Journalism Of Hope
BREAKING NEWS
ਬਰਨਾਲਾ ’ਚ ਇਨਸਾਫ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ ’ਤੇ ਚੜ੍ਹੀਆਂ 3 ਲੜਕੀਆਂ......ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ਮਲੇਸ਼ੀਆ ਤੋਂ ਬੰਬੀਹਾ ਗੈਂਗ ਨਾਲ ਜੁੜੇ 3 ਲੋੜੀਂਦੇ ਮੁਲਜ਼ਮ ਡਿਪੋਰਟ ਕਰਵਾਏ....2027 ਤੱਕ ਮਹਿੰਗੇ ਹੋ ਸਕਦੇ ਹਨ ਖਾਣ-ਪੀਣ ਦੇ ਸਾਮਾਨ, JP Morgan ਵੱਲੋਂ ਚੇਤਾਵਨੀ ਜਾਰੀ......ਬਿਹਾਰ ‘ਚ ਮਿਡ-ਡੇ ਮੀਲ ਖਾਣ ਤੋਂ ਬਾਅਦ 40 ਵਿਦਿਆਰਥਣਾਂ ਹਸਪਤਾਲ ਦਾਖ਼ਲ.....ਕੋਲਕਾਤਾ ਦੇ ਹੋਟਲ ’ਚ ਭਿਆਨਕ ਅੱਗ, 9 ਲੋਕਾਂ ਦੀ ਮੌਤ, 6 ਜ਼ਖਮੀ....ਪਾਕਿਸਤਾਨ ਦਾ ਵੱਡਾ ਦਾਅਵਾ: ਆਪ੍ਰੇਸ਼ਨ ਸਿੰਦੂਰ ਦੌਰਾਨ ਭਾਰਤ ਦੇ 8 ਜਹਾਜ਼ ਸੁੱਟੇ.....ਕੈਨੇਡਾ ਦੇ ਐਡਮਿੰਟਨ ਵਿੱਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਨਾਲ ਮੌਤ.....Hockey World Cup: ਭਾਰਤ ਲਈ ਅੱਜ ‘ਕਰੋ ਜਾਂ ਮਰੋ’ ਵਾਲਾ ਮੁਕਾਬਲਾ, ਪਾਕਿਸਤਾਨ ਨਾਲ ਹੋਵੇਗਾ ਮੈਚ

ਸਾਬਕਾ ਫੌਜੀ ਨੇ ਝੀਲ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਆਖਿਰ ਕਿਉਂ ਚੁੱਕਿਆ ਖੌਫ਼ਨਾਕ ਕਦਮ? ਜਾਣੋ..

Retired Army suicide;‘ ਬਠਿੰਡਾ ਦੇ ਗੋਨਿਆਣਾ ਰੋਡ ਸਥਿਤ ਝੀਲ ਨੰਬਰ-2 ਵਿੱਚ ਇੱਕ ਬਜ਼ੁਰਗ ਵਿਅਕਤੀ ਵੱਲੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੋਸਾਇਟੀ ਬਠਿੰਡਾ ਦੀ ਐਂਬੂਲੈਂਸ ਟੀਮ ਅਤੇ ਐਨਡੀਆਰਐਫ ਦੀ ਟੀਮ ਮੌਕੇ ‘ਤੇ ਪਹੁੰਚੀ। ਰੈਸਕਿਊ ਟੀਮਾਂ ਨੇ ਕਰੀਬ 10 ਮਿੰਟ ਦੀ ਕੋਸ਼ਿਸ਼ […]
Jaspreet Singh
By : Published: 19 Aug 2026 19:29:PM
ਸਾਬਕਾ ਫੌਜੀ ਨੇ ਝੀਲ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਆਖਿਰ ਕਿਉਂ ਚੁੱਕਿਆ ਖੌਫ਼ਨਾਕ ਕਦਮ? ਜਾਣੋ..

Retired Army suicide;‘ ਬਠਿੰਡਾ ਦੇ ਗੋਨਿਆਣਾ ਰੋਡ ਸਥਿਤ ਝੀਲ ਨੰਬਰ-2 ਵਿੱਚ ਇੱਕ ਬਜ਼ੁਰਗ ਵਿਅਕਤੀ ਵੱਲੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੋਸਾਇਟੀ ਬਠਿੰਡਾ ਦੀ ਐਂਬੂਲੈਂਸ ਟੀਮ ਅਤੇ ਐਨਡੀਆਰਐਫ ਦੀ ਟੀਮ ਮੌਕੇ ‘ਤੇ ਪਹੁੰਚੀ।

ਇਸ਼ਤਿਹਾਰ

ਰੈਸਕਿਊ ਟੀਮਾਂ ਨੇ ਕਰੀਬ 10 ਮਿੰਟ ਦੀ ਕੋਸ਼ਿਸ਼ ਤੋਂ ਬਾਅਦ ਬਜ਼ੁਰਗ ਨੂੰ ਝੀਲ ਵਿੱਚੋਂ ਬਾਹਰ ਕੱਢ ਲਿਆ। ਉਸ ਨੂੰ ਤੁਰੰਤ ਸਿਵਲ ਹਸਪਤਾਲ ਬਠਿੰਡਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਦੀ ਪਛਾਣ ਰਾਮਪੁਰਾ ਫੂਲ ਵਾਸੀ 63 ਸਾਲਾ ਬਲਵੀਰ ਸਿੰਘ ਪੁੱਤਰ ਕਾਕਾ ਸਿੰਘ ਵਜੋਂ ਹੋਈ ਹੈ।

ਗੋਵਿੰਦਪੁਰਾ ਕੇਂਦਰੀ ਜੇਲ੍ਹ ਵਿੱਚ ਕਰਦੇ ਸਨ ਨੌਕਰੀ

ਜਾਣਕਾਰੀ ਮੁਤਾਬਕ ਬਲਵੀਰ ਸਿੰਘ ਭਾਰਤੀ ਫੌਜ ਤੋਂ ਸੇਵਾਮੁਕਤ ਸਨ ਅਤੇ ਬਠਿੰਡਾ ਦੀ ਗੋਵਿੰਦਪੁਰਾ ਕੇਂਦਰੀ ਜੇਲ੍ਹ ਵਿੱਚ ਪੇਸਕੋ (PESCO) ਕਰਮਚਾਰੀ ਵਜੋਂ ਤਾਇਨਾਤ ਸਨ।

ਥਾਣਾ ਥਰਮਲ ਦੇ ਐਸਐਚਓ ਹਰਜੋਤ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਮੁਤਾਬਕ ਬਲਵੀਰ ਸਿੰਘ ਦਾ ਪਿਛਲੇ ਕੁਝ ਸਮੇਂ ਤੋਂ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਨ੍ਹਾਂ ਨੇ ਇਹ ਕਦਮ ਚੁੱਕਿਆ।

ਪੁਲਿਸ ਨੇ ਮਾਮਲੇ ਵਿੱਚ ਪੰਜ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਪੁਲਿਸ ਵੱਲੋਂ ਦਰਜ ਕੀਤੇ ਗਏ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News