅੱਗੇ ਬਿਨਾਂ ਸ਼ਰਤ ਮੁਆਫ਼ੀ ਮੰਗੀ। ਜਸਟਿਸ ਅਲੋਕ ਜੈਨ ਨੇ ਮਾਮਲੇ ਦਾ ਨਿਪਟਾਰਾ ਕਰਦਿਆਂ ਪੁਲਿਸ ਅਧਿਕਾਰੀਆਂ ਨੂੰ ਭਵਿੱਖ ਵਿੱਚ ਅਜਿਹੀਆਂ ਕਾਰਵਾਈਆਂ ਦੌਰਾਨ ਹੋਰ ਚੌਕਸ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ।

ਹਾਈ ਕੋਰਟ ਨੇ ਸੰਮਨ ਜਾਰੀ ਕਰਨ ਦੇ ਹਾਲਾਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਵਾਲ ਉਠਾਇਆ ਕਿ ਮਾਲੇਰਕੋਟਲਾ ਵਿੱਚ ਰਹਿਣ ਵਾਲੇ ਸ਼ਿਕਾਇਤਕਰਤਾ ਨੂੰ ਮੋਹਾਲੀ ਪੁਲਿਸ ਵੱਲੋਂ ਨੋਟਿਸ ਕਿਵੇਂ ਜਾਰੀ ਕੀਤਾ ਗਿਆ, ਜਦਕਿ ਸ਼ਿਕਾਇਤ ਲੁਧਿਆਣਾ ਵਾਸੀ ਵਿਅਕਤੀ ਖ਼ਿਲਾਫ਼ ਸੀ।

ਪਟੀਸ਼ਨਰ ਨੇ ਆਪਣੀ ਜਾਨ ਅਤੇ ਨਿੱਜੀ ਆਜ਼ਾਦੀ ਦੀ ਸੁਰੱਖਿਆ ਦੀ ਮੰਗ ਕਰਦਿਆਂ ਖਦਸ਼ਾ ਜਤਾਇਆ ਸੀ ਕਿ ਉਸ ਨੂੰ ਫੌਜਦਾਰੀ ਮਾਮਲੇ ਵਿੱਚ ਕਥਿਤ ਤੌਰ ’ਤੇ ਝੂਠਾ ਫਸਾਇਆ ਜਾ ਸਕਦਾ ਹੈ। ਉਸ ਨੇ ਲੁਧਿਆਣਾ ਵਾਸੀ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਮੋਹਾਲੀ ਪੁਲਿਸ ਵੱਲੋਂ ਜਾਰੀ ਸੰਮਨ ਨੂੰ ਵੀ ਚੁਣੌਤੀ ਦਿੱਤੀ ਸੀ।

SP (ਇਨਵੈਸਟੀਗੇਸ਼ਨ) ਵੱਲੋਂ ਬਿਨਾਂ ਸ਼ਰਤ ਮੁਆਫ਼ੀ ਮੰਗਣ ਅਤੇ ਭਵਿੱਖ ਵਿੱਚ ਵਧੇਰੇ ਸਾਵਧਾਨੀ ਵਰਤਣ ਦੀ ਹਦਾਇਤ ਤੋਂ ਬਾਅਦ ਜਸਟਿਸ ਅਲੋਕ ਜੈਨ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

Read Latest News and Breaking News at Daily Post TV, Browse for more News

Ad
Ad

Punjab District News