Journalism Of Hope
BREAKING NEWS
ਪੰਜਾਬ ਦੀਆਂ 18 ਪ੍ਰਾਈਵੇਟ ਯੂਨੀਵਰਸਿਟੀਆਂ ਹੁਣ RTI ਦੇ ਘੇਰੇ ’ਚ, ਸੂਚਨਾ ਕਮਿਸ਼ਨ ਦਾ ਵੱਡਾ ਫੈਸਲਾ…...FIH ਹਾਕੀ ਵਰਲਡ ਕੱਪ 2026: ਭਾਰਤ ਦੀ ਧਮਾਕੇਦਾਰ ਜਿੱਤ, ਦੱਖਣੀ ਅਫਰੀਕਾ ਨੂੰ 6-1 ਨਾਲ ਹਰਾਇਆ......Breaking News; ਦਿੱਲੀ ਜਲ ਬੋਰਡ ਮਾਮਲਾ: ACB ਨੇ ਸਤਿੰਦਰ ਜੈਨ ਨੂੰ ਕੀਤਾ ਗ੍ਰਿਫ਼ਤਾਰ.......ਮੇਜਰ ਜਨਰਲ ਸੁਬੇਗ ਸਿੰਘ ਦੀਆਂ ਯਾਦਾਂ ਸੰਭਾਲਣ ਦੀ ਤਿਆਰੀ, ਜੱਦੀ ਘਰ ਬਣੇਗਾ ਮਿਊਜ਼ੀਅਮ......ਮਲੋਟ ਗੁਰਦੁਆਰਾ ਵਿਵਾਦ: ਗੁਰੂ ਘਰ ’ਚ ਦਸਤਾਰ ਦੀ ਬੇਅਦਬੀ ਬਰਦਾਸ਼ਤ ਨਹੀਂ: SGPC ਪ੍ਰਧਾਨ ਧਾਮੀ ਨੇ ਕੀਤੀ ਨਿੰਦਾ.......

ਲੌਂਗੋਵਾਲ ਕਾਨਫਰੰਸ ਲਈ ਥਾਂ ਅਲਾਟਮੈਂਟ ਮਾਮਲਾ: ਹਾਈਕੋਰਟ ’ਚ ਅੱਜ ਮੁੜ ਸੁਣਵਾਈ

Longowal conference venue allotment case: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਲੌਂਗੋਵਾਲ ਵਿੱਚ ਕਾਨਫਰੰਸ ਲਈ ਰਾਖਵੀਂ ਥਾਂ ਪੁਨਰ ਸੁਰਜੀਤ ਦਲ ਨੂੰ ਅਲਾਟ ਕੀਤੇ ਜਾਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਗਿਆ ਹੈ। ਇਸ ਮਾਮਲੇ ’ਤੇ ਅੱਜ ਹਾਈਕੋਰਟ ਵਿੱਚ ਮੁੜ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਮਾਮਲੇ ਵਿੱਚ ਪੁਨਰ ਸੁਰਜੀਤ ਦਲ ਨੂੰ […]
Ranjit Singh
By : Updated On: 19 Aug 2026 07:22:AM
ਲੌਂਗੋਵਾਲ ਕਾਨਫਰੰਸ ਲਈ ਥਾਂ ਅਲਾਟਮੈਂਟ ਮਾਮਲਾ: ਹਾਈਕੋਰਟ ’ਚ ਅੱਜ ਮੁੜ ਸੁਣਵਾਈ

Longowal conference venue allotment case: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਲੌਂਗੋਵਾਲ ਵਿੱਚ ਕਾਨਫਰੰਸ ਲਈ ਰਾਖਵੀਂ ਥਾਂ ਪੁਨਰ ਸੁਰਜੀਤ ਦਲ ਨੂੰ ਅਲਾਟ ਕੀਤੇ ਜਾਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਗਿਆ ਹੈ। ਇਸ ਮਾਮਲੇ ’ਤੇ ਅੱਜ ਹਾਈਕੋਰਟ ਵਿੱਚ ਮੁੜ ਸੁਣਵਾਈ ਹੋਵੇਗੀ।

