Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਲੌਂਗੋਵਾਲ ਰੈਲੀ ਲਈ ਦਿੱਤੀ ਮਨਜ਼ੂਰੀ

High Court permission to Akali Dal for Longowal rally: ਚੰਡੀਗੜ੍ਹ, 20 ਅਗਸਤ 2026: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅਨਾਜ ਮੰਡੀ ਲੌਂਗੋਵਾਲ ਵਿਖੇ ਰੈਲੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਜਿਸ ’ਤੇ ਅਕਾਲੀ ਦਲ ਨੇ ਅਦਾਲਤ ਦਾ ਧੰਨਵਾਦ ਕੀਤਾ ਹੈ। ਅਕਾਲੀ ਦਲ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਮਾਣਯੋਗ ਹਾਈ […]
By : Updated On: 20 Aug 2026 09:09:AM
ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਲੌਂਗੋਵਾਲ ਰੈਲੀ ਲਈ ਦਿੱਤੀ ਮਨਜ਼ੂਰੀ
  • ਸ਼੍ਰੋਮਣੀ ਅਕਾਲੀ ਦਲ ਨੇ ਅਦਾਲਤ ਦਾ ਕੀਤਾ ਧੰਨਵਾਦ

High Court permission to Akali Dal for Longowal rally: ਚੰਡੀਗੜ੍ਹ, 20 ਅਗਸਤ 2026: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅਨਾਜ ਮੰਡੀ ਲੌਂਗੋਵਾਲ ਵਿਖੇ ਰੈਲੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਜਿਸ ’ਤੇ ਅਕਾਲੀ ਦਲ ਨੇ ਅਦਾਲਤ ਦਾ ਧੰਨਵਾਦ ਕੀਤਾ ਹੈ।

ਇਸ਼ਤਿਹਾਰ

ਅਕਾਲੀ ਦਲ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਮਾਣਯੋਗ ਹਾਈ ਕੋਰਟ ਨੇ ਪਾਰਟੀ ਨੂੰ ਰੈਲੀ ਕਰਨ ਦੀ ਇਜਾਜ਼ਤ ਦੇਣ ਦੇ ਨਾਲ-ਨਾਲ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਪਾਰਟੀ ਨੇ ਦਾਅਵਾ ਕੀਤਾ ਕਿ ਹਾਈ ਕੋਰਟ ਦੇ ਹੁਕਮ ਵਿੱਚ ਸਪੱਸ਼ਟ ਤੌਰ ’ਤੇ ਦਰਜ ਕੀਤਾ ਗਿਆ ਹੈ ਕਿ ਸਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਨਾਜ ਮੰਡੀ ਲੌਂਗੋਵਾਲ ਦੀ ਕੀਤੀ ਗਈ ਅਲਾਟਮੈਂਟ ਨੂੰ ਜਿਸ ਤਰੀਕੇ ਨਾਲ ਰੱਦ ਕੀਤਾ ਗਿਆ, ਉਹ ਠੀਕ ਨਹੀਂ ਸੀ।

