Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

ਕੁੱਲੂ ਸਕੂਲ ’ਚ ਮਿਡ-ਡੇ ਮੀਲ ਖਾਣ ਤੋਂ ਬਾਅਦ 40 ਬੱਚੇ ਬਿਮਾਰ, 20 ਨੂੰ ਮਿਲੀ ਛੁੱਟੀ, 7 ਬੱਚੇ ਰੈਫਰ

Kullu school food poisoning case; ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕੁੱਲੂ ਦੀ ਮਨਾਲੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਤਲੀਕੂਹਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਾੜੀ ਵਿੱਚ ਮਿਡ-ਡੇ ਮੀਲ ਖਾਣ ਤੋਂ ਬਾਅਦ ਬਿਮਾਰ ਹੋਏ 40 ਬੱਚਿਆਂ ਦੇ ਮਾਮਲੇ ਵਿੱਚ ਹੁਣ ਸਿਹਤ ਵਿਭਾਗ ਵੱਲੋਂ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਬੱਚਿਆਂ ਦੀ ਤਬੀਅਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ […]
By : Published: 19 Aug 2026 15:41:PM
ਕੁੱਲੂ ਸਕੂਲ ’ਚ ਮਿਡ-ਡੇ ਮੀਲ ਖਾਣ ਤੋਂ ਬਾਅਦ 40 ਬੱਚੇ ਬਿਮਾਰ, 20 ਨੂੰ ਮਿਲੀ ਛੁੱਟੀ, 7 ਬੱਚੇ ਰੈਫਰ

Kullu school food poisoning case; ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕੁੱਲੂ ਦੀ ਮਨਾਲੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਤਲੀਕੂਹਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਾੜੀ ਵਿੱਚ ਮਿਡ-ਡੇ ਮੀਲ ਖਾਣ ਤੋਂ ਬਾਅਦ ਬਿਮਾਰ ਹੋਏ 40 ਬੱਚਿਆਂ ਦੇ ਮਾਮਲੇ ਵਿੱਚ ਹੁਣ ਸਿਹਤ ਵਿਭਾਗ ਵੱਲੋਂ ਜਾਂਚ ਤੇਜ਼ ਕਰ ਦਿੱਤੀ ਗਈ ਹੈ।

ਇਸ਼ਤਿਹਾਰ

ਬੱਚਿਆਂ ਦੀ ਤਬੀਅਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਪਤਲੀਕੂਹਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹੁਣ 7 ਬੱਚਿਆਂ ਨੂੰ ਅੱਗੇ ਇਲਾਜ ਲਈ ਢਾਲਪੁਰ ਹਸਪਤਾਲ ਰੈਫਰ ਕੀਤਾ ਗਿਆ ਹੈ, ਜਦਕਿ 20 ਬੱਚਿਆਂ ਦੀ ਸਿਹਤ ਵਿੱਚ ਸੁਧਾਰ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਫਿਲਹਾਲ 13 ਬੱਚਿਆਂ ਦਾ ਪਤਲੀਕੂਹਲ ਹਸਪਤਾਲ ਵਿੱਚ ਇਲਾਜ ਜਾਰੀ ਹੈ।

ਮਾਮਲਾ ਸਾਹਮਣੇ ਆਉਣ ਤੋਂ ਬਾਅਦ ਬੁੱਧਵਾਰ ਨੂੰ CMO ਕੁੱਲੂ, ਬਾਲ ਰੋਗ ਮਾਹਿਰ ਅਤੇ ਸਿਹਤ ਵਿਭਾਗ ਦੀ ਟੀਮ ਹਸਪਤਾਲ ਪਹੁੰਚੀ ਅਤੇ ਬੱਚਿਆਂ ਦੀ ਸਿਹਤ ਦੀ ਜਾਂਚ ਕੀਤੀ। ਉੱਥੇ ਹੀ ਮਨਾਲੀ ਤੋਂ ਵਿਧਾਇਕ ਭੁਵਨੇਸ਼ਵਰ ਗੌੜ ਨੇ ਵੀ ਹਸਪਤਾਲ ਦਾ ਦੌਰਾ ਕਰਕੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ।

ਵਿਧਾਇਕ ਨੇ SDM ਮਨਾਲੀ ਨੂੰ ਇਸ ਮਾਮਲੇ ਦੀ ਜਾਂਚ ਲਈ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਕਮੇਟੀ ਇਹ ਪਤਾ ਲਗਾਏਗੀ ਕਿ ਦੁਪਹਿਰ ਦਾ ਖਾਣਾ ਖਾਣ ਤੋਂ ਬਾਅਦ ਬੱਚਿਆਂ ਦੀ ਤਬੀਅਤ ਕਿਉਂ ਖਰਾਬ ਹੋਈ।

ਇਸ ਤੋਂ ਇਲਾਵਾ ਸਿਹਤ ਵਿਭਾਗ ਅਤੇ ਜਲ ਸ਼ਕਤੀ ਵਿਭਾਗ ਵੱਲੋਂ ਸਕੂਲ ਅਤੇ ਪਿੰਡ ਵਿੱਚ ਪਾਣੀ ਦੇ ਸਰੋਤਾਂ ਦੇ ਸੈਂਪਲ ਵੀ ਲਏ ਜਾ ਰਹੇ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾਵੇਗੀ।

CMO ਕੁੱਲੂ ਡਾ. ਰਣਜੀਤ ਠਾਕੁਰ ਨੇ ਦੱਸਿਆ ਕਿ ਬੱਚਿਆਂ ਦਾ ਇਲਾਜ ਲਗਾਤਾਰ ਜਾਰੀ ਹੈ ਅਤੇ 20 ਬੱਚਿਆਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਸਿਹਤ ਵਿਭਾਗ ਦੀ ਟੀਮ ਬਾੜੀ ਪਿੰਡ ਵਿੱਚ ਜਾ ਕੇ ਹੋਰ ਲੋਕਾਂ ਦੀ ਸਿਹਤ ਦੀ ਜਾਂਚ ਵੀ ਕਰ ਰਹੀ ਹੈ।

ਉੱਧਰ, ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਸਕੂਲ ਵਿੱਚ ਦੁਪਹਿਰ ਦਾ ਖਾਣਾ ਖਾਣ ਤੋਂ ਬਾਅਦ ਕਈ ਬੱਚਿਆਂ ਦੀ ਤਬੀਅਤ ਅਚਾਨਕ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ। ਮਾਪਿਆਂ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਡੂੰਘੀ ਜਾਂਚ ਦੀ ਮੰਗ ਕੀਤੀ ਹੈ।

ਮਨਾਲੀ ਵਿਧਾਇਕ ਭੁਵਨੇਸ਼ਵਰ ਗੌੜ ਨੇ ਕਿਹਾ ਕਿ ਜਾਂਚ ਲਈ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਜੇਕਰ ਜਾਂਚ ਵਿੱਚ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News