Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਐਲਾਨ, ਸਤੰਬਰ ਨੂੰ ਹੋਵੇਗਾ ਆਗਾਜ਼

Khedan Watan Punjab Diyan; ਪੰਜਾਬ ਵਿੱਚ ਸਾਲ 2025 ਦੌਰਾਨ ਆਈ ਭਿਆਨਕ ਹੜ੍ਹਾਂ ਕਾਰਨ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਆਯੋਜਨ ਨਹੀਂ ਹੋ ਸਕਿਆ ਸੀ। ਹੁਣ ਪੰਜਾਬ ਸਰਕਾਰ ਵੱਲੋਂ ਇਸ ਵਾਰ ਖੇਡਾਂ ਕਰਵਾਉਣ ਦੀ ਤਿਆਰੀ ਪੂਰੀ ਕਰ ਲਈ ਗਈ ਹੈ। ਖੇਡਾਂ ਦੀ ਸ਼ੁਰੂਆਤ 5 ਸਤੰਬਰ ਨੂੰ ਬਠਿੰਡਾ ਤੋਂ ਹੋਵੇਗੀ, ਜਦਕਿ ਸਮਾਪਤੀ ਸਮਾਰੋਹ 29 ਨਵੰਬਰ ਨੂੰ ਪਟਿਆਲਾ […]
By : Published: 19 Aug 2026 16:02:PM
ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਐਲਾਨ, ਸਤੰਬਰ ਨੂੰ ਹੋਵੇਗਾ ਆਗਾਜ਼

Khedan Watan Punjab Diyan; ਪੰਜਾਬ ਵਿੱਚ ਸਾਲ 2025 ਦੌਰਾਨ ਆਈ ਭਿਆਨਕ ਹੜ੍ਹਾਂ ਕਾਰਨ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਆਯੋਜਨ ਨਹੀਂ ਹੋ ਸਕਿਆ ਸੀ। ਹੁਣ ਪੰਜਾਬ ਸਰਕਾਰ ਵੱਲੋਂ ਇਸ ਵਾਰ ਖੇਡਾਂ ਕਰਵਾਉਣ ਦੀ ਤਿਆਰੀ ਪੂਰੀ ਕਰ ਲਈ ਗਈ ਹੈ। ਖੇਡਾਂ ਦੀ ਸ਼ੁਰੂਆਤ 5 ਸਤੰਬਰ ਨੂੰ ਬਠਿੰਡਾ ਤੋਂ ਹੋਵੇਗੀ, ਜਦਕਿ ਸਮਾਪਤੀ ਸਮਾਰੋਹ 29 ਨਵੰਬਰ ਨੂੰ ਪਟਿਆਲਾ ਵਿੱਚ ਕਰਵਾਇਆ ਜਾਵੇਗਾ।

ਇਸ਼ਤਿਹਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਇਨ੍ਹਾਂ ਖੇਡਾਂ ਵਿੱਚ ਕਰੀਬ 10 ਲੱਖ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ। ਖਿਡਾਰੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖੇਡਾਂ ਦੀ ਮਸ਼ਾਲ ਯਾਤਰਾ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਕੁੱਲ 38 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਵਿੱਚ ਅੰਡਰ-14 ਵਰਗ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਹਿੱਸਾ ਲੈ ਸਕਣਗੇ। ਪਹਿਲੀ ਵਾਰ ਟੈਨਿਸ ਬਾਲ ਕ੍ਰਿਕਟ ਨੂੰ ਵੀ ਖੇਡਾਂ ਵਿੱਚ ਸ਼ਾਮਲ ਕੀਤਾ ਗਿਆ ਹੈ।

ਸਰਕਾਰ ਮੁਤਾਬਕ ਪਿਛਲੇ ਸੀਜ਼ਨਾਂ ਵਿੱਚ 11.85 ਲੱਖ ਤੋਂ ਵੱਧ ਖਿਡਾਰੀ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈ ਚੁੱਕੇ ਹਨ। ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 40,415 ਖਿਡਾਰੀਆਂ ਨੂੰ 135 ਕਰੋੜ ਰੁਪਏ ਤੋਂ ਵੱਧ ਦੀ ਨਕਦ ਇਨਾਮੀ ਰਾਸ਼ੀ ਦਿੱਤੀ ਗਈ ਹੈ।

ਪੰਜਾਬ ਦੇ 4 ਖਿਡਾਰੀ ਭਾਰਤੀ ਟੀਮਾਂ ਦੇ ਕਪਤਾਨ

ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ। ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਪੰਜਾਬ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਭਾਰਤੀ ਪੁਰਸ਼ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਅਤੇ ਭਾਰਤੀ ਪੁਰਸ਼ ਬਾਸਕਟਬਾਲ ਟੀਮ ਦੇ ਕਪਤਾਨ ਤਲਪ੍ਰੀਤ ਸਿੰਘ ਬਰਾੜ ਵੀ ਪੰਜਾਬ ਨਾਲ ਸਬੰਧਤ ਹਨ।

ਪਿੰਡਾਂ ਵਿੱਚ ਬਣ ਰਹੇ ਨੇ ਖੇਡ ਮੈਦਾਨ ਅਤੇ ਜਿਮ

ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਵਿੱਚ 3,148 ਖੇਡ ਮੈਦਾਨ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 250 ਦਾ ਉਦਘਾਟਨ ਹੋ ਚੁੱਕਾ ਹੈ। ਇਸ ਤੋਂ ਇਲਾਵਾ ਕਰੀਬ 6,000 ਜਿਮ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ, ਜਿਨ੍ਹਾਂ ਵਿੱਚੋਂ 500 ਜਿਮ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਜਾਣ ਵਾਲੇ ਖਿਡਾਰੀਆਂ ਨੂੰ ਪਹਿਲਾਂ ਹੀ ਟ੍ਰੇਨਿੰਗ ਲਈ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News