ਸਫਾਈ ਕਰਮਚਾਰੀ ਦੀ ਚਾਕੂ ਮਾਰ ਕੇ ਹੱਤਿਆ, ਕਤਲ ਦੀ ਵਾਰਦਾਤ CCTV ‘ਚ ਕੈਦ
Sanitation worker stabbed to death: ਨਵੀਂ ਦਿੱਲੀ: ਪੂਰਬੀ ਦਿੱਲੀ ਦੇ ਕਲਿਆਣਪੁਰੀ ਇਲਾਕੇ ਵਿੱਚ ਇੱਕ ਸਫਾਈ ਕਰਮਚਾਰੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਅਨਿਲ ਵਜੋਂ ਹੋਈ ਹੈ, ਜੋ ਖੋੜਾ ਕਾਲੋਨੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਹਮਲੇ ਤੋਂ ਬਾਅਦ ਅਨਿਲ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਲਾਲ ਬਹਾਦੁਰ ਸ਼ਾਸਤਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਇਸ ਕਤਲ ਦੇ ਵਾਰਦਾਤ ਦੀ ਇੱਕ CCTV ਵੀ ਸਾਹਮਣੇ ਆਈ ਹੈ, ਜਿਸ ‘ਚ ਹਮਲਾਵਰ ਸਫਾਈ ਕਰਮਚਾਰੀ ਦੇ ਚਾਕੂ ਮਾਰ ਰਿਹਾ ਹੈ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਕਾਬੂ ਕੀਤਾ ਜਾ ਸਕੇ। ਫਿਲਹਾਲ ਕਤਲ ਦੇ ਪਿੱਛੇ ਦਾ ਕਾਰਨ ਕੀ ਸੀ ਅਤੇ ਵਾਰਦਾਤ ਵਿੱਚ ਕਿੰਨੇ ਲੋਕ ਸ਼ਾਮਲ ਸਨ, ਇਸ ਬਾਰੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
