Journalism Of Hope
BREAKING NEWS
GMADA-Punjab Govt ਦੀ ਪਟੀਸ਼ਨ ’ਤੇ ਹਾਈਕੋਰਟ ‘ਚ ਸੁਣਵਾਈ: ED ਨੂੰ ਨੋਟਿਸ ਜਾਰੀ.......10 ਅਕਤੂਬਰ ਦੇ CJP ਪ੍ਰਦਰਸ਼ਨ ’ਤੇ ਸਸਪੈਂਸ, ਦਿੱਲੀ ਪੁਲਿਸ ਨੇ ਅਜੇ ਨਹੀਂ ਦਿੱਤੀ ਇਜਾਜ਼ਤ.......ਪੁਲਿਸ ਦੀ ਵੱਡੀ ਕਾਰਵਾਈ, 3 ਗੈਰਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼, 8 ਗ੍ਰਿਫ਼ਤਾਰ......ਤਰਨਤਾਰਨ ’ਚ ਦੋਹਰਾ ਕਤਲਕਾਂਡ: ਦੋ ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ.......ਬਰਖ਼ਾਸਤ AIG ਰਾਜਜੀਤ ਹੁੰਦਲ ਦੇ ਪੁਲਿਸ ਰਿਮਾਂਡ ‘ਚ ਹੋਰ ਵਾਧਾ........ਆਕਾਸ਼ਵਾਣੀ ਭਵਨ ਵਿੱਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਅਤੇ INDIA ਬਲਾਕ ਦੇ ਹੋਰ ਆਗੂਆਂ ਖ਼ਿਲਾਫ਼ FIR.......RBI ਨੇ ਰੇਪੋ ਰੇਟ ‘ਚ ਕੀਤਾ ਵਾਧਾ, ਲੋਨ ਹੋ ਸਕਦੇ ਨੇ ਮਹਿੰਗੇ

ਲੁਧਿਆਣਾ ਦੇ ਨਿੱਜੀ ਹਸਪਤਾਲ ’ਚ ਬੱਚੀ ਦੀ ਮੌਤ ਤੋਂ ਬਾਅਦ ਹੰਗਾਮਾ, ਪਰਿਵਾਰ ਨੇ ਲਗਾਏ ਲਾਪਰਵਾਹੀ ਦੇ ਦੋਸ਼

Ludhiana Hospital Death Case; ਚੰਡੀਗੜ੍ਹ ਰੋਡ ਸਥਿਤ ਸੈਕਟਰ-32 ਦੇ ਦੇਵ ਹਸਪਤਾਲ ਵਿੱਚ ਬੱਚੀ ਦੀ ਮੌਤ ਤੋਂ ਬਾਅਦ ਦੇਰ ਰਾਤ ਹੰਗਾਮਾ ਹੋ ਗਿਆ। ਮ੍ਰਿਤਕ ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਬੰਧਨ ’ਤੇ ਇਲਾਜ ਵਿੱਚ ਲਾਪਰਵਾਹੀ ਦੇ ਦੋਸ਼ ਲਗਾਉਂਦੇ ਹੋਏ ਹਸਪਤਾਲ ਦੇ ਬਾਹਰ ਧਰਨਾ ਲਗਾ ਦਿੱਤਾ। ਪਰਿਵਾਰ ਮੁਤਾਬਕ ਬੱਚੀ ਛੱਤ ਤੋਂ ਡਿੱਗਣ ਕਾਰਨ ਗੰਭੀਰ ਜ਼ਖਮੀ ਹੋ ਗਈ […]
By : Updated On: 18 Aug 2026 15:57:PM
ਲੁਧਿਆਣਾ ਦੇ ਨਿੱਜੀ ਹਸਪਤਾਲ ’ਚ ਬੱਚੀ ਦੀ ਮੌਤ ਤੋਂ ਬਾਅਦ ਹੰਗਾਮਾ, ਪਰਿਵਾਰ ਨੇ ਲਗਾਏ ਲਾਪਰਵਾਹੀ ਦੇ ਦੋਸ਼

Ludhiana Hospital Death Case; ਚੰਡੀਗੜ੍ਹ ਰੋਡ ਸਥਿਤ ਸੈਕਟਰ-32 ਦੇ ਦੇਵ ਹਸਪਤਾਲ ਵਿੱਚ ਬੱਚੀ ਦੀ ਮੌਤ ਤੋਂ ਬਾਅਦ ਦੇਰ ਰਾਤ ਹੰਗਾਮਾ ਹੋ ਗਿਆ। ਮ੍ਰਿਤਕ ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਬੰਧਨ ’ਤੇ ਇਲਾਜ ਵਿੱਚ ਲਾਪਰਵਾਹੀ ਦੇ ਦੋਸ਼ ਲਗਾਉਂਦੇ ਹੋਏ ਹਸਪਤਾਲ ਦੇ ਬਾਹਰ ਧਰਨਾ ਲਗਾ ਦਿੱਤਾ।

ਇਸ਼ਤਿਹਾਰ

ਪਰਿਵਾਰ ਮੁਤਾਬਕ ਬੱਚੀ ਛੱਤ ਤੋਂ ਡਿੱਗਣ ਕਾਰਨ ਗੰਭੀਰ ਜ਼ਖਮੀ ਹੋ ਗਈ ਸੀ। ਉਸਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਸਨ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਹਸਪਤਾਲ ਵੱਲੋਂ ਸਮੇਂ ਸਿਰ ਬੱਚੀ ਨੂੰ ਕਿਸੇ ਵੱਡੇ ਹਸਪਤਾਲ ਵਿੱਚ ਰੈਫਰ ਨਹੀਂ ਕੀਤਾ ਗਿਆ।

