Journalism Of Hope
BREAKING NEWS
ਸੁਖਬੀਰ ਬਾਦਲ ਮੇਦਾਂਤਾ ਹਸਪਤਾਲ ਦਾਖਲ, ਬੋਲੇ- ਕਿੰਨੇ ਵੀ ਹਮਲੇ ਹੋ ਜਾਣ, ਮੈਂ ਡਰਨ ਵਾਲਾ ਨਹੀਂ....ਬ੍ਰਿਕਸ ਸੰਮੇਲਨ ਲਈ ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ, PM ਮੋਦੀ ਨਾਲ ਹੋ ਸਕਦੀ ਹੈ ਮੁਲਾਕਾਤ........ਲੁਧਿਆਣਾ ‘ਚ CM ਮਾਨ ਨੇ ਰੱਖਿਆ CBG ਪਲਾਂਟ ਦਾ ਨੀਂਹ ਪੱਥਰ, 65 ਕਰੋੜ ਦੀ ਲਾਗਤ ਨਾਲ ਬਣੇਗਾ ਪ੍ਰੋਜੈਕਟ......ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਏ ਸ਼ਾਮਲ........ਪੰਜਾਬ ਦੇ 11 ਸਰਕਾਰੀ ਸਕੂਲਾਂ ਦੇ ਬਦਲੇ ਨਾਮ, ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਮ ‘ਤੇ ਰੱਖੇ ਗਏ................ਏਅਰ ਇੰਡੀਆ ਦੇ 5 ਹਜ਼ਾਰ ਪਾਇਲਟਾਂ ਦਾ ਹੋਵੇਗਾ ਡੋਪ ਟੈਸਟ.....ਪੈਕਡ ਫੂਡ ‘ਤੇ ਚਿਤਾਵਨੀ ਲੇਬਲ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ, ਕੇਂਦਰ ਤੇ FSSAI ਨੂੰ ਦਿੱਤੀ ਆਖਰੀ ਚੇਤਾਵਨੀ

ਜੇਲ੍ਹ ’ਚੋਂ ਜਗਤਾਰ ਸਿੰਘ ਹਵਾਰਾ ਦੀ ਵੀਡੀਓ ਜਾਰੀ, ਸਮਰਥਕਾਂ ਨੂੰ ਕੀਤੀ ਵੱਡੀ ਅਪੀਲ

Jagtar Singh Hawara Video; ਕੌਮੀ ਇਨਸਾਫ ਮੋਰਚਾ ਦੇ 15 ਅਗਸਤ ਨੂੰ ਹੋਣ ਵਾਲੇ ਰੋਸ ਮਾਰਚ ਤੋਂ ਪਹਿਲਾਂ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਦਾ ਸੰਦੇਸ਼ ਸਾਹਮਣੇ ਆਇਆ ਹੈ। ਕਰੀਬ 2 ਮਿੰਟ ਦੀ ਵੀਡੀਓ ਵਿੱਚ ਹਵਾਰਾ ਨੇ ਸਿੱਖ ਸੰਗਤ ਅਤੇ ਮੋਰਚੇ ਨਾਲ ਜੁੜੇ ਲੋਕਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਪ੍ਰੋਗਰਾਮ ਪੂਰਾ ਕਰਨ ਦੀ ਅਪੀਲ ਕੀਤੀ ਹੈ। ਜਗਤਾਰ […]
Jaspreet Singh
By : Updated On: 14 Aug 2026 21:32:PM
ਜੇਲ੍ਹ ’ਚੋਂ ਜਗਤਾਰ ਸਿੰਘ ਹਵਾਰਾ ਦੀ ਵੀਡੀਓ ਜਾਰੀ, ਸਮਰਥਕਾਂ ਨੂੰ ਕੀਤੀ ਵੱਡੀ ਅਪੀਲ

Jagtar Singh Hawara Video; ਕੌਮੀ ਇਨਸਾਫ ਮੋਰਚਾ ਦੇ 15 ਅਗਸਤ ਨੂੰ ਹੋਣ ਵਾਲੇ ਰੋਸ ਮਾਰਚ ਤੋਂ ਪਹਿਲਾਂ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਦਾ ਸੰਦੇਸ਼ ਸਾਹਮਣੇ ਆਇਆ ਹੈ। ਕਰੀਬ 2 ਮਿੰਟ ਦੀ ਵੀਡੀਓ ਵਿੱਚ ਹਵਾਰਾ ਨੇ ਸਿੱਖ ਸੰਗਤ ਅਤੇ ਮੋਰਚੇ ਨਾਲ ਜੁੜੇ ਲੋਕਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਪ੍ਰੋਗਰਾਮ ਪੂਰਾ ਕਰਨ ਦੀ ਅਪੀਲ ਕੀਤੀ ਹੈ।

