Journalism Of Hope
BREAKING NEWS
ਪਰਵਿੰਦਰ ਝੋਟਾ ਕਤਲਕਾਂਡ: ਮੁੱਖ ਮੁਲਜ਼ਮ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ.....ਪਰਮਿੰਦਰ ਝੋਟਾ ਕਤਲ ਮਾਮਲਾ: ਇਨਸਾਫ਼ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ......ਪਰਮਿੰਦਰ ਝੋਟਾ ਦੇ ਕਤਲ ਮਗਰੋਂ ਪੁਰਾਣੇ ਸਾਥੀ ਜੱਸੀ ਪੈਂਚਰ ਦੀ ਅਸ਼ਵਨੀ ਸ਼ਰਮਾ ਨੂੰ ਧਮਕੀ....ਵੱਡੀ ਖ਼ਬਰ: ਮੈਡ ਸੰਧੂ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ SIT ਹੋਈ ਸਰਗਰਮ, ਪੀੜਤਾ ਦੇ ਬਿਆਨ ਦਰਜ......ਬਿਹਾਰ ’ਚ ਗੰਗਾ ਦਰਿਆ ਵਿੱਚ ਪਲਟੀ ਕਿਸ਼ਤੀ, 14 ਬੱਚਿਆਂ ਦੀ ਮੌਤ....ਮਮਤਾ ਬੈਨਰਜੀ ’ਤੇ ਚਾਕੂ ਨਾਲ ਹਮਲੇ ਦੀ ਕੋਸ਼ਿਸ਼ !.....ਅਦਾਲਤ ਨੇ CJP ਆਗੂ ਆਸ਼ੂਤੋਸ਼ ਅਤੇ ਸੌਰਭ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਭਾਰੀ ਮੀਂਹ ਦਾ ਅਲਰਟ, IMD ਵੱਲੋਂ ਚੇਤਾਵਨੀ ਜਾਰੀ

Rain alert in Punjab, Haryana and Himachal: ਚੰਡੀਗੜ੍ਹ: ਭਾਰਤ ਮੌਸਮ ਵਿਭਾਗ (IMD) ਨੇ 18 ਅਗਸਤ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਅਤੇ ਗਰਜ-ਚਮਕ ਦੀ ਚੇਤਾਵਨੀ ਜਾਰੀ ਕੀਤੀ ਹੈ। ਮੈਦਾਨੀ ਅਤੇ ਪਹਾੜੀ ਸੂਬਿਆਂ ਵਿੱਚ ਮਾਨਸੂਨ ਸਰਗਰਮ ਹੋਣ ਕਾਰਨ ਕਈ ਇਲਾਕਿਆਂ ਵਿੱਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। […]
By : Updated On: 18 Aug 2026 08:03:AM
ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਭਾਰੀ ਮੀਂਹ ਦਾ ਅਲਰਟ, IMD ਵੱਲੋਂ ਚੇਤਾਵਨੀ ਜਾਰੀ

Rain alert in Punjab, Haryana and Himachal: ਚੰਡੀਗੜ੍ਹ: ਭਾਰਤ ਮੌਸਮ ਵਿਭਾਗ (IMD) ਨੇ 18 ਅਗਸਤ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਅਤੇ ਗਰਜ-ਚਮਕ ਦੀ ਚੇਤਾਵਨੀ ਜਾਰੀ ਕੀਤੀ ਹੈ। ਮੈਦਾਨੀ ਅਤੇ ਪਹਾੜੀ ਸੂਬਿਆਂ ਵਿੱਚ ਮਾਨਸੂਨ ਸਰਗਰਮ ਹੋਣ ਕਾਰਨ ਕਈ ਇਲਾਕਿਆਂ ਵਿੱਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ।

ਇਸ਼ਤਿਹਾਰ

ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੋਹਾਲੀ, ਪਟਿਆਲਾ ਅਤੇ ਜਲੰਧਰ ਸਮੇਤ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਹਰਿਆਣਾ ਦੇ ਪੰਚਕੂਲਾ ਅਤੇ ਯਮੁਨਾਨਗਰ ਵਿੱਚ ਭਾਰੀ ਮੀਂਹ ਦੇ ਨਾਲ ਤੇਜ਼ ਗਰਜ-ਚਮਕ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਚੰਡੀਗੜ੍ਹ, ਅੰਬਾਲਾ, ਕੁਰੂਕਸ਼ੇਤਰ, ਕਰਨਾਲ ਅਤੇ ਪਾਣੀਪਤ ਸਮੇਤ ਕਈ ਹੋਰ ਇਲਾਕਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਅਤੇ ਸਿਰਮੌਰ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਚੰਬਾ, ਮੰਡੀ, ਬਿਲਾਸਪੁਰ, ਹਮੀਰਪੁਰ, ਕੁੱਲੂ ਅਤੇ ਸ਼ਿਮਲਾ ਵਿੱਚ ਵੀ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਭਾਰੀ ਮੀਂਹ ਦੌਰਾਨ ਸਾਵਧਾਨ ਰਹਿਣ ਅਤੇ ਲੋੜ ਅਨੁਸਾਰ ਹੀ ਯਾਤਰਾ ਕਰਨ ਦੀ ਸਲਾਹ ਦਿੱਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News