Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਕੋਠੀ ਦੇਖਣ ਗਏ ਜੋੜੇ ‘ਤੇ ਪਿਟਬੁੱਲ ਨੇ ਕੀਤਾ ਹਮਲਾ: ਕੁੱਤੇ ਦੇ ਮਾਲਕ ‘ਤੇ ਪਰਚਾ ਦਰਜ

Pitbull attacks couple in Patiala: ਪਟਿਆਲਾ: ਪਟਿਆਲਾ ਦੇ ਘੁੰਮਣ ਨਗਰ ਇਲਾਕੇ ਵਿੱਚ ਬੁੱਧਵਾਰ ਨੂੰ ਪਿਟਬੁੱਲ ਕੁੱਤੇ ਦੇ ਹਮਲੇ ਦੀ ਖੌਫਨਾਕ ਘਟਨਾ ਸਾਹਮਣੇ ਆਈ ਹੈ। ਮਕਾਨ ਦੇਖਣ ਗਏ ਇੱਕ ਦੰਪਤੀ ’ਤੇ ਪਿਟਬੁੱਲ ਨੇ ਅਚਾਨਕ ਹਮਲਾ ਕਰ ਦਿੱਤਾ। ਹਮਲੇ ਦੌਰਾਨ ਕੁੱਤੇ ਨੇ ਕਰੀਬ 75 ਸਕਿੰਟਾਂ ਵਿੱਚ ਦੋਵਾਂ ਨੂੰ 26 ਵਾਰ ਵੱਢਿਆ। ਮਹਿਲਾ ਨੂੰ 14 ਅਤੇ ਉਸ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕੋਠੀ ਦੇਖਣ ਗਏ ਜੋੜੇ ‘ਤੇ ਪਿਟਬੁੱਲ ਨੇ ਕੀਤਾ ਹਮਲਾ: ਕੁੱਤੇ ਦੇ ਮਾਲਕ ‘ਤੇ ਪਰਚਾ ਦਰਜ

Pitbull attacks couple in Patiala: ਪਟਿਆਲਾ: ਪਟਿਆਲਾ ਦੇ ਘੁੰਮਣ ਨਗਰ ਇਲਾਕੇ ਵਿੱਚ ਬੁੱਧਵਾਰ ਨੂੰ ਪਿਟਬੁੱਲ ਕੁੱਤੇ ਦੇ ਹਮਲੇ ਦੀ ਖੌਫਨਾਕ ਘਟਨਾ ਸਾਹਮਣੇ ਆਈ ਹੈ। ਮਕਾਨ ਦੇਖਣ ਗਏ ਇੱਕ ਦੰਪਤੀ ’ਤੇ ਪਿਟਬੁੱਲ ਨੇ ਅਚਾਨਕ ਹਮਲਾ ਕਰ ਦਿੱਤਾ। ਹਮਲੇ ਦੌਰਾਨ ਕੁੱਤੇ ਨੇ ਕਰੀਬ 75 ਸਕਿੰਟਾਂ ਵਿੱਚ ਦੋਵਾਂ ਨੂੰ 26 ਵਾਰ ਵੱਢਿਆ। ਮਹਿਲਾ ਨੂੰ 14 ਅਤੇ ਉਸ ਦੇ ਪਤੀ ਨੂੰ 12 ਵਾਰ ਕੁੱਤੇ ਨੇ ਕੱਟਿਆ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਦੰਪਤੀ ਇੱਕ ਪ੍ਰਾਪਰਟੀ ਡੀਲਰ ਨਾਲ ਘੁੰਮਣ ਨਗਰ ਸਥਿਤ ਕੋਠੀ ਦੇਖਣ ਗਿਆ ਸੀ। ਜਿਵੇਂ ਹੀ ਪ੍ਰਾਪਰਟੀ ਡੀਲਰ ਨੇ ਕੋਠੀ ਦਾ ਗੇਟ ਖੋਲ੍ਹਿਆ, ਅੰਦਰ ਮੌਜੂਦ ਪਿਟਬੁੱਲ ਅਚਾਨਕ ਬਾਹਰ ਆ ਗਿਆ ਅਤੇ ਜੋੜੇ ’ਤੇ ਹਮਲਾ ਕਰ ਦਿੱਤਾ।