ਅਕਾਲੀ ਦਲ ਨੇ ਕਿਹਾ ਕਿ ਇਹ ਫੈਸਲਾ ਨਾ ਸਿਰਫ਼ ਪਾਰਟੀ ਦੇ ਹੱਕ ਦੀ ਪੁਸ਼ਟੀ ਕਰਦਾ ਹੈ, ਸਗੋਂ ਲੋਕਤੰਤਰ ਵਿੱਚ ਸਿਆਸੀ ਪਾਰਟੀਆਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਅਤੇ ਜਨਤਕ ਸਮਾਗਮ ਕਰਨ ਦੇ ਅਧਿਕਾਰ ਦੀ ਵੀ ਰੱਖਿਆ ਕਰਦਾ ਹੈ। ਪਾਰਟੀ ਨੇ ਹਾਈ ਕੋਰਟ ਦੇ ਇਸ ਫੈਸਲੇ ਨੂੰ ਲੋਕਤੰਤਰ ਅਤੇ ਸਿਆਸੀ ਅਧਿਕਾਰਾਂ ਦੀ ਰੱਖਿਆ ਵੱਲ ਅਹਿਮ ਕਦਮ ਦੱਸਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੌਂਗੋਵਾਲ ਵਿੱਚ ਕਾਨਫਰੰਸ ਲਈ ਰਾਖਵੀਂ ਥਾਂ ਪੁਨਰ ਸੁਰਜੀਤ ਦਲ ਨੂੰ ਅਲਾਟ ਕੀਤੇ ਜਾਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਗਿਆ ਸੀ। ਅਕਾਲੀ ਦਲ ਦਾ ਕਹਿਣਾ ਸੀ ਕਿ ਪਾਰਟੀ ਨੇ ਲੌਂਗੋਵਾਲ ਦੀ ਅਨਾਜ ਮੰਡੀ ਵਿੱਚ ਕਾਨਫਰੰਸ ਕਰਵਾਉਣ ਲਈ ਅਪ੍ਰੈਲ ਮਹੀਨੇ ਵਿੱਚ ਹੀ ਪ੍ਰਵਾਨਗੀ ਲਈ ਅਰਜ਼ੀ ਦੇ ਦਿੱਤੀ ਸੀ। ਉਨ੍ਹਾਂ ਮੁਤਾਬਕ ਅਨਾਜ ਮੰਡੀ ਦੇ ਸ਼ੈੱਡ ਹੇਠਾਂ ਕਾਨਫਰੰਸ ਲਈ ਲੋੜੀਂਦੀ ਫੀਸ ਵੀ ਜਮ੍ਹਾਂ ਕਰਵਾਈ ਜਾ ਚੁੱਕੀ ਸੀ। ਅਕਾਲੀ ਦਲ ਨੇ ਦੋਸ਼ ਲਾਇਆ ਸੀ ਕਿ ਇਸ ਦੇ ਬਾਵਜੂਦ 15 ਅਗਸਤ ਨੂੰ ਪੁਨਰ ਸੁਰਜੀਤ ਦਲ ਤੋਂ ਨਵੀਂ ਅਰਜ਼ੀ ਲੈ ਕੇ ਉਸੇ ਦਿਨ ਫੈਸਲਾ ਕਰਦਿਆਂ ਉਹ ਥਾਂ ਉਸ ਨੂੰ ਅਲਾਟ ਕਰ ਦਿੱਤੀ ਗਈ, ਜੋ ਪਹਿਲਾਂ ਅਕਾਲੀ ਦਲ ਦੀ ਕਾਨਫਰੰਸ ਲਈ ਰਾਖਵੀਂ ਸੀ। ਜਿਸ ‘ਤੇ ਹੁਣ ਹਾਈਕੋਰਟ ਨੇ ਫੈਸਲਾ ਲੈਂਦਿਆਂ ਇਹ ਸਥਾਨ ਸ਼੍ਰੋਮਣੀ ਅਕਾਲੀ ਦਲ ਨੂੰ ਰੈਲੀ ਲਈ ਅਲਾਟ ਕਰ ਦਿੱਤਾ ਹੈ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦ ਸੰਤ ਹਰਚੰਦ ਸਿੰਘ ਜੀ ਲੌਂਗੋਵਾਲ ਦਾ 41ਵਾਂ ਸ਼ਹੀਦੀ ਦਿਹਾੜਾ ਅੱਜ 20 ਅਗਸਤ ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਲੌਂਗੋਵਾਲ ਅਨਾਜ ਮੰਡੀ ਵਿਖੇ ਉਤਸ਼ਾਹ, ਡੂੰਘੇ ਸਤਿਕਾਰ ਅਤੇ ਸ਼ਰਧਾ ਨਾਲ ਮਨਾਏਗਾ। ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ‘ਤੇ ਰੈਲੀ ‘ਚ ਪਹੁੰਚਣਗੇ।

Read Latest News and Breaking News at Daily Post TV, Browse for more News

Ad
Ad

Punjab District News