Journalism Of Hope
BREAKING NEWS
ਹੁਣ ਪੰਜਾਬ ਦੇ ਲੋਕ ਵੀ ਲੈ ਸਕਣਗੇ ‘ਪੈਰਾਸੇਲਿੰਗ’ ਦਾ ਆਨੰਦ, ਪਠਾਨਕੋਟ ਦੀ ਝੀਲ ਬਣੇਗੀ ਐਡਵੈਂਚਰ ਟੂਰਿਜ਼ਮ ਦਾ ਨਵਾਂ ਹੱਬ......ਬਲਵੰਤ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ, 3 ਜੱਜਾਂ ਦੀ ਬੈਂਚ ਕੋਲ ਮਾਮਲਾ ਲਿਸਟ ਕਰਨ ਦੇ ਹੁਕਮ......SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ......ਆਸਟ੍ਰੇਲੀਆ ’ਚ ਪੰਜਾਬੀ ਮੁੰਡੇ ਨੇ ਮਾਰੀ ਬਾਜ਼ੀ, ਗੋਲਾ ਸੁੱਟਣ ਮੁਕਾਬਲੇ ’ਚ ਬਣਿਆ ਚੈਂਪੀਅਨ......ਜਲੰਧਰ ’ਚ ਵੱਡੀ ਵਾਰਦਾਤ: ਕਾਰੋਬਾਰੀ ਦੀ ਕਾਰ ਨੂੰ ਟੱਕਰ ਮਾਰ ਕੇ 50 ਲੱਖ ਤੋਂ ਵੱਧ ਦੀ ਨਕਦੀ ਲੁੱਟੀ.....ਸੋਸ਼ਲ ਮੀਡੀਆ ’ਤੇ ਬੱਚਿਆਂ ਨਾਲ ਜੁੜੀ ਅਸ਼ਲੀਲ ਸਮੱਗਰੀ ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਕੇਂਦਰ ਤੋਂ ਮੰਗਿਆ ਜਵਾਬ.......ਭੈਣ ਦੀ ਡੋਲੀ ਤੋਂ ਪਹਿਲਾਂ ਉੱਠੀ ਭਰਾ ਦੀ ਅਰਥੀ, ਵਿਆਹ ਦਾ ਕਾਰਡ ਵੰਡਣ ਗਏ ਸਮੇਂ ਸੜਕ ਹਾਦਸੇ ’ਚ ਮੌਤ

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਪਰਿਵਾਰ ਨੇ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਲਗਾਈ ਗੁਹਾਰ

Kuwait,Punjab Youth Death; ਵਿਦੇਸ਼ ਵਿੱਚ ਚੰਗੇ ਭਵਿੱਖ ਦੀ ਭਾਲ ਲਈ ਗਏ ਪੰਜਾਬੀ ਨੌਜਵਾਨ ਦੀ ਵਿਦੇਸ਼ੀ ਧਰਤੀ ’ਤੇ ਦਰਦਨਾਕ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਲਕਾ ਮਜੀਠਾ ਦੇ ਪਿੰਡ ਪੰਧੇਰ ਕਲਾਂ ਦੇ ਰਹਿਣ ਵਾਲੇ 35 ਸਾਲਾ ਜਗਤਾਰ ਸਿੰਘ ਦੀ ਕੁਵੈਤ ਵਿੱਚ ਅੱਗ ਲੱਗਣ ਕਾਰਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਮੁਤਾਬਕ ਜਗਤਾਰ ਸਿੰਘ ਕੁਝ ਸਮਾਂ ਪਹਿਲਾਂ […]
Jaspreet Singh
By : Updated On: 18 Aug 2026 15:37:PM
ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਪਰਿਵਾਰ ਨੇ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਲਗਾਈ ਗੁਹਾਰ