ਹੁਣ ਇਸ ਮਾਮਲੇ ‘ਚ ਪਟਿਆਲਾ ਦੀ ਅਨਾਜ ਮੰਡੀ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਭਾਰਤੀ ਦੰਡ ਸੰਹਿਤਾ ਦੀ ਧਾਰਾ 291, 125A, ਅਤੇ 125B ਦੇ ਤਹਿਤ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਕੁੱਤੇ ਦੇ ਮਾਲਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਿਵੇਂ ਹੀ ਕੁੱਤੇ ਦੇ ਮਾਲਕ ਦਾ ਨਾਂਅ ਪਤਾ ਲੱਗਦਾ ਹੈ ਉਹ ਇਸ ਨੂੰ ਸੂਚੀ ਵਿੱਚ ਸ਼ਾਮਲ ਕਰ ਦੇਣਗੇ।

ਚਸ਼ਮਦੀਦਾਂ ਮੁਤਾਬਕ ਕੁੱਤੇ ਨੇ ਸਭ ਤੋਂ ਪਹਿਲਾਂ ਮਹਿਲਾ ਨੂੰ ਨਿਸ਼ਾਨਾ ਬਣਾਇਆ, ਜਿਸ ਕਾਰਨ ਉਹ ਜ਼ਮੀਨ ’ਤੇ ਡਿੱਗ ਪਈ। ਪਤਨੀ ਨੂੰ ਬਚਾਉਣ ਲਈ ਪਤੀ ਅੱਗੇ ਆਇਆ ਤਾਂ ਕੁੱਤੇ ਨੇ ਉਸ ’ਤੇ ਵੀ ਹਮਲਾ ਕਰ ਦਿੱਤਾ। ਅਚਾਨਕ ਹੋਏ ਹਮਲੇ ਕਾਰਨ ਮੌਕੇ ’ਤੇ ਹਫੜਾ-ਦਫੜੀ ਮਚ ਗਈ। ਜੋੜੇ ਵੱਲੋਂ ਰੌਲਾ ਪਾਉਣ ’ਤੇ ਆਸ-ਪਾਸ ਦੇ ਲੋਕ ਮਦਦ ਲਈ ਬਾਹਰ ਆਏ। ਲੋਕਾਂ ਨੇ ਲਾਠੀਆਂ-ਡੰਡਿਆਂ ਨਾਲ ਪਿਟਬੁੱਲ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ। ਕਈ ਵਾਰ ਵਾਰ ਕਰਨ ਤੋਂ ਬਾਅਦ ਕੁੱਤੇ ਨੇ ਜੋੜੇ ਨੂੰ ਛੱਡਿਆ। ਇਸ ਤੋਂ ਬਾਅਦ ਦੋਵਾਂ ਜ਼ਖਮੀਆਂ ਨੂੰ ਇਲਾਜ ਲਈ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਮਹਿਲਾ ਦੀ ਸੱਜੀ ਬਾਂਹ ’ਤੇ ਕਾਫ਼ੀ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਸ ਦੀ ਸਰਜਰੀ ਵੀ ਕੀਤੀ ਗਈ ਹੈ। ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।

ਪੀੜਤ ਅੰਕਿਤ ਸਭਰਵਾਲ ਨੇ ਦੱਸਿਆ ਕਿ ਪਿਟਬੁੱਲ ਨੇ ਉਸ ਦੀ ਪਤਨੀ ਅਤੇ ਉਸ ਨੂੰ ਬੁਰੀ ਤਰ੍ਹਾਂ ਵੱਢਿਆ ਹੈ ਅਤੇ ਸਰੀਰ ’ਤੇ ਕਈ ਥਾਵਾਂ ’ਤੇ ਜ਼ਖ਼ਮ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਆਸ-ਪਾਸ ਦੇ ਲੋਕ ਸਮੇਂ ਸਿਰ ਮਦਦ ਲਈ ਨਾ ਆਉਂਦੇ ਤਾਂ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਸਨ।

ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਪਿਟਬੁੱਲ ਰੱਖਣ ’ਤੇ ਪਾਬੰਦੀ ਹੈ ਅਤੇ ਕੋਈ ਵੀ ਵਿਅਕਤੀ ਇਹ ਕੁੱਤਾ ਨਹੀਂ ਰੱਖ ਸਕਦਾ। ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਕਰਵਾਈ ਜਾਵੇਗੀ ਅਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News