Journalism Of Hope
BREAKING NEWS
Punjab Big Breaking; ਸੁਖਬੀਰ ਸਿੰਘ ਬਾਦਲ 'ਤੇ ਜਾਨਲੇਵਾ ਹਮਲਾ, ਨਿੱਜੀ ਹਸਪਤਾਲ 'ਚ ਦਾਖਲ,1 ਮੁਲਜ਼ਮ ਗ੍ਰਿਫ਼ਤਾਰ....ਪਾਣੀ ਦੇ ਬਕਾਏ ’ਤੇ ਪੰਜਾਬ ਸਖ਼ਤ, ਰਾਜਸਥਾਨ ਨੂੰ ਅੰਤਿਮ ਚਿਤਾਵਨੀ ਪੱਤਰ ਜਾਰੀ.......ਪੰਜਾਬ ‘ਚ SIR ਤੋਂ ਬਾਅਦ ਡਰਾਫਟ ਵੋਟਰ ਲਿਸਟ ਜਾਰੀ, 20 ਲੱਖ ਤੋਂ ਵੱਧ ਨਾਮ ਸੂਚੀ ‘ਚੋਂ ਬਾਹਰ....ਵੱਡੀ ਖ਼ਬਰ! AAP ਮੰਤਰੀ ਹਰਪਾਲ ਚੀਮਾ ਦੇ ਕਰੀਬੀ 3 ਦੋਸਤਾਂ ਦੀ ਮੌਤ........ਕੋਠੀ ਦੇਖਣ ਗਏ ਜੋੜੇ ‘ਤੇ ਪਿਟਬੁੱਲ ਨੇ ਕੀਤਾ ਹਮਲਾ: ਕੁੱਤੇ ਦੇ ਮਾਲਕ ‘ਤੇ ਪਰਚਾ ਦਰਜ...... ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ......Breaking: ਪੰਜਾਬ ’ਚ ਪੇਂਡੂ ਵਿਕਾਸ ਭਰਤੀ ’ਤੇ ਹਾਈ ਕੋਰਟ ਦੀ ਰੋਕ

Punjab Big Breaking; ਸੁਖਬੀਰ ਸਿੰਘ ਬਾਦਲ ‘ਤੇ ਦੂਜੀ ਵਾਰ ਜਾਨਲੇਵਾ ਹਮਲਾ, ਗ੍ਰਿਫ਼ਤਾਰ ਹਮਲਾਵਰ ਦੀ ਪਹਿਲੀ ਤਸਵੀਰ ਆਈ ਸਾਹਮਣੇ

Sukhbir Singh Badal Attack; ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ, ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹਮਲਾ ਹੋਇਆ । ਇਹ ਘਟਨਾ ਸ਼ਹਿਰ ਦੇ ਨੇੜੇ ਸਥਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਵਾਪਰੀ, ਜਿੱਥੇ ਸੁਖਬੀਰ ਬਾਦਲ ਦਰਸ਼ਨਾਂ ਲਈ ਪਹੁੰਚੇ ਸਨ। […]
Jaspreet Singh
By : Updated On: 13 Aug 2026 16:46:PM
Punjab Big Breaking; ਸੁਖਬੀਰ ਸਿੰਘ ਬਾਦਲ ‘ਤੇ ਦੂਜੀ ਵਾਰ ਜਾਨਲੇਵਾ ਹਮਲਾ, ਗ੍ਰਿਫ਼ਤਾਰ ਹਮਲਾਵਰ ਦੀ ਪਹਿਲੀ ਤਸਵੀਰ ਆਈ ਸਾਹਮਣੇ

Sukhbir Singh Badal Attack; ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ, ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹਮਲਾ ਹੋਇਆ । ਇਹ ਘਟਨਾ ਸ਼ਹਿਰ ਦੇ ਨੇੜੇ ਸਥਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਵਾਪਰੀ, ਜਿੱਥੇ ਸੁਖਬੀਰ ਬਾਦਲ ਦਰਸ਼ਨਾਂ ਲਈ ਪਹੁੰਚੇ ਸਨ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਇੱਕ ਨਿਹੰਗ ਵਿਅਕਤੀ ਨੇ ਸੁਖਬੀਰ ਸਿੰਘ ਬਾਦਲ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਨ੍ਹਾਂ ਦੇ ਸੱਜੇ ਹੱਥ ‘ਤੇ ਸੱਟ ਲੱਗੀ ਹੈ। ਹਮਲੇ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਨਿੱਜੀ ਯਸ਼ੋਸਾਈ ਹਸਪਤਾਲ ਲਿਜਾਇਆ ਗਿਆ।

