Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਸ੍ਰੀਲੰਕਾ ਨੂੰ ਦਿੱਤੀ ਕਰਾਰੀ ਹਾਰ

India beat Sri Lanka in first Test: ਗਾਲੇ (ਸ੍ਰੀਲੰਕਾ): ਭਾਰਤ ਨੇ ਸ੍ਰੀਲੰਕਾ ਨੂੰ ਪਹਿਲੇ ਟੈਸਟ ਮੈਚ ਵਿੱਚ 165 ਦੌੜਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ। 372 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਸ੍ਰੀਲੰਕਾ ਦੀ ਟੀਮ ਦੂਜੀ ਪਾਰੀ ਵਿੱਚ 206 ਦੌੜਾਂ ’ਤੇ ਆਲਆਊਟ ਹੋ ਗਈ। ਭਾਰਤ ਦੀ ਜਿੱਤ ਦੇ ਹੀਰੋ ਮਾਨਵ ਸੁਥਾਰ ਰਹੇ, ਜਿਨ੍ਹਾਂ ਨੇ […]
By : Updated On: 19 Aug 2026 13:44:PM
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਸ੍ਰੀਲੰਕਾ ਨੂੰ ਦਿੱਤੀ ਕਰਾਰੀ ਹਾਰ

India beat Sri Lanka in first Test: ਗਾਲੇ (ਸ੍ਰੀਲੰਕਾ): ਭਾਰਤ ਨੇ ਸ੍ਰੀਲੰਕਾ ਨੂੰ ਪਹਿਲੇ ਟੈਸਟ ਮੈਚ ਵਿੱਚ 165 ਦੌੜਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ। 372 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਸ੍ਰੀਲੰਕਾ ਦੀ ਟੀਮ ਦੂਜੀ ਪਾਰੀ ਵਿੱਚ 206 ਦੌੜਾਂ ’ਤੇ ਆਲਆਊਟ ਹੋ ਗਈ। ਭਾਰਤ ਦੀ ਜਿੱਤ ਦੇ ਹੀਰੋ ਮਾਨਵ ਸੁਥਾਰ ਰਹੇ, ਜਿਨ੍ਹਾਂ ਨੇ ਪੂਰੇ ਮੈਚ ਵਿੱਚ 10 ਵਿਕਟਾਂ ਹਾਸਲ ਕੀਤੀਆਂ। ਦੂਜੀ ਪਾਰੀ ਵਿੱਚ ਉਨ੍ਹਾਂ ਨੇ 6 ਵਿਕਟਾਂ ਲਈਆਂ ਅਤੇ ਸ੍ਰੀਲੰਕਾ ਦੀ ਪਾਰੀ ਸਮੇਟਣ ਵਿੱਚ ਅਹਿਮ ਭੂਮਿਕਾ ਨਿਭਾਈ।

ਇਸ਼ਤਿਹਾਰ

ਪਡਿੱਕਲ ਦਾ ਸ਼ਾਨਦਾਰ 167 ਦੌੜਾਂ ਦਾ ਸੈਂਕੜਾ
ਭਾਰਤ ਨੇ ਪਹਿਲੀ ਪਾਰੀ ਵਿੱਚ 462 ਦੌੜਾਂ ਬਣਾਈਆਂ ਸਨ। ਜਿਸ ‘ਚ ਦੇਵਦੱਤ ਪਡਿੱਕਲ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 167 ਦੌੜਾਂ ਬਣਾਈਆਂ ਅਤੇ ਆਪਣਾ ਪਹਿਲਾ ਟੈਸਟ ਸੈਂਕੜਾ ਜੜਿਆ। ਇਸ ਦੇ ਜਵਾਬ ਵਿੱਚ ਸ੍ਰੀਲੰਕਾ ਦੀ ਪਹਿਲੀ ਪਾਰੀ 284 ਦੌੜਾਂ ’ਤੇ ਸਿਮਟ ਗਈ। ਭਾਰਤ ਨੇ ਦੂਜੀ ਪਾਰੀ ਵਿੱਚ 193 ਦੌੜਾਂ ਬਣਾਈਆਂ ਅਤੇ ਸ੍ਰੀਲੰਕਾ ਸਾਹਮਣੇ 372 ਦੌੜਾਂ ਦਾ ਟੀਚਾ ਰੱਖਿਆ।

ਆਖ਼ਰੀ ਪਾਰੀ ਵਿੱਚ ਸ੍ਰੀਲੰਕਾ ਦੇ ਬੱਲੇਬਾਜ਼ ਭਾਰਤੀ ਗੇਂਦਬਾਜ਼ੀ ਸਾਹਮਣੇ ਟਿਕ ਨਹੀਂ ਸਕੇ ਅਤੇ ਪੂਰੀ ਟੀਮ 206 ਦੌੜਾਂ ’ਤੇ ਆਲਆਊਟ ਹੋ ਗਈ। ਇਸ ਤਰ੍ਹਾਂ ਭਾਰਤ ਨੇ 165 ਦੌੜਾਂ ਨਾਲ ਮੈਚ ਆਪਣੇ ਨਾਮ ਕਰ ਲਿਆ।

ਮੈਚ ਦਾ ਸਕੋਰ:
ਭਾਰਤ – 462 & 193
ਸ੍ਰੀਲੰਕਾ – 284 & 206
ਭਾਰਤ 165 ਦੌੜਾਂ ਨਾਲ ਜੇਤੂ

Read Latest News and Breaking News at Daily Post TV, Browse for more News

Ad
Ad

Punjab District News