Journalism Of Hope
BREAKING NEWS
ਗੌਰਵ ਯਾਦਵ ਬਣੇ ਪੰਜਾਬ ਦੇ ਰੈਗੂਲਰ ਡੀਜੀਪੀ......Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ, ਪਾਕਿਸਤਾਨ ਦੀ ਥਾਂ ਬੰਗਲਾਦੇਸ਼ ਨੂੰ ਮਿਲੀ ਐਂਟਰੀ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !......ਪਰਾਲੀ ਸਾੜਨ ‘ਤੇ ਹੋਵੇਗੀ ਸਖ਼ਤ ਕਾਰਵਾਈ ! ਕੇਂਦਰ ਨੇ ਟੀਮਾਂ ਕੀਤੀਆਂ ਤਾਇਨਾਤ, ਦਿੱਲੀ ਭੇਜੀ ਜਾਏਗੀ ਰਿਪੋਰਟ.....

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 8 ਪਿਸਤੌਲਾਂ, ਕਰੋੜਾਂ ਦੀ ਹੈਰੋਇਨ ਸਮੇਤ 9 ਮੁਲਜ਼ਮ ਗ੍ਰਿਫ਼ਤਾਰ

Punjab Police Action; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਅਤੇ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਿੰਨ ਮੁੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 9 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 8 ਗੈਰਕਾਨੂੰਨੀ ਪਿਸਤੌਲ, 8 ਕਿਲੋ 536 ਗ੍ਰਾਮ ਹੈਰੋਇਨ, 12 ਲੱਖ 95 ਹਜ਼ਾਰ ਰੁਪਏ ਦੀ […]
By : Published: 19 Aug 2026 14:32:PM
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 8 ਪਿਸਤੌਲਾਂ, ਕਰੋੜਾਂ ਦੀ ਹੈਰੋਇਨ ਸਮੇਤ 9 ਮੁਲਜ਼ਮ ਗ੍ਰਿਫ਼ਤਾਰ

Punjab Police Action; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਅਤੇ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਿੰਨ ਮੁੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 9 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।

ਇਸ਼ਤਿਹਾਰ

ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 8 ਗੈਰਕਾਨੂੰਨੀ ਪਿਸਤੌਲ, 8 ਕਿਲੋ 536 ਗ੍ਰਾਮ ਹੈਰੋਇਨ, 12 ਲੱਖ 95 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਹੋਣ ਦਾ ਸ਼ੱਕ

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨਸ਼ਾ ਅਤੇ ਹਥਿਆਰ ਤਸਕਰੀ ਨਾਲ ਜੁੜੇ ਇਹ ਮੁਲਜ਼ਮ ਵਿਦੇਸ਼ ਵਿੱਚ ਬੈਠੇ ਆਪਣੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ।

ਜਾਂਚ ਮੁਤਾਬਕ ਵਿਦੇਸ਼ ਤੋਂ ਇਨ੍ਹਾਂ ਨੂੰ ਗੈਰਕਾਨੂੰਨੀ ਹਥਿਆਰ ਅਤੇ ਹੈਰੋਇਨ ਦੀਆਂ ਖੇਪਾਂ ਮੁਹੱਈਆ ਕਰਵਾਈਆਂ ਜਾਂਦੀਆਂ ਸਨ। ਇਸ ਤੋਂ ਬਾਅਦ ਮੁਲਜ਼ਮ ਇਹ ਖੇਪਾਂ ਅੱਗੇ ਹੋਰ ਅਪਰਾਧਿਕ ਤੱਤਾਂ ਤੱਕ ਪਹੁੰਚਾਉਂਦੇ ਸਨ।

3 FIR ਦਰਜ, ਜਾਂਚ ਜਾਰੀ

ਪੁਲਿਸ ਨੇ ਇਸ ਕਾਰਵਾਈ ਸਬੰਧੀ ਥਾਣਾ ਕੈਂਟੋਨਮੈਂਟ ਅਤੇ ਥਾਣਾ ਛੇਹਰਟਾ ਵਿੱਚ ਕੁੱਲ 3 FIR ਦਰਜ ਕੀਤੀਆਂ ਹਨ।

ਹੁਣ ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਪੂਰੇ ਨੈੱਟਵਰਕ ਦੀਆਂ ਕੜੀਆਂ ਜੋੜਨ ਵਿੱਚ ਲੱਗੀ ਹੋਈ ਹੈ। ਜਾਂਚ ਦੌਰਾਨ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਦੇ ਸੰਪਰਕ ਵਿੱਚ ਹੋਰ ਕੌਣ-ਕੌਣ ਲੋਕ ਸਨ, ਨਸ਼ੇ ਅਤੇ ਹਥਿਆਰਾਂ ਦੀ ਸਪਲਾਈ ਕਿੱਥੋਂ ਹੁੰਦੀ ਸੀ ਅਤੇ ਇਹ ਖੇਪਾਂ ਅੱਗੇ ਕਿਨ੍ਹਾਂ ਤੱਕ ਪਹੁੰਚਾਈਆਂ ਜਾਂਦੀਆਂ ਸਨ।

ਫਾਰਵਰਡ-ਬੈਕਵਰਡ ਲਿੰਕ ਖੰਗਾਲ ਰਹੀ ਪੁਲਿਸ

ਪੁਲਿਸ ਦਾ ਮੁੱਖ ਟੀਚਾ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਨਾ ਅਤੇ ਇਸ ਦੇ ਫਾਰਵਰਡ ਤੇ ਬੈਕਵਰਡ ਲਿੰਕਾਂ ਦਾ ਪਤਾ ਲਗਾਉਣਾ ਹੈ।

ਇਸ ਦੇ ਨਾਲ ਹੀ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਅਤੇ ਸਥਾਨਕ ਅਪਰਾਧਿਕ ਨੈੱਟਵਰਕ ਵਿਚਕਾਰ ਸਬੰਧਾਂ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News