Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਖਨੌਰੀ ਨੇੜੇ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਦੋ ਗੰਭੀਰ ਜ਼ਖ਼ਮੀ

Two youths die in road accident: ਖਨੌਰੀ: ਖਨੌਰੀ ਨੇੜੇ ਘੱਗਰ ਪੁਲ ਕੋਲ ਬੀਤੀ ਰਾਤ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਪਿੰਡ ਗੁਲਾੜੀ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਟੱਕਰ ਮਾਰਨ ਵਾਲੀ ਲੈਂਸਰ ਕਾਰ ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ […]
By : Updated On: 20 Aug 2026 10:53:AM
ਖਨੌਰੀ ਨੇੜੇ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
  • ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਲੈਂਸਰ ਨੇ ਸਵਿਫਟ ਨੂੰ ਮਾਰੀ ਟੱਕਰ, ਕਾਰ ਚਾਲਕ ਫਰਾਰ

Two youths die in road accident: ਖਨੌਰੀ: ਖਨੌਰੀ ਨੇੜੇ ਘੱਗਰ ਪੁਲ ਕੋਲ ਬੀਤੀ ਰਾਤ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਪਿੰਡ ਗੁਲਾੜੀ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਟੱਕਰ ਮਾਰਨ ਵਾਲੀ ਲੈਂਸਰ ਕਾਰ ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ ਪਿੰਡ ਗੁਲਾੜੀ ਦੇ ਚਾਰ ਦੋਸਤ ਮਾਰੂਤੀ ਸਵੀਫਟ ਕਾਰ ਵਿੱਚ ਸਵਾਰ ਹੋ ਕੇ ਪਾਤੜਾਂ ਤੋਂ ਖਨੌਰੀ ਮੰਡੀ ਵੱਲ ਜਾ ਰਹੇ ਸਨ। ਕਾਰ ਅੰਕੁਸ਼ ਪੁੱਤਰ ਗੁਰਬਖਸ਼ ਸਿੰਘ ਚਲਾ ਰਿਹਾ ਸੀ। ਜਦੋਂ ਉਹ ਘੱਗਰ ਪੁਲ ਖਨੌਰੀ ਨੇੜੇ ਪਹੁੰਚੇ ਤਾਂ ਪਿੱਛੋਂ ਤੇਜ਼ ਰਫ਼ਤਾਰ ਨਾਲ ਆ ਰਹੀ ਲੈਂਸਰ ਕਾਰ ਨੇ ਉਨ੍ਹਾਂ ਦੀ ਸਵਿਫਟ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਇਸ਼ਤਿਹਾਰ

ਸਵਿਫਟ ਕਾਰ ਖੇਤਾਂ ’ਚ ਜਾ ਡਿੱਗੀ
ਥਾਣਾ ਖਨੌਰੀ ਵਿੱਚ ਦਿੱਤੀ ਸ਼ਿਕਾਇਤ ਵਿੱਚ ਪਿੰਡ ਗੁਲਾੜੀ ਵਾਸੀ ਸਰਦੂਲ ਸਿੰਘ ਪੁੱਤਰ ਮਹੀਪਾਲ ਨੇ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਸਵਿਫਟ ਕਾਰ ਸੜਕ ਤੋਂ ਹੇਠਾਂ ਖੇਤਾਂ ਵਿੱਚ ਜਾ ਡਿੱਗੀ। ਹਾਦਸੇ ਵਿੱਚ ਉਸ ਦੇ ਭਰਾ ਸੰਜੂ (24) ਪੁੱਤਰ ਮਹੀਪਾਲ ਅਤੇ ਸਮੀਰ ਸਿੰਘ ਪੁੱਤਰ ਸੁਲਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਅੰਕੁਸ਼ ਪੁੱਤਰ ਗੁਰਬਖਸ਼ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਰਮੇਸ਼ ਕੁਮਾਰ ਗੰਭੀਰ ਜ਼ਖ਼ਮੀ ਹੋ ਗਏ। ਰਾਹਗੀਰਾਂ ਦੀ ਮਦਦ ਨਾਲ ਦੋਵਾਂ ਨੂੰ ਸਰਕਾਰੀ ਹਸਪਤਾਲ ਪਾਤੜਾਂ ਲਿਜਾਇਆ ਗਿਆ, ਜਿੱਥੋਂ ਗੰਭੀਰ ਹਾਲਤ ਦੇ ਚੱਲਦਿਆਂ ਉਨ੍ਹਾਂ ਨੂੰ ਗਰਗ ਹਸਪਤਾਲ, ਟੋਹਾਣਾ ਰੈਫਰ ਕਰ ਦਿੱਤਾ ਗਿਆ।

ਪੁਲਿਸ ਵੱਲੋਂ ਫਰਾਰ ਚਾਲਕ ਦੀ ਭਾਲ
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਖਨੌਰੀ ਦੇ ਸਬ-ਇੰਸਪੈਕਟਰ ਚੰਨਾ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਮ੍ਰਿਤਕ ਨੌਜਵਾਨਾਂ ਦਾ ਮੂਨਕ ਵਿਖੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਫਰਾਰ ਲੈਂਸਰ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News