Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਅਰਸ਼ਦੀਪ ਸਿੰਘ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਭਰਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ

Arshdeep Singh Flight Lieutenant in UK Air Force: ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਯੂਕੇ ਦੀ ਹਵਾਈ ਫ਼ੌਜ ਵਿੱਚ ਲੰਮੇ ਸਮੇਂ ਬਾਅਦ ਸਿੱਖ ਫਲਾਈਟ ਲੈਫਟੀਨੈਂਟ ਵਜੋਂ ਉੱਚ ਅਹੁਦਾ ਹਾਸਲ ਕਰਨ ਲਈ ਪੰਜਾਬੀ ਮੂਲ ਦੇ ਸਾਊਥਾਲ, ਯੂਕੇ ਵਿੱਚ ਰਹਿਣ ਵਾਲੇ ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦੇ ਮਾਪਿਆਂ ਜਗਦੀਪ ਸਿੰਘ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਰਸ਼ਦੀਪ ਸਿੰਘ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਭਰਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ

Arshdeep Singh Flight Lieutenant in UK Air Force: ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਯੂਕੇ ਦੀ ਹਵਾਈ ਫ਼ੌਜ ਵਿੱਚ ਲੰਮੇ ਸਮੇਂ ਬਾਅਦ ਸਿੱਖ ਫਲਾਈਟ ਲੈਫਟੀਨੈਂਟ ਵਜੋਂ ਉੱਚ ਅਹੁਦਾ ਹਾਸਲ ਕਰਨ ਲਈ ਪੰਜਾਬੀ ਮੂਲ ਦੇ ਸਾਊਥਾਲ, ਯੂਕੇ ਵਿੱਚ ਰਹਿਣ ਵਾਲੇ ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦੇ ਮਾਪਿਆਂ ਜਗਦੀਪ ਸਿੰਘ ਅਤੇ ਬੀਬੀ ਗਗਨਦੀਪ ਕੌਰ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਹੋਇਆ ਹੈ ਕਿ ਇੱਕ ਸਿੱਖ ਨੇ ਯੂਕੇ ਦੀ ਹਵਾਈ ਫ਼ੌਜ ਵਿੱਚ ਉੱਚ ਅਹੁਦਾ ਹਾਸਲ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਹ ਹੋਰ ਵੀ ਖੁਸ਼ੀ ਦੀ ਗੱਲ ਹੈ ਕਿ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਵਿਦੇਸ਼ ਵਿੱਚ ਰਹਿੰਦਿਆਂ ਵੀ ਸਿੱਖੀ ਰਵਾਇਤਾਂ ਅਤੇ ਪੰਜਾਬੀ ਮਾਂ ਬੋਲੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤ ਉੱਤੇ ਚੱਲਦਿਆਂ ਅੱਜ ਦੁਨੀਆ ਵਿੱਚ ਉੱਚੇ ਮੁਕਾਮ ਹਾਸਲ ਕੀਤੇ ਹਨ ਅਤੇ ਅਰਸ਼ਦੀਪ ਸਿੰਘ ਦੀ ਪ੍ਰਾਪਤੀ ਨਾਲ ਸਮੁੱਚੀ ਸਿੱਖ ਕੌਮ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਲੋੜ ਹੈ ਕਿ ਸਿੱਖ ਨੌਜਵਾਨ ਅਰਸ਼ਦੀਪ ਸਿੰਘ ਤੋਂ ਸੇਧ ਲੈ ਕੇ ਚੰਗੀ ਵਿਦਿਆ ਅਤੇ ਮਿਹਨਤ ਰਾਹੀਂ ਉੱਚੇ ਮੁਕਾਮਾਂ ਉੱਤੇ ਪਹੁੰਚਣ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਬਾਣੀ ਵਿੱਚ ਸਿੱਖਿਆ ਦਿੱਤੀ ਹੈ ਕਿ ਸਾਨੂੰ ਆਪਣੇ ਜੀਵਨ ਵਿੱਚ ਹਮੇਸ਼ਾ ਹੀ ਅਗਾਂਹ ਵਧਣ ਲਈ ਤਾਂਘ ਤੇ ਉੱਦਮ ਕਰਨੇ ਚਾਹੀਦੇ ਹਨ ਅਤੇ ਪਿਛਾਂਹ ਨੂੰ ਨਹੀਂ ਮੁੜਣਾ ਚਾਹੀਦਾ।

Read Latest News and Breaking News at Daily Post TV, Browse for more News

Ad
Ad

Punjab District News