Journalism Of Hope
BREAKING NEWS
ਬਿਹਾਰ ਅਸ਼ੋਕ ਧਾਮ ਮੰਦਰ ’ਚ ਭਗਦੜ, 7 ਔਰਤਾਂ ਸਮੇਤ 8 ਦੀ ਮੌਤ....ਨਵੇਂ ਅਪਰਾਧਿਕ ਕਾਨੂੰਨਾਂ ਦੇ ਅੰਕੜੇ ਜਾਰੀ, FIR ’ਚ ਹਰਿਆਣਾ ਅੱਗੇ, ਚਾਰਜਸ਼ੀਟ ’ਚ ਚੰਡੀਗੜ੍ਹ ਨੰਬਰ-1,ਪੰਜਾਬ ਦੀ ਕਾਰਗੁਜ਼ਾਰੀ ਸਭ ਤੋਂ ਪਿੱਛੇ....UGC-NET ’ਚ ਵੱਡੀ ਗੜਬੜ, ਮੁੜ ਹੋਵੇਗਾ ਇਮਤਿਹਾਨ, NTA ਨੇ ਜਾਰੀ ਕੀਤੀਆਂ ਨਵੀਆਂ ਤਾਰੀਖਾਂ.....ਪੰਜਾਬ ’ਚ ਮਾਨਸੂਨ ਨੇ ਫੜਿਆ ਜ਼ੋਰ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਚਿਤਾਵਨੀ.....

ਕਾਰੋਬਾਰੀ ਨੇ ਚੁੱਕਿਆ ਖੌਫ਼ਨਾਕ ਕਦਮ, ਖ਼ੁਦ ਨੂੰ ਗੋਲੀ ਮਾਰ ਕੀਤੀ ਆਤਮਹੱਤਿਆ

Ferozepur News; ਫਿਰੋਜ਼ਪੁਰ ਸ਼ਹਿਰ ਦੇ ਗੋਲਡਨ ਐਨਕਲੇਵ ਵਿੱਚ ਸੋਮਵਾਰ ਸਵੇਰੇ ਇੱਕ 65 ਸਾਲਾ ਸਪੇਅਰ ਪਾਰਟਸ ਕਾਰੋਬਾਰੀ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਕ੍ਰਿਪਾਲ ਸਿੰਘ ਚਾਵਲਾ ਵਜੋਂ ਹੋਈ ਹੈ, ਜੋ ਬਗਦਾਦੀ ਗੇਟ ਚੌਕ ਵਿੱਚ ਸਪੇਅਰ ਪਾਰਟਸ ਦੀ ਦੁਕਾਨ ਚਲਾਉਂਦੇ ਸਨ। ਸਵੇਰੇ ਉੱਠ ਕੇ ਕੀਤਾ ਪਾਠ, ਫਿਰ […]
Jaspreet Singh
By : Updated On: 17 Aug 2026 13:31:PM
ਕਾਰੋਬਾਰੀ ਨੇ ਚੁੱਕਿਆ ਖੌਫ਼ਨਾਕ ਕਦਮ, ਖ਼ੁਦ ਨੂੰ ਗੋਲੀ ਮਾਰ ਕੀਤੀ ਆਤਮਹੱਤਿਆ

Ferozepur News; ਫਿਰੋਜ਼ਪੁਰ ਸ਼ਹਿਰ ਦੇ ਗੋਲਡਨ ਐਨਕਲੇਵ ਵਿੱਚ ਸੋਮਵਾਰ ਸਵੇਰੇ ਇੱਕ 65 ਸਾਲਾ ਸਪੇਅਰ ਪਾਰਟਸ ਕਾਰੋਬਾਰੀ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ਼ਤਿਹਾਰ

ਮ੍ਰਿਤਕ ਦੀ ਪਛਾਣ ਗੁਰਕ੍ਰਿਪਾਲ ਸਿੰਘ ਚਾਵਲਾ ਵਜੋਂ ਹੋਈ ਹੈ, ਜੋ ਬਗਦਾਦੀ ਗੇਟ ਚੌਕ ਵਿੱਚ ਸਪੇਅਰ ਪਾਰਟਸ ਦੀ ਦੁਕਾਨ ਚਲਾਉਂਦੇ ਸਨ।

ਸਵੇਰੇ ਉੱਠ ਕੇ ਕੀਤਾ ਪਾਠ, ਫਿਰ ਕਮਰੇ ’ਚ ਗਏ

ਜਾਣਕਾਰੀ ਮੁਤਾਬਕ ਗੁਰਕ੍ਰਿਪਾਲ ਸਿੰਘ ਰੋਜ਼ਾਨਾ ਦੀ ਤਰ੍ਹਾਂ ਸੋਮਵਾਰ ਸਵੇਰੇ ਕਰੀਬ 4 ਵਜੇ ਉੱਠੇ। ਉਨ੍ਹਾਂ ਨੇ ਇਸ਼ਨਾਨ ਕਰਨ ਤੋਂ ਬਾਅਦ ਪਾਠ ਕੀਤਾ।