ਘਟਨਾ ਤੋਂ ਬਾਅਦ ਪੁਲਿਸ ਨੇ ਹਮਲਾਵਰ ਨੂੰ ਕਾਬੂ ਕਰਕੇ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਹਾਰਾਸ਼ਟਰ CM ਨੇ ਦਿੱਤੇ ਜਾਂਚ ਦੇ ਹੁਕਮ

ਮਿਲੀ ਜਾਣਕਾਰੀ ਮੁਤਾਬਕ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਨਾਂਦੇੜ ਦੇ ਜ਼ਿਲ੍ਹਾ ਮੈਜਿਸਟਰੇਟ ਰਾਹੁਲ ਕਰਡੀਲੇ ਨੇ ਦੱਸਿਆ ਕਿ ਸੁਖਬੀਰ ਬਾਦਲ ਨਿੱਜੀ ਯਾਤਰਾ ਤਹਿਤ ਗੁਰਦੁਆਰਾ ਸਾਹਿਬ ਆਏ ਸਨ ਅਤੇ ਉਨ੍ਹਾਂ ਨੂੰ ਪ੍ਰੋਟੋਕੋਲ ਅਨੁਸਾਰ ਸੁਰੱਖਿਆ ਦਿੱਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਅਚਾਨਕ ਇੱਕ ਵਿਅਕਤੀ ਗੁਰਦੁਆਰਾ ਕੰਪਲੈਕਸ ਵਿੱਚ ਦਾਖਲ ਹੋਇਆ ਅਤੇ ਸੁਖਬੀਰ ਬਾਦਲ ‘ਤੇ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ ਸੁਖਬੀਰ ਬਾਦਲ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਦਕਿ ਉਨ੍ਹਾਂ ਦੀ ਸੁਰੱਖਿਆ ਲਈ ਦਖਲ ਦੇਣ ਵਾਲੇ ਇੱਕ ਪੁਲਿਸ ਇੰਸਪੈਕਟਰ ਨੂੰ ਵੀ ਹਲਕੀ ਸੱਟ ਲੱਗੀ ਹੈ।

ਹਸਪਤਾਲ ਪਹੁੰਚਣ ਦਾ ਵੀਡੀਓ ਆਇਆ ਸਾਹਮਣੇ

ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਹਸਪਤਾਲ ਪਹੁੰਚਣ ਵਾਲਾ ਵੀਡੀਓ ਵੀ ਸਾਹਮਣੇ ਆਇਆ ਹੈ। ਵੀਡੀਓ ਵਿੱਚ ਉਹ ਸੁਰੱਖਿਆ ਕਰਮਚਾਰੀਆਂ ਦੇ ਨਾਲ ਹਸਪਤਾਲ ਵਿੱਚ ਦਾਖਲ ਹੁੰਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਦੇ ਜ਼ਖਮੀ ਹੱਥ ‘ਤੇ ਕੱਪੜਾ ਬੰਨ੍ਹਿਆ ਹੋਇਆ ਹੈ।

ਸੁਖਬੀਰ ਬਾਦਲ ‘ਤੇ ਹਮਲੇ ਦੀ ਮਜੀਠੀਆ ਨੇ ਕੀਤੀ ਨਿੰਦਾ, CBI ਜਾਂਚ ਦੀ ਕੀਤੀ ਮੰਗ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹੋਏ ਹਮਲੇ ਦੀ ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਨਿੰਦਾ ਕੀਤੀ ਗਈ ਹੈ।

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮਾਮਲੇ ਦੀ CBI ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਇਸ ਹਮਲੇ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ।

ਮਜੀਠੀਆ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ‘ਤੇ ਗੁਰੂ ਘਰ ਵਿੱਚ ਦੂਜੀ ਵਾਰ ਹਮਲਾ ਹੋਇਆ ਹੈ। ਦੋ ਵਾਰ ਉਨ੍ਹਾਂ ਦੀ ਜਾਨ ਲੈਣ ਦੀ ਕੋਸ਼ਿਸ਼ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਕੁਝ ਲੋਕ ਪੰਜਾਬ ਦੇ ਮਾਹੌਲ ਨੂੰ ਮੁੜ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।

