Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਦਿਲ ਦਹਿਲਾਉਣ ਵਾਲੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ

Fazilka Murder Youth Murder; ਫਾਜ਼ਿਲਕਾ ਦੀ ਨਵੀਂ ਅਨਾਜ ਮੰਡੀ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਨੌਜਵਾਨ ਨੂੰ ਕੁਝ ਵਿਅਕਤੀਆਂ ਵੱਲੋਂ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਖੂਨੀ ਹਮਲੇ ਵਿੱਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੌਰਵ ਵਾਸੀ ਆਰਿਆ ਨਗਰ, ਫਾਜ਼ਿਲਕਾ ਵਜੋਂ […]
By : Updated On: 14 Aug 2026 16:46:PM
ਦਿਲ ਦਹਿਲਾਉਣ ਵਾਲੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ

Fazilka Murder Youth Murder; ਫਾਜ਼ਿਲਕਾ ਦੀ ਨਵੀਂ ਅਨਾਜ ਮੰਡੀ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਨੌਜਵਾਨ ਨੂੰ ਕੁਝ ਵਿਅਕਤੀਆਂ ਵੱਲੋਂ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਖੂਨੀ ਹਮਲੇ ਵਿੱਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਸ਼ਤਿਹਾਰ

ਮ੍ਰਿਤਕ ਦੀ ਪਛਾਣ ਸੌਰਵ ਵਾਸੀ ਆਰਿਆ ਨਗਰ, ਫਾਜ਼ਿਲਕਾ ਵਜੋਂ ਹੋਈ ਹੈ। ਪਰਿਵਾਰ ਮੁਤਾਬਕ ਸੌਰਵ ਘਰ ਤੋਂ ਕਰੋ ਮੰਡੀ ਜਾਣ ਲਈ ਕਹਿ ਕੇ ਨਿਕਲਿਆ ਸੀ, ਪਰ ਕੁਝ ਸਮੇਂ ਬਾਅਦ ਉਸ ਦੇ ਕਤਲ ਦੀ ਖ਼ਬਰ ਮਿਲੀ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਥਾਣਾ ਸਿਟੀ ਦੇ ਸਬ ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮਾਮਲਾ ਆਪਸੀ ਲੜਾਈ ਨਾਲ ਜੁੜਿਆ ਹੋਇਆ ਲੱਗ ਰਿਹਾ ਹੈ। ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਅਤੇ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News