Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਯੂਕੇ ‘ਚ ਗਰਮੀ ਦਾ ਕਹਿਰ, ਲੋਕ ਹੋਏ ਹਾਲੋ-ਬੇਹਾਲ

Heatwave rages in UK: ਨਵੀਂ ਦਿੱਲੀ: ਯੂਨਾਈਟਿਡ ਕਿੰਗਡਮ ਵਿੱਚ ਗਰਮੀ ਨੇ ਲੋਕਾਂ ਨੂੰ ਹਾਲੋ-ਬੇਹਾਲ ਕਰ ਦਿੱਤਾ ਹੈ। ਪੱਛਮੀ ਲੰਡਨ ਵਿੱਚ ਤਾਪਮਾਨ 38.1 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜੋ 2026 ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਮੌਸਮ ਵਿਭਾਗ ਮੁਤਾਬਕ ਇਸ ਤੋਂ ਪਹਿਲਾਂ ਇਸ ਸਾਲ 28 ਜੂਨ ਨੂੰ 38°C ਤਾਪਮਾਨ ਦਰਜ ਕੀਤਾ ਗਿਆ ਸੀ। […]
By : Published: 14 Aug 2026 14:43:PM
ਯੂਕੇ ‘ਚ ਗਰਮੀ ਦਾ ਕਹਿਰ, ਲੋਕ ਹੋਏ ਹਾਲੋ-ਬੇਹਾਲ

Heatwave rages in UK: ਨਵੀਂ ਦਿੱਲੀ: ਯੂਨਾਈਟਿਡ ਕਿੰਗਡਮ ਵਿੱਚ ਗਰਮੀ ਨੇ ਲੋਕਾਂ ਨੂੰ ਹਾਲੋ-ਬੇਹਾਲ ਕਰ ਦਿੱਤਾ ਹੈ। ਪੱਛਮੀ ਲੰਡਨ ਵਿੱਚ ਤਾਪਮਾਨ 38.1 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜੋ 2026 ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਮੌਸਮ ਵਿਭਾਗ ਮੁਤਾਬਕ ਇਸ ਤੋਂ ਪਹਿਲਾਂ ਇਸ ਸਾਲ 28 ਜੂਨ ਨੂੰ 38°C ਤਾਪਮਾਨ ਦਰਜ ਕੀਤਾ ਗਿਆ ਸੀ। ਹਾਲਾਂਕਿ ਮੌਜੂਦਾ ਤਾਪਮਾਨ ਅਜੇ ਵੀ ਅਗਸਤ ਮਹੀਨੇ ਦੇ 2003 ਦੇ 38.5°C ਦੇ ਰਿਕਾਰਡ ਤੋਂ ਹੇਠਾਂ ਹੈ। ਯੂਕੇ ਇਸ ਸਾਲ ਦੀ ਪੰਜਵੀਂ ਹੀਟਵੇਵ ਦਾ ਸਾਹਮਣਾ ਕਰ ਰਿਹਾ ਹੈ। 2026 ਦੌਰਾਨ ਹੁਣ ਤੱਕ ਚਾਰ ਦਿਨ ਅਜਿਹੇ ਰਹੇ ਹਨ ਜਦੋਂ ਤਾਪਮਾਨ 38°C ਜਾਂ ਇਸ ਤੋਂ ਵੱਧ ਦਰਜ ਕੀਤਾ ਗਿਆ। ਗੁਆਂਢੀ ਦੇਸ਼ ਫਰਾਂਸ ਵਿੱਚ ਸਥਿਤੀ ਹੋਰ ਵੀ ਗੰਭੀਰ ਹੈ, ਜਿੱਥੇ ਕਈ ਇਲਾਕਿਆਂ ਵਿੱਚ ਪਾਰਾ 41°C ਦੇ ਨੇੜੇ ਪਹੁੰਚ ਗਿਆ ਹੈ।

