Journalism Of Hope
BREAKING NEWS
ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ......ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ.....CM ਦੇ OSD ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ......ਡੀਏ ਬਕਾਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਮੰਗੀ ਮੁਆਫ਼ੀ: ਅਦਾਲਤ ਨੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਸਬੰਧਤ ਬੈਂਚ ਨੂੰ ਭੇਜਿਆ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !........ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਦਿੱਲੀ ਪੁਲਿਸ ਨੂੰ ਖੁੱਲ੍ਹੀ ਛੋਟ ਦੇਣ ਦੀ ਮੰਗ ਖਾਰਜ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪਾਕਿਸਤਾਨ ਦੀ ਨਾਪਾਕ ਕੋਸ਼ਿਸ਼ ਫੇਲ੍ਹ, ਡਰੋਨ, ਪਿਸਤੌਲ ਤੇ ਕਾਰਤੂਸ ਬਰਾਮਦ

Fazilka BSF Action; 15 ਅਗਸਤ ਆਜ਼ਾਦੀ ਦਿਹਾੜੇ ਨੂੰ ਲੈ ਕੇ ਦੇਸ਼ ਭਰ ਵਿੱਚ ਜਾਰੀ ਹਾਈ ਅਲਰਟ ਦੌਰਾਨ ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਇਲਾਕੇ ਵਿੱਚ ਸੁਰੱਖਿਆ ਏਜੰਸੀਆਂ ਨੇ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭਾਰਤੀ ਸਰਹੱਦ ਵਿੱਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ BSF ਅਤੇ ਪੰਜਾਬ ਪੁਲਿਸ ਨੇ ਸਾਂਝੇ ਆਪਰੇਸ਼ਨ ਦੌਰਾਨ […]
By : Updated On: 13 Aug 2026 18:01:PM
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪਾਕਿਸਤਾਨ ਦੀ ਨਾਪਾਕ ਕੋਸ਼ਿਸ਼ ਫੇਲ੍ਹ, ਡਰੋਨ, ਪਿਸਤੌਲ ਤੇ ਕਾਰਤੂਸ ਬਰਾਮਦ

Fazilka BSF Action; 15 ਅਗਸਤ ਆਜ਼ਾਦੀ ਦਿਹਾੜੇ ਨੂੰ ਲੈ ਕੇ ਦੇਸ਼ ਭਰ ਵਿੱਚ ਜਾਰੀ ਹਾਈ ਅਲਰਟ ਦੌਰਾਨ ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਇਲਾਕੇ ਵਿੱਚ ਸੁਰੱਖਿਆ ਏਜੰਸੀਆਂ ਨੇ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭਾਰਤੀ ਸਰਹੱਦ ਵਿੱਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ BSF ਅਤੇ ਪੰਜਾਬ ਪੁਲਿਸ ਨੇ ਸਾਂਝੇ ਆਪਰੇਸ਼ਨ ਦੌਰਾਨ ਨਾਕਾਮ ਕਰ ਦਿੱਤਾ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਪਾਕਿਸਤਾਨੀ ਡਰੋਨ ਅੰਤਰਰਾਸ਼ਟਰੀ ਕੰਡਿਆਲੀ ਤਾਰ ਪਾਰ ਕਰਕੇ ਕਰੀਬ 100 ਮੀਟਰ ਤੱਕ ਭਾਰਤੀ ਖੇਤਰ ਵਿੱਚ ਦਾਖਲ ਹੋ ਗਿਆ ਸੀ। ਸੁਰੱਖਿਆ ਬਲਾਂ ਨੇ ਡਰੋਨ ਦੀ ਹਰਕਤ ਦਾ ਪਤਾ ਲਗਾਉਂਦੇ ਹੋਏ ਤੁਰੰਤ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਤਿੰਨ ਘੰਟਿਆਂ ਦੇ ਸਰਚ ਆਪਰੇਸ਼ਨ ਤੋਂ ਬਾਅਦ ਡਰੋਨ ਬਰਾਮਦ

BSF ਅਤੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਰਾਤ ਸਮੇਂ ਸਰਹੱਦੀ ਪਿੰਡ ਮੁੰਬੇ ਦੇ ਇਲਾਕੇ ਵਿੱਚ ਕਰੀਬ ਤਿੰਨ ਘੰਟਿਆਂ ਤੱਕ ਸਰਚ ਆਪਰੇਸ਼ਨ ਚਲਾਇਆ। ਇਸ ਦੌਰਾਨ ਇੱਕ ਝੋਨੇ ਦੇ ਖੇਤ ਵਿੱਚੋਂ ਪਾਕਿਸਤਾਨ ਤੋਂ ਆਇਆ ਡਰੋਨ ਬਰਾਮਦ ਕੀਤਾ ਗਿਆ।

ਡਰੋਨ ਦੇ ਨਾਲ ਭੇਜੇ ਗਏ ਪੈਕੇਟ ਦੀ ਜਾਂਚ ਕਰਨ ‘ਤੇ ਸੁਰੱਖਿਆ ਬਲਾਂ ਨੂੰ ਹਥਿਆਰਾਂ ਦਾ ਜਖੀਰਾ ਮਿਲਿਆ।

ਬਰਾਮਦ ਹੋਇਆ ਸਮਾਨ

  • 1 ਹਾਈਟੈਕ ਪਾਕਿਸਤਾਨੀ ਡਰੋਨ
  • 1 ਪਿਸਤੌਲ
  • 2 ਮੈਗਜ਼ੀਨ
  • 9 ਜ਼ਿੰਦਾ ਕਾਰਤੂਸ

15 ਅਗਸਤ ਨੂੰ ਲੈ ਕੇ ਪਹਿਲਾਂ ਤੋਂ ਅਲਰਟ ‘ਤੇ ਸਨ ਏਜੰਸੀਆਂ

ਪੁਲਿਸ ਅਧਿਕਾਰੀ ਭੂਪਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਦੇ ਐਸਐਚਓ ਹਰਦੇਵ ਸਿੰਘ ਬੇਦੀ ਅਤੇ ਪੁਲਿਸ ਟੀਮ ਨੂੰ ਡਰੋਨ ਮੂਵਮੈਂਟ ਦੀ ਸੂਚਨਾ ਮਿਲੀ ਸੀ। 15 ਅਗਸਤ ਦੇ ਮੱਦੇਨਜ਼ਰ BSF ਅਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਇਲਾਕਿਆਂ ਵਿੱਚ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।

ਪੁਲਿਸ ਨੇ ਡਰੋਨ ਅਤੇ ਹਥਿਆਰਾਂ ਨੂੰ ਕਬਜ਼ੇ ਵਿੱਚ ਲੈ ਕੇ ਅਣਪਛਾਤੇ ਤਸਕਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੁਣ ਜਾਂਚ ਕੀਤੀ ਜਾ ਰਹੀ ਹੈ ਕਿ ਪਾਕਿਸਤਾਨ ਤੋਂ ਭੇਜੇ ਗਏ ਇਹ ਹਥਿਆਰ ਕਿਸ ਤਸਕਰ ਜਾਂ ਰਾਸ਼ਟਰ ਵਿਰੋਧੀ ਤੱਤਾਂ ਤੱਕ ਪਹੁੰਚਾਉਣ ਦੀ ਯੋਜਨਾ ਸੀ।

Read Latest News and Breaking News at Daily Post TV, Browse for more News

Ad
Ad

Punjab District News