ਐਡਵੋਕੇਟ ਧਾਮੀ ਨੇ ਕੀਤੀ ਹਮਲੇ ਦੀ ਸਖ਼ਤ ਨਿੰਦਾ

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਆਸਥਾ ਦੇ ਪਵਿੱਤਰ ਅਸਥਾਨ ‘ਤੇ ਇੱਕ ਨੁਮਾਇੰਦਾ ਸਿੱਖ ਸਿਆਸੀ ਜਥੇਬੰਦੀ ਦੇ ਮੁਖੀ ‘ਤੇ ਹਮਲਾ ਕਰਨਾ ਬਹੁਤ ਹੀ ਦੁਖਦਾਈ ਅਤੇ ਮੰਦਭਾਗਾ ਹੈ।

ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪਰਿਵਾਰ ਸਮੇਤ ਗੁਰੂ ਘਰ ਦਰਸ਼ਨਾਂ ਲਈ ਗਏ ਸਨ ਅਤੇ ਉਨ੍ਹਾਂ ‘ਤੇ ਹਮਲਾ ਕਰਨਾ ਗੁਰੂ ਘਰ ਦੀ ਮਰਯਾਦਾ ਦੀ ਸਿੱਧੀ ਤੌਰ ‘ਤੇ ਉਲੰਘਣਾ ਹੈ।

ਧਾਮੀ ਨੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਆਪਸ ਵਿੱਚ ਵੰਡ ਕੇ ਕੌਮ ਦੀ ਤਾਕਤ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਅਤੇ ਇਸ ਪਿੱਛੇ ਕੰਮ ਕਰਨ ਵਾਲੀਆਂ ਤਾਕਤਾਂ ਨੂੰ ਸਾਹਮਣੇ ਲਿਆਂਦਾ ਜਾਵੇ।

ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਕੀਤੀ ਨਿੰਦਾ

ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਗੁਰੂ ਦੀ ਸ਼ਰਨ ਵਿੱਚ ਆਏ ਕਿਸੇ ਵੀ ਵਿਅਕਤੀ ‘ਤੇ ਹਮਲਾ ਕਰਨਾ ਬੇਹੱਦ ਨਿੰਦਣਯੋਗ ਹੈ। ਗੁਰੂ ਘਰ ਸ਼ਾਂਤੀ, ਸਹਿਣਸ਼ੀਲਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦਾ ਹੈ, ਅਜਿਹੇ ਪਵਿੱਤਰ ਸਥਾਨ ‘ਤੇ ਹਿੰਸਾ ਦੀ ਕੋਈ ਥਾਂ ਨਹੀਂ ਹੋਣੀ ਚਾਹੀਦੀ।

ਉਨ੍ਹਾਂ ਵਾਹਿਗੁਰੂ ਅੱਗੇ ਸੁਖਬੀਰ ਸਿੰਘ ਬਾਦਲ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਸਖ਼ਤ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਨਾਂਦੇੜ ਦੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਵਿੱਚ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਦੁਨੀਆ ਭਰ ਤੋਂ ਸਿੱਖ ਸੰਗਤ ਗੁਰਦੁਆਰਾ ਸਾਹਿਬਾਨ ਵਿੱਚ ਨਤਮਸਤਕ ਹੋਣ ਆਉਂਦੀ ਹੈ, ਜਿੱਥੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਂਦੀ ਹੈ। ਅਜਿਹੇ ਪਵਿੱਤਰ ਅਸਥਾਨ ‘ਤੇ ਇਸ ਤਰ੍ਹਾਂ ਦੀ ਘਟਨਾ ਵਾਪਰਨਾ ਬਹੁਤ ਹੀ ਮੰਦਭਾਗਾ ਹੈ।

ਜਥੇਦਾਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਪਰਿਵਾਰ ਸਮੇਤ ਸ਼ਰਧਾਲੂ ਸਿੱਖ ਵਜੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਵਿਖੇ ਦਰਸ਼ਨਾਂ ਲਈ ਗਏ ਸਨ।

