Journalism Of Hope
BREAKING NEWS
ਹੁਣ ਪੰਜਾਬ ਦੇ ਲੋਕ ਵੀ ਲੈ ਸਕਣਗੇ ‘ਪੈਰਾਸੇਲਿੰਗ’ ਦਾ ਆਨੰਦ, ਪਠਾਨਕੋਟ ਦੀ ਝੀਲ ਬਣੇਗੀ ਐਡਵੈਂਚਰ ਟੂਰਿਜ਼ਮ ਦਾ ਨਵਾਂ ਹੱਬ......ਬਲਵੰਤ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ, 3 ਜੱਜਾਂ ਦੀ ਬੈਂਚ ਕੋਲ ਮਾਮਲਾ ਲਿਸਟ ਕਰਨ ਦੇ ਹੁਕਮ......SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ......ਆਸਟ੍ਰੇਲੀਆ ’ਚ ਪੰਜਾਬੀ ਮੁੰਡੇ ਨੇ ਮਾਰੀ ਬਾਜ਼ੀ, ਗੋਲਾ ਸੁੱਟਣ ਮੁਕਾਬਲੇ ’ਚ ਬਣਿਆ ਚੈਂਪੀਅਨ......ਜਲੰਧਰ ’ਚ ਵੱਡੀ ਵਾਰਦਾਤ: ਕਾਰੋਬਾਰੀ ਦੀ ਕਾਰ ਨੂੰ ਟੱਕਰ ਮਾਰ ਕੇ 50 ਲੱਖ ਤੋਂ ਵੱਧ ਦੀ ਨਕਦੀ ਲੁੱਟੀ.....ਸੋਸ਼ਲ ਮੀਡੀਆ ’ਤੇ ਬੱਚਿਆਂ ਨਾਲ ਜੁੜੀ ਅਸ਼ਲੀਲ ਸਮੱਗਰੀ ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਕੇਂਦਰ ਤੋਂ ਮੰਗਿਆ ਜਵਾਬ.......ਭੈਣ ਦੀ ਡੋਲੀ ਤੋਂ ਪਹਿਲਾਂ ਉੱਠੀ ਭਰਾ ਦੀ ਅਰਥੀ, ਵਿਆਹ ਦਾ ਕਾਰਡ ਵੰਡਣ ਗਏ ਸਮੇਂ ਸੜਕ ਹਾਦਸੇ ’ਚ ਮੌਤ

ਹੁਣ ਪੰਜਾਬ ਦੇ ਲੋਕ ਵੀ ਲੈ ਸਕਣਗੇ ‘ਪੈਰਾਸੇਲਿੰਗ’ ਦਾ ਆਨੰਦ, ਪਠਾਨਕੋਟ ਦੀ ਝੀਲ ਬਣੇਗੀ ਐਡਵੈਂਚਰ ਟੂਰਿਜ਼ਮ ਦਾ ਨਵਾਂ ਹੱਬ

Now people of Punjab to enjoy parasailing: ਪਠਾਨਕੋਟ: ਹੁਣ ਪੰਜਾਬ ਦੇ ਲੋਕਾਂ ਨੂੰ ਪੈਰਾਸੇਲਿੰਗ ਅਤੇ ਵਾਟਰ ਸਪੋਰਟਸ ਦਾ ਆਨੰਦ ਲੈਣ ਲਈ ਗੋਆ ਜਾਣ ਦੀ ਲੋੜ ਨਹੀਂ ਪਵੇਗੀ। ਪੰਜਾਬ ਦੇ ਪ੍ਰਮੁੱਖ ਸੈਲਾਨੀ ਕੇਂਦਰ ਵਜੋਂ ਉੱਭਰ ਰਹੇ ਪਠਾਨਕੋਟ ਵਿੱਚ ਰਾਵੀ ਦਰਿਆ ’ਤੇ ਬਣੇ ਰਣਜੀਤ ਸਾਗਰ ਡੈਮ ਦੀ ਝੀਲ ਵਿੱਚ ਪੈਰਾਸੇਲਿੰਗ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਰਣਜੀਤ […]
Ranjit Singh
By : Updated On: 18 Aug 2026 11:06:AM
ਹੁਣ ਪੰਜਾਬ ਦੇ ਲੋਕ ਵੀ ਲੈ ਸਕਣਗੇ ‘ਪੈਰਾਸੇਲਿੰਗ’ ਦਾ ਆਨੰਦ, ਪਠਾਨਕੋਟ ਦੀ ਝੀਲ ਬਣੇਗੀ ਐਡਵੈਂਚਰ ਟੂਰਿਜ਼ਮ ਦਾ ਨਵਾਂ ਹੱਬ