ਇਸ ਤੋਂ ਬਾਅਦ ਪਾਣੀ ਪੀ ਕੇ ਉਹ ਆਪਣੇ ਕਮਰੇ ਵਿੱਚ ਚਲੇ ਗਏ ਅਤੇ ਦਰਵਾਜ਼ਾ ਅੰਦਰੋਂ ਬੰਦ ਕਰ ਲਿਆ। ਕਾਫੀ ਸਮਾਂ ਬੀਤਣ ਤੋਂ ਬਾਅਦ ਜਦੋਂ ਉਹ ਕਮਰੇ ਤੋਂ ਬਾਹਰ ਨਾ ਆਏ ਤਾਂ ਪਰਿਵਾਰ ਨੂੰ ਚਿੰਤਾ ਹੋਈ।

ਪਰਿਵਾਰਕ ਮੈਂਬਰਾਂ ਨੇ ਦਰਵਾਜ਼ਾ ਖੋਲ੍ਹ ਕੇ ਦੇਖਿਆ ਤਾਂ ਉਹ ਕਮਰੇ ਵਿੱਚ ਮ੍ਰਿਤ ਹਾਲਤ ਵਿੱਚ ਪਏ ਸਨ।

ਪਰਿਵਾਰ ਮੁਤਾਬਕ ਘਰ ਵਿੱਚ ਨਹੀਂ ਸੀ ਕੋਈ ਤਣਾਅ

ਪਰਿਵਾਰ ਨੇ ਦੱਸਿਆ ਕਿ ਘਰ ਵਿੱਚ ਕਿਸੇ ਤਰ੍ਹਾਂ ਦਾ ਕੋਈ ਵਿਵਾਦ ਜਾਂ ਤਣਾਅ ਨਹੀਂ ਸੀ। ਇਸ ਕਾਰਨ ਇਹ ਕਦਮ ਕਿਉਂ ਚੁੱਕਿਆ ਗਿਆ, ਇਸ ਨੂੰ ਲੈ ਕੇ ਪਰਿਵਾਰ ਵੀ ਹੈਰਾਨ ਹੈ।

PGI ਚੰਡੀਗੜ੍ਹ ਤੋਂ ਚੱਲ ਰਿਹਾ ਸੀ ਇਲਾਜ

ਮ੍ਰਿਤਕ ਦੇ ਭਰਾ ਗਗਨਦੀਪ ਸਿੰਘ ਨੇ ਦੱਸਿਆ ਕਿ ਗੁਰਕ੍ਰਿਪਾਲ ਸਿੰਘ ਨੂੰ ਦਿਮਾਗ ਨਾਲ ਸਬੰਧਤ ਬਿਮਾਰੀ ਸੀ ਅਤੇ ਉਨ੍ਹਾਂ ਦਾ ਇਲਾਜ PGI ਚੰਡੀਗੜ੍ਹ ਤੋਂ ਚੱਲ ਰਿਹਾ ਸੀ।

ਕਰੀਬ ਇੱਕ ਸਾਲ ਪਹਿਲਾਂ ਉਨ੍ਹਾਂ ਦਾ ਆਪਰੇਸ਼ਨ ਵੀ ਹੋਇਆ ਸੀ। ਹਾਲਾਂਕਿ ਪਰਿਵਾਰ ਦਾ ਕਹਿਣਾ ਹੈ ਕਿ ਘਰ ਵਿੱਚ ਕੋਈ ਪਰੇਸ਼ਾਨੀ ਜਾਂ ਤਣਾਅ ਨਹੀਂ ਸੀ।

ਪਤਨੀ ਮੋਗਾ ’ਚ ਕਰ ਰਹੀ ਸੀ ਗੁਰਬਾਣੀ ਕੋਰਸ

ਗਗਨਦੀਪ ਸਿੰਘ ਨੇ ਦੱਸਿਆ ਕਿ ਗੁਰਕ੍ਰਿਪਾਲ ਸਿੰਘ ਦੀ ਪਤਨੀ ਪਿਛਲੇ ਕਰੀਬ ਪੰਜ ਮਹੀਨਿਆਂ ਤੋਂ ਮੋਗਾ ਵਿੱਚ ਗੁਰਬਾਣੀ ਦਾ ਕੋਰਸ ਕਰ ਰਹੀ ਹੈ।

ਪਿਛਲੇ ਹਫ਼ਤੇ ਉਹ ਦਵਾਈ ਲੈਣ ਲਈ ਦੋ ਦਿਨ ਫਿਰੋਜ਼ਪੁਰ ਆਈ ਸੀ ਅਤੇ ਇਸ ਤੋਂ ਬਾਅਦ ਮੁੜ ਮੋਗਾ ਚਲੀ ਗਈ।

ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਪੁਲਿਸ ਮੌਕੇ ’ਤੇ ਪਹੁੰਚੀ। ਜਾਂਚ ਅਧਿਕਾਰੀ ਏਐਸਆਈ ਗੁਰਮੀਤ ਸਿੰਘ ਨੇ ਪੁਲਿਸ ਟੀਮ ਨਾਲ ਘਟਨਾ ਸਥਾਨ ਦੀ ਜਾਂਚ ਕੀਤੀ।

ਪੁਲਿਸ ਮੁਤਾਬਕ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਪਹੁੰਚਣ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਵਿੱਚ ਰੱਖਿਆ ਜਾਵੇਗਾ। ਪੁਲਿਸ ਜਾਂਚ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News