Kuwait,Punjab Youth Death; ਵਿਦੇਸ਼ ਵਿੱਚ ਚੰਗੇ ਭਵਿੱਖ ਦੀ ਭਾਲ ਲਈ ਗਏ ਪੰਜਾਬੀ ਨੌਜਵਾਨ ਦੀ ਵਿਦੇਸ਼ੀ ਧਰਤੀ ’ਤੇ ਦਰਦਨਾਕ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਲਕਾ ਮਜੀਠਾ ਦੇ ਪਿੰਡ ਪੰਧੇਰ ਕਲਾਂ ਦੇ ਰਹਿਣ ਵਾਲੇ 35 ਸਾਲਾ ਜਗਤਾਰ ਸਿੰਘ ਦੀ ਕੁਵੈਤ ਵਿੱਚ ਅੱਗ ਲੱਗਣ ਕਾਰਨ ਮੌਤ ਹੋ ਗਈ।

ਇਸ਼ਤਿਹਾਰ

ਪਰਿਵਾਰਕ ਮੈਂਬਰਾਂ ਮੁਤਾਬਕ ਜਗਤਾਰ ਸਿੰਘ ਕੁਝ ਸਮਾਂ ਪਹਿਲਾਂ ਰੋਜ਼ਗਾਰ ਅਤੇ ਚੰਗੇ ਭਵਿੱਖ ਦੀ ਤਲਾਸ਼ ਵਿੱਚ ਕੁਵੈਤ ਗਿਆ ਸੀ। ਦੋ ਦਿਨ ਪਹਿਲਾਂ ਪਰਿਵਾਰ ਨੂੰ ਵਿਦੇਸ਼ ਤੋਂ ਫੋਨ ਰਾਹੀਂ ਜਾਣਕਾਰੀ ਮਿਲੀ ਕਿ ਜਿਸ ਇਮਾਰਤ ਵਿੱਚ ਜਗਤਾਰ ਸਿੰਘ ਆਪਣੇ ਸਾਥੀਆਂ ਨਾਲ ਰਹਿੰਦਾ ਸੀ, ਉੱਥੇ ਅਚਾਨਕ ਭਿਆਨਕ ਅੱਗ ਲੱਗ ਗਈ।

ਪਰਿਵਾਰ ਨੇ ਦੱਸਿਆ ਕਿ ਅੱਗ ਲੱਗਣ ਤੋਂ ਬਾਅਦ ਜਗਤਾਰ ਸਿੰਘ ਨੇ ਹਿੰਮਤ ਦਿਖਾਉਂਦੇ ਹੋਏ ਇਮਾਰਤ ਵਿੱਚ ਫਸੇ ਕਈ ਲੋਕਾਂ ਨੂੰ ਬਾਹਰ ਕੱਢ ਕੇ ਉਨ੍ਹਾਂ ਦੀ ਜਾਨ ਬਚਾਈ। ਇਸ ਦੌਰਾਨ ਉਸ ਨੂੰ ਆਪਣਾ ਕੁਝ ਸਮਾਨ ਅੰਦਰ ਰਹਿ ਜਾਣ ਦੀ ਯਾਦ ਆਈ ਅਤੇ ਉਹ ਸਮਾਨ ਲੈਣ ਲਈ ਮੁੜ ਇਮਾਰਤ ਅੰਦਰ ਚਲਾ ਗਿਆ।

ਪਰ ਅੱਗ ਇੰਨੀ ਭਿਆਨਕ ਸੀ ਕਿ ਉਹ ਮੁੜ ਬਾਹਰ ਨਹੀਂ ਆ ਸਕਿਆ ਅਤੇ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਜਗਤਾਰ ਸਿੰਘ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਿੰਡ ਪੰਧੇਰ ਕਲਾਂ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਦੇ ਘਰ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦਾ ਅਫਸੋਸ ਕਰਨ ਲਈ ਤਾਂਤਾ ਲੱਗਿਆ ਹੋਇਆ ਹੈ।

ਉੱਥੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਗਤਾਰ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਵਾਪਸ ਲਿਆਂਦਾ ਜਾਵੇ, ਤਾਂ ਜੋ ਪਰਿਵਾਰ ਆਖਰੀ ਦਰਸ਼ਨ ਕਰ ਸਕੇ।

Read Latest News and Breaking News at Daily Post TV, Browse for more News

Ad
Ad

Punjab District News