ਉਨ੍ਹਾਂ ਕਿਹਾ ਕਿ ਕਿਸੇ ਸ਼ਰਾਰਤੀ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਵਿੱਚ ਹਮਲਾ ਕਰਨਾ ਗੁਰਦੁਆਰਾ ਸਾਹਿਬਾਨ ਦੀ ਮਾਣ-ਮਰਯਾਦਾ ਨੂੰ ਠੇਸ ਪਹੁੰਚਾਉਣ ਵਾਲੀ ਘਟਨਾ ਹੈ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਦਾ ਸੱਚਾ ਸਿੱਖ ਕਿਸੇ ਵੀ ਸ਼ਰਧਾਲੂ ‘ਤੇ ਹਮਲਾ ਨਹੀਂ ਕਰ ਸਕਦਾ ਅਤੇ ਅਜਿਹਾ ਕਰਨ ਵਾਲਾ ਵਿਅਕਤੀ ਸਿੱਖੀ ਦੇ ਸਿਧਾਂਤਾਂ ਦੇ ਵਿਰੁੱਧ ਹੈ।

ਪੁਲਿਸ ਨੇ ਹਮਲਾਵਰ ਨੂੰ ਕੀਤਾ ਕਾਬੂ

ਘਟਨਾ ਤੋਂ ਤੁਰੰਤ ਬਾਅਦ ਮੌਕੇ ‘ਤੇ ਮੌਜੂਦ ਸੁਰੱਖਿਆ ਕਰਮਚਾਰੀਆਂ ਅਤੇ ਲੋਕਾਂ ਨੇ ਹਮਲਾਵਰ ਨੂੰ ਕਾਬੂ ਕਰ ਲਿਆ। ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਹਮਲੇ ਦੇ ਪਿੱਛੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ।

ਸੁਰੱਖਿਆ ਪ੍ਰਬੰਧਾਂ ‘ਤੇ ਉੱਠੇ ਸਵਾਲ

ਸੁਖਬੀਰ ਸਿੰਘ ਬਾਦਲ ਵਰਗੇ ਵੱਡੇ ਸਿਆਸੀ ਆਗੂ ‘ਤੇ ਧਾਰਮਿਕ ਸਥਾਨ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲੇ ਦੀ ਕੋਸ਼ਿਸ਼ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ CCTV ਫੁਟੇਜ ਅਤੇ ਚਸ਼ਮਦੀਦਾਂ ਤੋਂ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

2 ਸਾਲ ਪਹਿਲਾਂ ਵੀ ਸੁਖਬੀਰ ਬਾਦਲ ‘ਤੇ ਹੋਇਆ ਸੀ ਹਮਲਾ

4 ਦਸੰਬਰ 2024 ਨੂੰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਵਿੱਚ ਸੁਖਬੀਰ ਸਿੰਘ ਬਾਦਲ ‘ਤੇ ਖਾਲਿਸਤਾਨੀ ਅੱਤਵਾਦੀ ਨਰਾਇਣ ਸਿੰਘ ਚੌੜਾ ਵੱਲੋਂ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।

ਉਸ ਸਮੇਂ ਸੁਖਬੀਰ ਬਾਦਲ ਗੋਲਡਨ ਟੈਂਪਲ ਦੇ ਗੇਟ ‘ਤੇ ਸੇਵਾਦਾਰ ਵਜੋਂ ਧਾਰਮਿਕ ਸਜ਼ਾ ਪੂਰੀ ਕਰ ਰਹੇ ਸਨ।

ਜਿਵੇਂ ਹੀ ਨਰਾਇਣ ਸਿੰਘ ਚੌੜਾ ਨੇ ਸੁਖਬੀਰ ਬਾਦਲ ਵੱਲ ਗੋਲੀ ਚਲਾਈ, ਮੌਕੇ ‘ਤੇ ਸਿਵਲ ਵਰਦੀ ਵਿੱਚ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਉਸ ਦਾ ਹੱਥ ਫੜ ਕੇ ਉੱਪਰ ਕਰ ਦਿੱਤਾ।

ਇਸ ਕਾਰਨ ਗੋਲੀ ਸੁਖਬੀਰ ਬਾਦਲ ਨੂੰ ਲੱਗਣ ਦੀ ਬਜਾਏ ਗੋਲਡਨ ਟੈਂਪਲ ਦੀ ਕੰਧ ਵਿੱਚ ਜਾ ਲੱਗੀ। ਇਸ ਹਮਲੇ ਦੌਰਾਨ ਸੁਖਬੀਰ ਸਿੰਘ ਬਾਦਲ ਵਾਲ-ਵਾਲ ਬਚ ਗਏ ਸਨ।

Read Latest News and Breaking News at Daily Post TV, Browse for more News

Ad
Ad

Punjab District News