Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਆਜ਼ਾਦੀ ਦਿਵਸ ਮੌਕੇ 16 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ

Heavy rain alert in 16 states: ਨਵੀਂ ਦਿੱਲੀ: ਆਜ਼ਾਦੀ ਦਿਵਸ ਮੌਕੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮਾਨਸੂਨ ਸਰਗਰਮ ਰਹਿਣ ਵਾਲਾ ਹੈ। ਮੌਸਮ ਵਿਭਾਗ ਨੇ ਦੇਸ਼ ਦੇ 16 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਕੁਝ ਇਲਾਕਿਆਂ ਵਿੱਚ 40 ਤੋਂ 80 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ […]
By : Updated On: 15 Aug 2026 10:41:AM
ਆਜ਼ਾਦੀ ਦਿਵਸ ਮੌਕੇ 16 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ

Heavy rain alert in 16 states: ਨਵੀਂ ਦਿੱਲੀ: ਆਜ਼ਾਦੀ ਦਿਵਸ ਮੌਕੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮਾਨਸੂਨ ਸਰਗਰਮ ਰਹਿਣ ਵਾਲਾ ਹੈ। ਮੌਸਮ ਵਿਭਾਗ ਨੇ ਦੇਸ਼ ਦੇ 16 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਕੁਝ ਇਲਾਕਿਆਂ ਵਿੱਚ 40 ਤੋਂ 80 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।

ਪੰਜਾਬ ’ਚ 19 ਅਗਸਤ ਤੱਕ ਮੀਂਹ
ਪੰਜਾਬ ਵਿੱਚ ਵੀ ਮੀਂਹ ਦਾ ਦੌਰ ਜਾਰੀ ਰਹੇਗਾ। ਮੌਸਮ ਵਿਭਾਗ ਮੁਤਾਬਕ 15 ਅਗਸਤ ਨੂੰ ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ, ਜਦਕਿ ਕੁਝ ਥਾਵਾਂ ’ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। 17 ਅਗਸਤ ਨੂੰ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। IMD ਮੁਤਾਬਕ ਪੰਜਾਬ ਵਿੱਚ 19 ਅਗਸਤ ਤੱਕ ਮੀਂਹ ਦੀ ਗਤੀਵਿਧੀ ਜਾਰੀ ਰਹਿਣ ਦੀ ਸੰਭਾਵਨਾ ਹੈ।

ਹਿਮਾਚਲ ’ਚ ਭਾਰੀ ਮੀਂਹ ਦਾ ਅਲਰਟ
ਹਿਮਾਚਲ ਪ੍ਰਦੇਸ਼ ਵਿੱਚ ਵੀ ਅਗਲੇ ਕਈ ਦਿਨ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਚੰਬਾ, ਹਮੀਰਪੁਰ, ਕਾਂਗੜਾ, ਕਿਨੌਰ, ਕੁੱਲੂ, ਲਾਹੌਲ-ਸਪੀਤੀ, ਮੰਡੀ, ਸ਼ਿਮਲਾ ਅਤੇ ਸਿਰਮੌਰ ਸਮੇਤ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। 15 ਅਤੇ 16 ਅਗਸਤ ਨੂੰ ਕਈ ਥਾਵਾਂ ’ਤੇ ਤੇਜ਼ ਹਵਾਵਾਂ, ਆੰਧੀ-ਤੂਫ਼ਾਨ ਅਤੇ ਬਿਜਲੀ ਡਿੱਗਣ ਦਾ ਖ਼ਤਰਾ ਵੀ ਦੱਸਿਆ ਗਿਆ ਹੈ। ਮੌਸਮ ਵਿਭਾਗ ਮੁਤਾਬਕ ਹਿਮਾਚਲ ਵਿੱਚ ਅਗਲੇ ਹਫ਼ਤੇ ਦੌਰਾਨ ਵੀ ਮੀਂਹ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ।

ਦਿੱਲੀ-NCR ’ਚ ਸੁਹਾਵਣਾ ਰਹੇਗਾ ਮੌਸਮ
ਦਿੱਲੀ ਅਤੇ NCR ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਸੁਹਾਵਣਾ ਰਹਿਣ ਦੀ ਸੰਭਾਵਨਾ ਹੈ। 19 ਅਗਸਤ ਤੱਕ ਆਸਮਾਨ ਵਿੱਚ ਬੱਦਲ ਛਾਏ ਰਹਿਣ ਅਤੇ ਲਗਭਗ ਹਰ ਦਿਨ ਹਲਕੀ ਬਾਰਿਸ਼ ਹੋਣ ਦੇ ਆਸਾਰ ਹਨ।

15 ਅਗਸਤ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਨੇੜੇ ਰਹਿਣ ਦੀ ਸੰਭਾਵਨਾ ਹੈ।

Read Latest News and Breaking News at Daily Post TV, Browse for more News

Ad
Ad

Punjab District News