Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਸਾਬਕਾ ਕ੍ਰਿਕਟਰ ਮਨਪ੍ਰੀਤ ਗੋਨੀ ਦੀ ਸਿਆਸਤ ‘ਚ ਐਂਟਰੀ, CM ਮਾਨ ਦੀ ਮੌਜੂਦਗੀ ‘ਚ ‘ਆਪ’ ’ਚ ਸ਼ਾਮਲ

Manpreet Gony Join AAP; ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਨੇ ਹੁਣ ਸਿਆਸਤ ਵਿੱਚ ਆਪਣੀ ਨਵੀਂ ਪਾਰੀ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (AAP) ਦਾ ਦਾਮਨ ਫੜ ਲਿਆ ਹੈ। ਉਨ੍ਹਾਂ ਦੇ ਨਾਲ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਕੁਨਾਰ ਨੇ ਵੀ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ ਹੈ। ਮਨਪ੍ਰੀਤ […]
By : Updated On: 19 Aug 2026 16:36:PM
ਸਾਬਕਾ ਕ੍ਰਿਕਟਰ ਮਨਪ੍ਰੀਤ ਗੋਨੀ ਦੀ ਸਿਆਸਤ ‘ਚ ਐਂਟਰੀ, CM ਮਾਨ ਦੀ ਮੌਜੂਦਗੀ ‘ਚ ‘ਆਪ’ ’ਚ ਸ਼ਾਮਲ

Manpreet Gony Join AAP; ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਨੇ ਹੁਣ ਸਿਆਸਤ ਵਿੱਚ ਆਪਣੀ ਨਵੀਂ ਪਾਰੀ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (AAP) ਦਾ ਦਾਮਨ ਫੜ ਲਿਆ ਹੈ। ਉਨ੍ਹਾਂ ਦੇ ਨਾਲ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਕੁਨਾਰ ਨੇ ਵੀ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ ਹੈ।

ਇਸ਼ਤਿਹਾਰ

ਮਨਪ੍ਰੀਤ ਗੋਨੀ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਦਿੱਤੀ ਜਾਵੇਗੀ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ।

ਮਨਪ੍ਰੀਤ ਗੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਕ੍ਰਿਕਟ ਜਗਤ ਨਾਲ ਜੁੜੇ ਪ੍ਰਮੁੱਖ ਚਿਹਰਿਆਂ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਪਹਿਲਾਂ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ, ਜਿਨ੍ਹਾਂ ਨੂੰ ਪਾਰਟੀ ਵੱਲੋਂ ਰਾਜ ਸਭਾ ਭੇਜਿਆ ਗਿਆ ਸੀ।

ਗੇਂਦਬਾਜ਼ੀ ਦੇ ਨਾਲ ਛੱਕਿਆਂ ਲਈ ਵੀ ਸਨ ਮਸ਼ਹੂਰ

ਮਨਪ੍ਰੀਤ ਸਿੰਘ ਗੋਨੀ ਆਪਣੀ ਗੇਂਦਬਾਜ਼ੀ ਦੇ ਨਾਲ-ਨਾਲ ਹਮਲਾਵਰ ਬੱਲੇਬਾਜ਼ੀ ਲਈ ਵੀ ਜਾਣੇ ਜਾਂਦੇ ਰਹੇ ਹਨ। IPL 2008 ਵਿੱਚ ਚੇਨਈ ਸੁਪਰ ਕਿੰਗਜ਼ ਲਈ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਪ੍ਰਭਾਵਿਤ ਹੋ ਕੇ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਉਨ੍ਹਾਂ ਨੂੰ ਭਾਰਤੀ ਕ੍ਰਿਕਟ ਦੀ ਵੱਡੀ ਖੋਜ ਦੱਸਿਆ ਸੀ।

ਗੋਨੀ ਨੇ IPL 2008 ਸੀਜ਼ਨ ਵਿੱਚ 16 ਮੈਚਾਂ ਦੌਰਾਨ 17 ਵਿਕਟਾਂ ਹਾਸਲ ਕੀਤੀਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਭਾਰਤੀ ਟੀਮ ਵਿੱਚ ਜਗ੍ਹਾ ਮਿਲੀ।

ਉਹ ਹੇਠਲੇ ਕ੍ਰਮ ਵਿੱਚ ਖੇਡਦੇ ਹੋਏ ਲੰਬੇ ਛੱਕੇ ਲਗਾਉਣ ਲਈ ਵੀ ਮਸ਼ਹੂਰ ਸਨ। ਪਹਿਲੀ ਸ਼੍ਰੇਣੀ ਕ੍ਰਿਕਟ ਵਿੱਚ ਉਨ੍ਹਾਂ ਦੇ ਨਾਮ 6 ਅਰਧ ਸੈਂਕੜੇ ਦਰਜ ਹਨ। ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਉਨ੍ਹਾਂ ਨੇ 2019 ਵਿੱਚ ਕੈਨੇਡਾ ਦੀ ਗਲੋਬਲ T20 ਲੀਗ ਵਿੱਚ ਟੋਰਾਂਟੋ ਨੇਸ਼ਨਲਜ਼ ਲਈ ਖੇਡਿਆ ਸੀ, ਜਿੱਥੇ ਟੀਮ ਦੇ ਕਪਤਾਨ ਯੁਵਰਾਜ ਸਿੰਘ ਸਨ। ਇੱਕ ਮੁਕਾਬਲੇ ਵਿੱਚ ਗੋਨੀ ਨੇ ਸਿਰਫ਼ 12 ਗੇਂਦਾਂ ’ਤੇ 33 ਦੌੜਾਂ ਦੀ ਤੂਫਾਨੀ ਪਾਰੀ ਖੇਡੀ ਸੀ।

Read Latest News and Breaking News at Daily Post TV, Browse for more News

Ad
Ad

Punjab District News