ਇਸ਼ਤਿਹਾਰ

ਜਗਤਾਰ ਸਿੰਘ ਹਵਾਰਾ ਨੇ ਕਿਹਾ ਕਿ ਰੋਸ ਮਾਰਚ ਦੌਰਾਨ ਸਾਰੇ ਆਗੂ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਕੋਈ ਵੀ ਅਜਿਹੀ ਕਾਰਵਾਈ ਨਾ ਕੀਤੀ ਜਾਵੇ, ਜਿਸ ਨਾਲ ਮਾਹੌਲ ਖਰਾਬ ਹੋਵੇ।

ਉਨ੍ਹਾਂ ਕਿਹਾ ਕਿ ਮੋਰਚੇ ਦੇ ਨੇਤਾਵਾਂ ਅਤੇ ਵਰਕਰਾਂ ਦੀ ਜ਼ਿੰਮੇਵਾਰੀ ਹੈ ਕਿ ਪ੍ਰਦਰਸ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਹਿੰਸਾ ਨਾ ਹੋਵੇ ਅਤੇ ਨਾ ਹੀ ਕਿਸੇ ਨੂੰ ਹਿੰਸਕ ਕਾਰਵਾਈ ਕਰਨ ਦਿੱਤੀ ਜਾਵੇ।

ਨੌਜਵਾਨਾਂ ਨੂੰ ਵਾਲੰਟੀਅਰ ਬਣਨ ਦੀ ਅਪੀਲ

ਹਵਾਰਾ ਨੇ ਖਾਸ ਤੌਰ ’ਤੇ ਸਿੱਖ ਨੌਜਵਾਨਾਂ ਅਤੇ ਯੂਥ ਨੂੰ ਅਪੀਲ ਕੀਤੀ ਕਿ ਉਹ ਮੋਰਚੇ ਵਿੱਚ ਵਾਲੰਟੀਅਰ ਵਜੋਂ ਆਪਣੀ ਭੂਮਿਕਾ ਨਿਭਾਉਣ ਅਤੇ ਸ਼ਾਂਤੀ ਵਿਵਸਥਾ ਬਣਾਈ ਰੱਖਣ ਵਿੱਚ ਸਹਿਯੋਗ ਕਰਨ।

ਉਨ੍ਹਾਂ ਕਿਹਾ ਕਿ ਮੋਰਚੇ ਦੇ ਆਗੂ ਜੋ ਵੀ ਦਿਸ਼ਾ-ਨਿਰਦੇਸ਼ ਦੇਣ, ਉਨ੍ਹਾਂ ਦੀ ਪਾਲਣਾ ਕੀਤੀ ਜਾਵੇ। ਹਵਾਰਾ ਨੇ ਦਾਅਵਾ ਕੀਤਾ ਕਿ ਮੋਰਚਾ ਆਪਣੇ ਤੈਅ ਰਸਤੇ ’ਤੇ ਅੱਗੇ ਵੱਧ ਰਿਹਾ ਹੈ ਅਤੇ ਗੁਰੂ ਸਾਹਿਬ ਦੀ ਕਿਰਪਾ ਨਾਲ ਇਹ ਕਾਮਯਾਬ ਹੋਵੇਗਾ।

ਸੰਗਤ ਦਾ ਕੀਤਾ ਧੰਨਵਾਦ

ਜਗਤਾਰ ਸਿੰਘ ਹਵਾਰਾ ਨੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸ਼ੁਰੂ ਤੋਂ ਹੀ ਮੋਰਚੇ ਦਾ ਸਾਥ ਦੇ ਰਹੇ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਸੰਗਤ ਉਨ੍ਹਾਂ ਦੀ ਅਪੀਲ ਨੂੰ ਸਵੀਕਾਰ ਕਰੇਗੀ।

Read Latest News and Breaking News at Daily Post TV, Browse for more News

Ad
Ad

Punjab District News