Journalism Of Hope
BREAKING NEWS
CWC ਦੀ ਅਹਿਮ ਮੀਟਿੰਗ ’ਚ ਕਿਉਂ ਨਹੀਂ ਪਹੁੰਚੇ ਚਰਨਜੀਤ ਚੰਨੀ, ਦੱਸੀ ਵਜ੍ਹਾ ?.....ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਲੌਂਗੋਵਾਲ ਰੈਲੀ ਲਈ ਦਿੱਤੀ ਮਨਜ਼ੂਰੀ....ਦਹੇਜ ਹੱਤਿਆ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ, 22 ਸਾਲ ਪੁਰਾਣੀ ਸਜ਼ਾ ਰੱਦ....ਮੋਹਾਲੀ ’ਚ ਜੀਜੇ ਦਾ ਕਤਲ, ਸਾਲੇ ਨੇ ਦੋਸਤ ਨਾਲ ਮਿਲ ਕੇ ਕੀਤੀ ਵਾਰਦਾਤ....ਚੱਲਦੇ ਵਿਆਹ ਸਮਾਗਮ ’ਚ ਅਨੰਦ ਕਾਰਜਾਂ ਦੌਰਾਨ ਪੁਲਿਸ ਨੇ ਚੁੱਕਿਆ ਕੁੜੀ ਦਾ ਪਿਓ, ਮੌਕੇ ’ਤੇ ਹੋਇਆ ਹੰਗਾਮਾ....ਕਬੱਡੀ ਖਿਡਾਰੀ ਕਤਲਕਾਂਡ: ਮੌਜੂਦਾ ਸਰਪੰਚ ਸਮੇਤ 3 ਗ੍ਰਿਫ਼ਤਾਰ....ਖਨੌਰੀ ਨੇੜੇ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਦੋ ਗੰਭੀਰ ਜ਼ਖ਼ਮੀ....ਕਮਲ ਕੌਰ ਭਾਬੀ ਕਤਲ ਮਾਮਲਾ: ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਦੀ ਵਿਗੜੀ ਸਿਹਤ....

ਕਬੱਡੀ ਖਿਡਾਰੀ ਕਤਲਕਾਂਡ: ਮੌਜੂਦਾ ਸਰਪੰਚ ਸਮੇਤ 3 ਗ੍ਰਿਫ਼ਤਾਰ

Kabaddi player murder case: ਮਾਨਸਾ: ਪਿੰਡ ਨੰਗਲ ਕਲਾਂ ਵਿੱਚ ਚੋਣੀ ਰੰਜਿਸ਼ ਨੂੰ ਲੈ ਕੇ ਹੋਏ ਕਬੱਡੀ ਖਿਡਾਰੀ ਅਮਨਦੀਪ ਕੁਮਾਰ ਉਰਫ਼ ਮੰਗੂ ਦੇ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਨੇ ਪਿੰਡ ਦੇ ਮੌਜੂਦਾ ਸਰਪੰਚ ਰੇਸ਼ਮ ਸਿੰਘ ਉਰਫ਼ ਜਿੰਦਾ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐੱਸਐੱਸਪੀ ਭਾਗੀਰਥ ਸਿੰਘ ਮੀਣਾ ਮੁਤਾਬਕ 17 ਅਗਸਤ ਨੂੰ ਅਮਨਦੀਪ ’ਤੇ ਪਿੰਡ […]
Ranjit Singh
By : Updated On: 20 Aug 2026 11:24:AM
ਕਬੱਡੀ ਖਿਡਾਰੀ ਕਤਲਕਾਂਡ: ਮੌਜੂਦਾ ਸਰਪੰਚ ਸਮੇਤ 3 ਗ੍ਰਿਫ਼ਤਾਰ

Kabaddi player murder case: ਮਾਨਸਾ: ਪਿੰਡ ਨੰਗਲ ਕਲਾਂ ਵਿੱਚ ਚੋਣੀ ਰੰਜਿਸ਼ ਨੂੰ ਲੈ ਕੇ ਹੋਏ ਕਬੱਡੀ ਖਿਡਾਰੀ ਅਮਨਦੀਪ ਕੁਮਾਰ ਉਰਫ਼ ਮੰਗੂ ਦੇ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਨੇ ਪਿੰਡ ਦੇ ਮੌਜੂਦਾ ਸਰਪੰਚ ਰੇਸ਼ਮ ਸਿੰਘ ਉਰਫ਼ ਜਿੰਦਾ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐੱਸਐੱਸਪੀ ਭਾਗੀਰਥ ਸਿੰਘ ਮੀਣਾ ਮੁਤਾਬਕ 17 ਅਗਸਤ ਨੂੰ ਅਮਨਦੀਪ ’ਤੇ ਪਿੰਡ ਦੀ ਫਿਰਨੀ ਨੇੜੇ ਹਮਲਾ ਕੀਤਾ ਗਿਆ ਸੀ। ਅਮਨਦੀਪ ਵੱਲੋਂ ਦਿੱਤੇ ਬਿਆਨਾਂ ਅਨੁਸਾਰ ਸਰਪੰਚ ਰੇਸ਼ਮ ਸਿੰਘ ਆਪਣੇ ਸਾਥੀਆਂ ਸਮੇਤ ਗੱਡੀਆਂ ਵਿੱਚ ਸਵਾਰ ਹੋ ਕੇ ਲੋਹੇ ਦੀਆਂ ਰਾਡਾਂ ਅਤੇ ਸੱਬਲ ਲੈ ਕੇ ਆਇਆ ਸੀ ਅਤੇ ਉਸ ’ਤੇ ਜਾਨਲੇਵਾ ਹਮਲਾ ਕੀਤਾ ਗਿਆ। ਰੌਲਾ ਪੈਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

