Journalism Of Hope
BREAKING NEWS
ਬਿਹਾਰ ਅਸ਼ੋਕ ਧਾਮ ਮੰਦਰ ’ਚ ਭਗਦੜ, 7 ਔਰਤਾਂ ਸਮੇਤ 8 ਦੀ ਮੌਤ....ਨਵੇਂ ਅਪਰਾਧਿਕ ਕਾਨੂੰਨਾਂ ਦੇ ਅੰਕੜੇ ਜਾਰੀ, FIR ’ਚ ਹਰਿਆਣਾ ਅੱਗੇ, ਚਾਰਜਸ਼ੀਟ ’ਚ ਚੰਡੀਗੜ੍ਹ ਨੰਬਰ-1,ਪੰਜਾਬ ਦੀ ਕਾਰਗੁਜ਼ਾਰੀ ਸਭ ਤੋਂ ਪਿੱਛੇ....UGC-NET ’ਚ ਵੱਡੀ ਗੜਬੜ, ਮੁੜ ਹੋਵੇਗਾ ਇਮਤਿਹਾਨ, NTA ਨੇ ਜਾਰੀ ਕੀਤੀਆਂ ਨਵੀਆਂ ਤਾਰੀਖਾਂ.....ਪੰਜਾਬ ’ਚ ਮਾਨਸੂਨ ਨੇ ਫੜਿਆ ਜ਼ੋਰ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਚਿਤਾਵਨੀ.....

ਪੰਜਾਬ ਰੋਡਵੇਜ਼ ਬੱਸ ਤੇ ਕਾਰ ਦੀ ਜ਼ਬਰਦਸਤ ਟੱਕਰ, ਵੱਡਾ ਹਾਦਸਾ ਟਲਿਆ

Garhshankar Road Accident; ਗੜ੍ਹਸ਼ੰਕਰ-ਹੁਸ਼ਿਆਰਪੁਰ ਮੁੱਖ ਮਾਰਗ ’ਤੇ ਅੱਡਾ ਗੋਲੀਆਂ ਨੇੜੇ ਇੱਕ ਨਿੱਜੀ ਪੈਲੇਸ ਕੋਲ ਕਾਰ ਅਤੇ ਪੰਜਾਬ ਰੋਡਵੇਜ਼ ਦੀ ਬੱਸ ਵਿਚਕਾਰ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼ ਡਿਪੂ ਦੀ ਬੱਸ ਚੰਡੀਗੜ੍ਹ ਤੋਂ ਪਠਾਨਕੋਟ ਵੱਲ ਜਾ ਰਹੀ ਸੀ, ਜਦਕਿ ਕਾਰ ਹੁਸ਼ਿਆਰਪੁਰ ਤੋਂ ਗੜ੍ਹਸ਼ੰਕਰ ਵੱਲ ਆ ਰਹੀ ਸੀ। ਜਦੋਂ ਦੋਵੇਂ ਵਾਹਨ […]
Jaspreet Singh
By : Updated On: 17 Aug 2026 13:12:PM
ਪੰਜਾਬ ਰੋਡਵੇਜ਼ ਬੱਸ ਤੇ ਕਾਰ ਦੀ ਜ਼ਬਰਦਸਤ ਟੱਕਰ, ਵੱਡਾ ਹਾਦਸਾ ਟਲਿਆ

Garhshankar Road Accident; ਗੜ੍ਹਸ਼ੰਕਰ-ਹੁਸ਼ਿਆਰਪੁਰ ਮੁੱਖ ਮਾਰਗ ’ਤੇ ਅੱਡਾ ਗੋਲੀਆਂ ਨੇੜੇ ਇੱਕ ਨਿੱਜੀ ਪੈਲੇਸ ਕੋਲ ਕਾਰ ਅਤੇ ਪੰਜਾਬ ਰੋਡਵੇਜ਼ ਦੀ ਬੱਸ ਵਿਚਕਾਰ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼ ਡਿਪੂ ਦੀ ਬੱਸ ਚੰਡੀਗੜ੍ਹ ਤੋਂ ਪਠਾਨਕੋਟ ਵੱਲ ਜਾ ਰਹੀ ਸੀ, ਜਦਕਿ ਕਾਰ ਹੁਸ਼ਿਆਰਪੁਰ ਤੋਂ ਗੜ੍ਹਸ਼ੰਕਰ ਵੱਲ ਆ ਰਹੀ ਸੀ। ਜਦੋਂ ਦੋਵੇਂ ਵਾਹਨ ਅੱਡਾ ਗੋਲੀਆਂ ਨੇੜੇ ਪਹੁੰਚੇ ਤਾਂ ਅਚਾਨਕ ਦੋਵਾਂ ਦੀ ਜ਼ਬਰਦਸਤ ਟੱਕਰ ਹੋ ਗਈ।

ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਤਬਾਹ ਹੋ ਗਿਆ ਅਤੇ ਕਾਰ ਦੇ ਪਰਖੱਚੇ ਉੱਡ ਗਏ। ਕਾਰ ਚਾਲਕ ਨੂੰ ਕਾਫੀ ਮੁਸ਼ਕਲਾਂ ਤੋਂ ਬਾਅਦ ਗੱਡੀ ਵਿੱਚੋਂ ਬਾਹਰ ਕੱਢਿਆ ਗਿਆ।

ਹਾਦਸੇ ਦੌਰਾਨ ਬੱਸ ਡਰਾਈਵਰ ਨੇ ਸਮਝਦਾਰੀ ਦਿਖਾਉਂਦੇ ਹੋਏ ਬੱਸ ਨੂੰ ਸੜਕ ਤੋਂ ਹਟਾ ਕੇ ਟੋਏ ਵਾਲੀ ਜਗ੍ਹਾ ’ਤੇ ਉਤਾਰ ਦਿੱਤਾ, ਜਿਸ ਕਾਰਨ ਬੱਸ ਵਿੱਚ ਸਵਾਰ ਯਾਤਰੀਆਂ ਦਾ ਬਚਾਅ ਹੋ ਗਿਆ।

ਘਟਨਾ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਕਾਫੀ ਸਮੇਂ ਬਾਅਦ ਵੀ ਪੁਲਿਸ ਮੌਕੇ ’ਤੇ ਨਹੀਂ ਪਹੁੰਚੀ ਸੀ। ਫਿਲਹਾਲ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News