Now people of Punjab to enjoy parasailing: ਪਠਾਨਕੋਟ: ਹੁਣ ਪੰਜਾਬ ਦੇ ਲੋਕਾਂ ਨੂੰ ਪੈਰਾਸੇਲਿੰਗ ਅਤੇ ਵਾਟਰ ਸਪੋਰਟਸ ਦਾ ਆਨੰਦ ਲੈਣ ਲਈ ਗੋਆ ਜਾਣ ਦੀ ਲੋੜ ਨਹੀਂ ਪਵੇਗੀ। ਪੰਜਾਬ ਦੇ ਪ੍ਰਮੁੱਖ ਸੈਲਾਨੀ ਕੇਂਦਰ ਵਜੋਂ ਉੱਭਰ ਰਹੇ ਪਠਾਨਕੋਟ ਵਿੱਚ ਰਾਵੀ ਦਰਿਆ ’ਤੇ ਬਣੇ ਰਣਜੀਤ ਸਾਗਰ ਡੈਮ ਦੀ ਝੀਲ ਵਿੱਚ ਪੈਰਾਸੇਲਿੰਗ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਰਣਜੀਤ ਸਾਗਰ ਡੈਮ ਦੀ ਝੀਲ ਦੇ ਕੰਢੇ ਸਥਿਤ ਚਮਰੌੜ, ਜਿਸ ਨੂੰ ‘ਮਿੰਨੀ ਗੋਆ’ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਅਤੇ ਨਵੇਂ ਬਣੇ ਸ਼ਾਹਪੁਰਕੰਡੀ ਬੈਰਾਜ ਦੀ ਝੀਲ ਨੂੰ ਅੰਤਰਰਾਸ਼ਟਰੀ ਪੱਧਰ ਦਾ ਟੂਰਿਜ਼ਮ ਹੱਬ ਬਣਾਉਣ ਲਈ ਡੈਮ ਪ੍ਰਸ਼ਾਸਨ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਇਸ਼ਤਿਹਾਰ

ਇਸ ਤੋਂ ਪਹਿਲਾਂ ਇੱਥੇ ਸੈਲਾਨੀ ਸਿਰਫ਼ ਸਪੀਡ ਬੋਟਿੰਗ ਦਾ ਆਨੰਦ ਲੈਂਦੇ ਸਨ। ਹੁਣ ਪੈਰਾਸੇਲਿੰਗ ਦੀ ਸਹੂਲਤ ਸ਼ੁਰੂ ਹੋਣ ਨਾਲ ਸੈਲਾਨੀਆਂ ਲਈ ਐਡਵੈਂਚਰ ਟੂਰਿਜ਼ਮ ਦੇ ਹੋਰ ਵਿਕਲਪ ਉਪਲਬਧ ਹੋ ਗਏ ਹਨ। ਇਸ ਦੇ ਨਾਲ ਹੀ ਝੀਲ ਵਿੱਚ ਦੋ ਸਪੀਡ ਬੋਟ ਵੀ ਚਲਾਈਆਂ ਜਾ ਰਹੀਆਂ ਹਨ।