ਉਨ੍ਹਾਂ ਦਾ ਦੋਸ਼ ਹੈ ਕਿ ਬੱਚੀ ਨੂੰ ਸਮੇਂ ਸਿਰ ਉਚਿਤ ਇਲਾਜ ਨਾ ਮਿਲਣ ਕਾਰਨ ਉਸਦੀ ਮੌਤ ਹੋ ਗਈ। ਪਰਿਵਾਰ ਨੇ ਹਸਪਤਾਲ ਪ੍ਰਬੰਧਨ ’ਤੇ ਬਿਲ ਬਣਾਉਣ ਨੂੰ ਤਰਜੀਹ ਦੇਣ ਦੇ ਵੀ ਦੋਸ਼ ਲਗਾਏ ਹਨ।

ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸੰਭਾਲੇ ਹਾਲਾਤ

ਹੰਗਾਮੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਧਰਨੇ ’ਤੇ ਬੈਠੇ ਪਰਿਵਾਰਕ ਮੈਂਬਰਾਂ ਨੂੰ ਸ਼ਾਂਤ ਕਰਵਾਇਆ। ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਦਾ ਭਰੋਸਾ ਦਿੱਤਾ ਹੈ।

ਹਸਪਤਾਲ ਪ੍ਰਬੰਧਨ ਨੇ ਦੋਸ਼ ਨਕਾਰੇ

ਉੱਧਰ ਦੇਵ ਹਸਪਤਾਲ ਦੇ ਡਾ. ਪਵਨ ਢੀਂਗਰਾ ਨੇ ਪਰਿਵਾਰ ਵੱਲੋਂ ਲਗਾਏ ਦੋਸ਼ਾਂ ਨੂੰ ਨਕਾਰਿਆ ਹੈ। ਉਨ੍ਹਾਂ ਦੱਸਿਆ ਕਿ ਬੱਚੀ ਨੂੰ ਦੁਪਹਿਰ ਕਰੀਬ ਸਾਢੇ ਇੱਕ ਵਜੇ ਛੱਤ ਤੋਂ ਡਿੱਗਣ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ।

ਡਾਕਟਰ ਮੁਤਾਬਕ ਬੱਚੀ ਦੀ ਹਾਲਤ ਗੰਭੀਰ ਸੀ, ਜਿਸ ਨੂੰ ਦੇਖਦੇ ਹੋਏ ਤੁਰੰਤ ਐਮਰਜੈਂਸੀ ਇਲਾਜ ਸ਼ੁਰੂ ਕੀਤਾ ਗਿਆ ਅਤੇ ਦੌਰੇ ਰੋਕਣ ਲਈ ਟੀਕਾ ਵੀ ਲਗਾਇਆ ਗਿਆ। ਇਸ ਤੋਂ ਬਾਅਦ ਬੱਚੀ ਨੂੰ ਸਕੈਨ ਲਈ ਭੇਜਿਆ ਗਿਆ।

ਉਨ੍ਹਾਂ ਦੱਸਿਆ ਕਿ ਸ਼ਾਮ ਕਰੀਬ ਪੰਜ ਵਜੇ ਸਕੈਨ ਰਿਪੋਰਟ ਤੋਂ ਪਤਾ ਲੱਗਾ ਕਿ ਬੱਚੀ ਦੇ ਸਿਰ ਵਿੱਚ ਕਲੌਟ ਬਣ ਗਏ ਸਨ ਅਤੇ ਬ੍ਰੇਨ ਹੈਮਰੇਜ ਹੋਇਆ ਸੀ। ਡਾਕਟਰਾਂ ਮੁਤਾਬਕ ਬੱਚੀ ਉਸ ਸਮੇਂ ਤੋਂ ਹੀ ਬੇਹੋਸ਼ ਸੀ।

ਸੀਸੀਟੀਵੀ ਅਤੇ ਮੈਡੀਕਲ ਰਿਕਾਰਡ ਦੀ ਹੋਵੇਗੀ ਜਾਂਚ

ਹਸਪਤਾਲ ਪ੍ਰਬੰਧਨ ਦਾ ਦਾਅਵਾ ਹੈ ਕਿ ਪਰਿਵਾਰ ਨੂੰ ਸ਼ਾਮ ਪੰਜ ਵਜੇ ਹੀ ਬੱਚੀ ਨੂੰ ਵੱਡੇ ਹਸਪਤਾਲ ਲਿਜਾਣ ਲਈ ਕਿਹਾ ਗਿਆ ਸੀ। ਡਾਕਟਰ ਨੇ ਕਿਹਾ ਕਿ ਸੀਸੀਟੀਵੀ ਫੁਟੇਜ ਅਤੇ ਮੈਡੀਕਲ ਰਿਕਾਰਡ ਤੋਂ ਪੂਰੀ ਸਥਿਤੀ ਸਪੱਸ਼ਟ ਹੋ ਸਕਦੀ ਹੈ।

ਫਿਲਹਾਲ ਪੁਲਿਸ ਵੱਲੋਂ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਮਾਮਲੇ ਦੀ ਜਾਂਚ ਲਈ ਸੀਸੀਟੀਵੀ ਫੁਟੇਜ ਅਤੇ ਮੈਡੀਕਲ ਰਿਪੋਰਟਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਬੱਚੀ ਦੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋਵੇਗਾ।

Read Latest News and Breaking News at Daily Post TV, Browse for more News

Ad
Ad

Punjab District News