ਇਸ਼ਤਿਹਾਰ

ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਮਾਮਲੇ ਵਿੱਚ ਪੁਨਰ ਸੁਰਜੀਤ ਦਲ ਨੂੰ ਪਾਰਟੀ ਬਣਾਉਣ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਅੱਜ ਹੋਣ ਵਾਲੀ ਸੁਣਵਾਈ ’ਤੇ ਸਾਰਿਆਂ ਦੀ ਨਜ਼ਰ ਰਹੇਗੀ। ਦੱਸ ਦੇਈਏ ਕਿ 20 ਅਗਸਤ ਨੂੰ ਲੌਂਗੋਵਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਨਫਰੰਸ ਕੀਤੀ ਜਾਣੀ ਹੈ। ਕਾਨਫਰੰਸ ਲਈ ਰਾਖਵੀਂ ਥਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ਕਾਰਨ ਮਾਮਲਾ ਹੁਣ ਹਾਈਕੋਰਟ ਤੱਕ ਪਹੁੰਚ ਗਿਆ ਹੈ।

ਡਾ. ਚੀਮਾ ਨੇ ਕਿਹਾ ਕਿ ਪਾਰਟੀ ਨੇ ਲੌਂਗੋਵਾਲ ਦੀ ਅਨਾਜ ਮੰਡੀ ਵਿੱਚ ਕਾਨਫਰੰਸ ਕਰਵਾਉਣ ਲਈ ਅਪ੍ਰੈਲ ਮਹੀਨੇ ਵਿੱਚ ਹੀ ਪ੍ਰਵਾਨਗੀ ਲਈ ਅਰਜ਼ੀ ਦੇ ਦਿੱਤੀ ਸੀ। ਉਨ੍ਹਾਂ ਮੁਤਾਬਕ ਅਨਾਜ ਮੰਡੀ ਦੇ ਸ਼ੈੱਡ ਹੇਠਾਂ ਕਾਨਫਰੰਸ ਲਈ ਲੋੜੀਂਦੀ ਫੀਸ ਵੀ ਜਮ੍ਹਾਂ ਕਰਵਾਈ ਜਾ ਚੁੱਕੀ ਸੀ। ਅਕਾਲੀ ਦਲ ਦਾ ਦੋਸ਼ ਹੈ ਕਿ ਇਸ ਦੇ ਬਾਵਜੂਦ 15 ਅਗਸਤ ਨੂੰ ਪੁਨਰ ਸੁਰਜੀਤ ਦਲ ਤੋਂ ਨਵੀਂ ਅਰਜ਼ੀ ਲੈ ਕੇ ਉਸੇ ਦਿਨ ਫੈਸਲਾ ਕਰਦਿਆਂ ਉਹ ਥਾਂ ਉਸ ਨੂੰ ਅਲਾਟ ਕਰ ਦਿੱਤੀ ਗਈ, ਜੋ ਪਹਿਲਾਂ ਅਕਾਲੀ ਦਲ ਦੀ ਕਾਨਫਰੰਸ ਲਈ ਰਾਖਵੀਂ ਸੀ।

ਡਾ. ਦਲਜੀਤ ਸਿੰਘ ਚੀਮਾ ਨੇ ਇਸ ਫੈਸਲੇ ਨੂੰ ਧੱਕੇਸ਼ਾਹੀ ਅਤੇ ਵਿਤਕਰੇ ਭਰਿਆ ਕਰਾਰ ਦਿੰਦਿਆਂ ਕਿਹਾ ਕਿ ਅਕਾਲੀ ਦਲ ਇਸ ਮਾਮਲੇ ਵਿੱਚ ਕਾਨੂੰਨੀ ਲੜਾਈ ਲੜੇਗਾ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕੋਰਟ ਤੋਂ ਨਿਆਂ ਦੀ ਮੰਗ ਕਰੇਗੀ ਅਤੇ ਮਿਥੇ ਪ੍ਰੋਗਰਾਮ ਮੁਤਾਬਕ ਕਾਨਫਰੰਸ ਕਰਵਾਉਣ ਦੇ ਆਪਣੇ ਹੱਕ ਦੀ ਰਾਖੀ ਲਈ ਕਾਨੂੰਨੀ ਰਾਹ ਅਪਣਾਏਗੀ। ਅਕਾਲੀ ਦਲ ਨੇ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਆਪਣਾ ਫੈਸਲਾ ਵਾਪਸ ਨਾ ਲਿਆ ਤਾਂ ਪਾਰਟੀ ਵੱਲੋਂ ਸਰਕਾਰੀ ਸੱਤਾ ਦੀ ਕਥਿਤ ਦੁਰਵਰਤੋਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News