ਸੈਲਾਨੀਆਂ ’ਚ ਉਤਸ਼ਾਹ, ਸੜਕ ਦੀ ਖਸਤਾ ਹਾਲਤ ’ਤੇ ਨਾਰਾਜ਼ਗੀ
ਚਮਰੌੜ ਵਿਖੇ ਘੁੰਮਣ ਆਏ ਸੈਲਾਨੀਆਂ ਨੇ ਪੈਰਾਸੇਲਿੰਗ ਸ਼ੁਰੂ ਹੋਣ ’ਤੇ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਨੂੰ ਪੰਜਾਬ ਵਿੱਚ ਹੀ ਗੋਆ ਵਰਗਾ ਐਡਵੈਂਚਰ ਮਿਲ ਰਿਹਾ ਹੈ। ਸੈਲਾਨੀਆਂ ਮੁਤਾਬਕ ਵਾਟਰ ਸਪੋਰਟਸ ਦੀਆਂ ਨਵੀਆਂ ਸਹੂਲਤਾਂ ਸ਼ੁਰੂ ਹੋਣ ਨਾਲ ਇੱਥੇ ਹੋਰ ਸੈਲਾਨੀ ਆਉਣਗੇ ਅਤੇ ਸਥਾਨਕ ਪੱਧਰ ’ਤੇ ਰੋਜ਼ਗਾਰ ਦੇ ਮੌਕੇ ਵੀ ਵਧਣਗੇ। ਹਾਲਾਂਕਿ ਸੈਲਾਨੀਆਂ ਨੇ ਚਮਰੌੜ ਤੱਕ ਪਹੁੰਚਣ ਵਾਲੀ ਸੜਕ ਦੀ ਖਸਤਾ ਹਾਲਤ ’ਤੇ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੈਲਾਨੀ ਸਥਾਨ ਤੱਕ ਜਾਣ ਵਾਲੀ ਸੜਕ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
ਸ਼ਾਹਪੁਰਕੰਡੀ ਬੈਰਾਜ ਪ੍ਰਾਜੈਕਟ ਦੇ ਸੀਨੀਅਰ ਇੰਜੀਨੀਅਰ ਨੇ ਦੱਸਿਆ ਕਿ ਪਹਿਲਾਂ ਡੈਮ ਦੀ ਝੀਲ ਵਿੱਚ ਸਪੀਡ ਬੋਟ ਚਲਾਈ ਜਾ ਰਹੀ ਸੀ ਅਤੇ ਹੁਣ ਪੈਰਾਸੇਲਿੰਗ ਵੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੈਲਾਨੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰਣਜੀਤ ਸਾਗਰ ਡੈਮ ਦੀ ਸੁਰੱਖਿਆ ਵੀ ਵਿਭਾਗ ਦੀ ਜ਼ਿੰਮੇਵਾਰੀ ਹੈ, ਇਸ ਲਈ ਵਾਟਰ ਸਪੋਰਟਸ ਗਤੀਵਿਧੀਆਂ ਦੌਰਾਨ ਸੁਰੱਖਿਆ ਮਾਪਦੰਡਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਪੈਰਾਸੇਲਿੰਗ ਦੀ ਸ਼ੁਰੂਆਤ ਨਾਲ ਪਠਾਨਕੋਟ ਦੇ ਚਮਰੌੜ ਅਤੇ ਸ਼ਾਹਪੁਰਕੰਡੀ ਖੇਤਰ ਨੂੰ ਪੰਜਾਬ ਦੇ ਐਡਵੈਂਚਰ ਅਤੇ ਵਾਟਰ ਟੂਰਿਜ਼ਮ ਦੇ ਨਕਸ਼ੇ ’ਤੇ ਹੋਰ ਮਜ਼ਬੂਤ ਪਛਾਣ ਮਿਲਣ ਦੀ ਉਮੀਦ ਹੈ।

Read Latest News and Breaking News at Daily Post TV, Browse for more News

Ad
Ad

Punjab District News