ਇਸ਼ਤਿਹਾਰ

ਚੋਣੀ ਰੰਜਿਸ਼ ਬਣੀ ਹਮਲੇ ਦੀ ਵਜ੍ਹਾ
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਰਪੰਚੀ ਚੋਣ ਦੌਰਾਨ ਦੋਵੇਂ ਧਿਰਾਂ ਵਿਚਕਾਰ ਹੋਈ ਤਕਰਾਰ ਹੀ ਇਸ ਰੰਜਿਸ਼ ਦਾ ਮੁੱਖ ਕਾਰਨ ਦੱਸੀ ਜਾ ਰਹੀ ਹੈ। 18 ਅਗਸਤ ਨੂੰ ਇਲਾਜ ਦੌਰਾਨ ਅਮਨਦੀਪ ਦੀ ਮੌਤ ਹੋ ਗਈ। ਇਸ ਤੋਂ ਬਾਅਦ ਥਾਣਾ ਸਦਰ ਪੁਲਿਸ ਨੇ ਮਾਮਲੇ ਵਿੱਚ ਕਤਲ ਦੀ ਧਾਰਾ ਵੀ ਜੋੜ ਦਿੱਤੀ। ਥਾਣਾ ਸਦਰ ਦੇ ਮੁਖੀ ਇੰਸਪੈਕਟਰ ਜਸਪ੍ਰੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਕਾਰਵਾਈ ਕਰਦਿਆਂ ਰਮਦਿੱਤੇਵਾਲਾ ਚੌਕ ਤੋਂ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ।

ਗ੍ਰਿਫ਼ਤਾਰ ਮੁਲਜ਼ਮਾਂ ਵਿੱਚ:
ਰੇਸ਼ਮ ਸਿੰਘ ਉਰਫ਼ ਜਿੰਦਾ — ਸਰਪੰਚ, ਨੰਗਲ ਕਲਾਂ; ਉਸ ਖ਼ਿਲਾਫ਼ ਪਹਿਲਾਂ ਹੀ 16 ਅਪਰਾਧਿਕ ਮਾਮਲੇ ਦਰਜ ਹਨ।
ਗਗਨਦੀਪ ਸਿੰਘ ਉਰਫ਼ ਗਗਨ — ਵਾਸੀ ਪਿੰਡ ਜਵਾਹਰਕੇ; ਉਸ ਖ਼ਿਲਾਫ਼ 2 ਮਾਮਲੇ ਦਰਜ ਹਨ।
ਸ਼ਗਨਦੀਪ ਸਿੰਘ ਉਰਫ਼ ਸ਼ਗਨੀ — ਵਾਸੀ ਗੁਰਨੇ ਖੁਰਦ; ਉਸ ਖ਼ਿਲਾਫ਼ ਵੀ 2 ਅਪਰਾਧਿਕ ਮਾਮਲੇ ਦਰਜ ਹਨ।
ਹੋਰ ਮੁਲਜ਼ਮਾਂ ਦੀ ਭਾਲ ਜਾਰੀ

ਮਾਮਲੇ ਵਿੱਚ ਨਾਮਜ਼ਦ ਖੁਸ਼ਪਿੰਦਰ ਸਿੰਘ, ਬਾਦਲ ਸਿੰਘ ਅਤੇ ਕੁਲਦੀਪ ਸਿੰਘ (ਸਾਰੇ ਵਾਸੀ ਪਿੰਡ ਭੰਮੇ ਕਲਾਂ) ਸਮੇਤ 4 ਤੋਂ 5 ਅਣਪਛਾਤੇ ਵਿਅਕਤੀਆਂ ਦੀ ਭਾਲ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰੇਗੀ, ਤਾਂ ਜੋ ਵਾਰਦਾਤ ਵਿੱਚ ਵਰਤੇ ਗਏ ਹਥਿਆਰਾਂ ਅਤੇ ਵਾਹਨਾਂ ਦੀ ਬਰਾਮਦਗੀ ਕੀਤੀ ਜਾ ਸਕੇ।

Read Latest News and Breaking News at Daily Post TV, Browse for more News

Ad
Ad

Punjab District News