ਇਸ਼ਤਿਹਾਰ

ਯੂਕੇ ਵਿੱਚ ਇਸ ਭਿਆਨਕ ਗਰਮੀ ਕਾਰਨ ਲੋਕਾਂ ਦੇ ਨਾਲ-ਨਾਲ ਸਿਹਤ ਸੇਵਾਵਾਂ ਅਤੇ ਖੇਤੀਬਾੜੀ ‘ਤੇ ਵੀ ਅਸਰ ਪੈ ਰਿਹਾ ਹੈ। ਪੁਰਾਣੀਆਂ ਇਮਾਰਤਾਂ ਵਿੱਚ ਕੰਮ ਕਰਨ ਵਾਲੇ ਸਿਹਤ ਕਰਮਚਾਰੀਆਂ ਲਈ ਗਰਮੀ ਵੱਡੀ ਚੁਣੌਤੀ ਬਣੀ ਹੋਈ ਹੈ। ਘਰਾਂ ਵਿੱਚ ਏਅਰ ਕੰਡੀਸ਼ਨਿੰਗ ਦੀ ਘਾਟ ਕਾਰਨ ਵੀ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਗਾਤਾਰ ਗਰਮੀ ਕਾਰਨ ਫਸਲਾਂ ਸੁੱਕ ਰਹੀਆਂ ਹਨ ਅਤੇ ਨਦੀਆਂ ਦਾ ਪਾਣੀ ਘਟਣ ਨਾਲ ਸੋਕੇ ਦਾ ਖ਼ਤਰਾ ਵਧ ਗਿਆ ਹੈ। ਇਸੇ ਦੌਰਾਨ Southern Water ਨੇ ਸੋਕੇ ਸਬੰਧੀ ਹੁਕਮ ਲਾਗੂ ਕਰਨ ਲਈ ਅਰਜ਼ੀ ਦਿੱਤੀ ਹੈ, ਜਿਸ ਤਹਿਤ ਕਾਰ ਧੋਣ ਅਤੇ ਸਵੀਮਿੰਗ ਪੂਲ ਭਰਨ ਵਰਗੀਆਂ ਗੈਰ-ਜ਼ਰੂਰੀ ਗਤੀਵਿਧੀਆਂ ‘ਤੇ ਪਾਬੰਦੀਆਂ ਲੱਗ ਸਕਦੀਆਂ ਹਨ।

ਸੁੱਕੀ ਜ਼ਮੀਨ ਕਾਰਨ ਜੰਗਲਾਂ ਵਿੱਚ ਅੱਗ ਲੱਗਣ ਦਾ ਖ਼ਤਰਾ ਵੀ ਵਧ ਗਿਆ ਹੈ। ਇੰਗਲੈਂਡ ਅਤੇ ਵੇਲਜ਼ ਵਿੱਚ ਇਸ ਸਾਲ ਹੁਣ ਤੱਕ 1,017 ਜੰਗਲੀ ਅੱਗਾਂ ਦੀਆਂ ਘਟਨਾਵਾਂ ਦਰਜ ਕੀਤੀਆਂ ਜਾ ਚੁੱਕੀਆਂ ਹਨ। ਮੌਸਮ ਵਿਭਾਗ ਮੁਤਾਬਕ ਗਰਮੀ ਦਾ ਸਭ ਤੋਂ ਵੱਧ ਪ੍ਰਭਾਵ ਸ਼ੁੱਕਰਵਾਰ ਨੂੰ ਪੂਰਬੀ ਇਲਾਕਿਆਂ ਵੱਲ ਵਧ ਸਕਦਾ ਹੈ, ਜਦਕਿ ਵੀਕੈਂਡ ਤੱਕ ਤਾਪਮਾਨ ਵਿੱਚ ਕੁਝ ਕਮੀ ਆਉਣ ਦੀ ਉਮੀਦ ਹੈ।

Read Latest News and Breaking News at Daily Post TV, Browse for more News

Ad
Ad

Punjab District News