Journalism Of Hope
BREAKING NEWS
ਗੌਰਵ ਯਾਦਵ ਬਣੇ ਪੰਜਾਬ ਦੇ ਰੈਗੂਲਰ ਡੀਜੀਪੀ......Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ, ਪਾਕਿਸਤਾਨ ਦੀ ਥਾਂ ਬੰਗਲਾਦੇਸ਼ ਨੂੰ ਮਿਲੀ ਐਂਟਰੀ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !......ਪਰਾਲੀ ਸਾੜਨ ‘ਤੇ ਹੋਵੇਗੀ ਸਖ਼ਤ ਕਾਰਵਾਈ ! ਕੇਂਦਰ ਨੇ ਟੀਮਾਂ ਕੀਤੀਆਂ ਤਾਇਨਾਤ, ਦਿੱਲੀ ਭੇਜੀ ਜਾਏਗੀ ਰਿਪੋਰਟ.....

ਪਟਿਆਲਾ ’ਚ ਵੱਡੀ ਵਾਰਦਾਤ: ਔਰਤ ਦਾ ਗੋਲੀਆਂ ਮਾਰ ਕੇ ਕਤਲ

Woman shot dead in Patiala: ਪਟਿਆਲਾ: ਪਟਿਆਲਾ ਦੇ ਪਾਤੜਾਂ ਵਿੱਚ ਇੱਕ ਔਰਤ ਦਾ ਪਹਿਲਾਂ ਬੇਸਬਾਲ ਨਾਲ ਹਮਲਾ ਕਰਕੇ ਅਤੇ ਬਾਅਦ ਵਿੱਚ ਦੋ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਇੱਕ ਆਟੋ ਡਰਾਈਵਰ ਵੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ, ਜਿਸ ਨੂੰ ਗੰਭੀਰ ਹਾਲਤ ਵਿੱਚ ਰਾਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ […]
By : Updated On: 20 Aug 2026 12:32:PM
ਪਟਿਆਲਾ ’ਚ ਵੱਡੀ ਵਾਰਦਾਤ: ਔਰਤ ਦਾ ਗੋਲੀਆਂ ਮਾਰ ਕੇ ਕਤਲ
  • ਬੱਸ ਤੋਂ ਉਤਰਦੇ ਹੀ ਹਮਲਾਵਰਾਂ ਨੇ ਘੇਰਿਆ, ਪਹਿਲਾਂ ਬੇਸਬਾਲ ਨਾਲ ਕੁੱਟਿਆ ਤੇ ਫਿਰ ਮਾਰੀਆਂ ਗੋਲੀਆਂ

Woman shot dead in Patiala: ਪਟਿਆਲਾ: ਪਟਿਆਲਾ ਦੇ ਪਾਤੜਾਂ ਵਿੱਚ ਇੱਕ ਔਰਤ ਦਾ ਪਹਿਲਾਂ ਬੇਸਬਾਲ ਨਾਲ ਹਮਲਾ ਕਰਕੇ ਅਤੇ ਬਾਅਦ ਵਿੱਚ ਦੋ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਇੱਕ ਆਟੋ ਡਰਾਈਵਰ ਵੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ, ਜਿਸ ਨੂੰ ਗੰਭੀਰ ਹਾਲਤ ਵਿੱਚ ਰਾਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਬੁੱਧਵਾਰ ਰਾਤ ਕਰੀਬ 8:15 ਵਜੇ ਪਾਤੜਾਂ ਦੇ ਪੁਰਾਣੇ ਬੱਸ ਅੱਡੇ ’ਤੇ ਵਾਪਰੀ। ਮ੍ਰਿਤਕ ਔਰਤ ਦੀ ਪਛਾਣ ਸੁੰਦਰ ਬਸਤੀ ਵਾਸੀ ਦਿਲਪ੍ਰੀਤ ਕੌਰ ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਆਟੋ ਚਾਲਕ ਦੀ ਪਛਾਣ ਲਖਵੀਰ ਸਿੰਘ ਵਜੋਂ ਹੋਈ ਹੈ।

ਇਸ਼ਤਿਹਾਰ

ਬੱਸ ਤੋਂ ਉਤਰਦੇ ਹੀ ਕੀਤਾ ਹਮਲਾ
ਜਾਣਕਾਰੀ ਮੁਤਾਬਕ ਬੁੱਧਵਾਰ ਸ਼ਾਮ ਦਿਲਪ੍ਰੀਤ ਕੌਰ ਬੱਸ ਤੋਂ ਉਤਰ ਕੇ ਆਪਣੇ ਘਰ ਵੱਲ ਜਾ ਰਹੀ ਸੀ। ਇਸੇ ਦੌਰਾਨ ਕੁਝ ਹਮਲਾਵਰਾਂ ਨੇ ਉਸ ਨੂੰ ਘੇਰ ਲਿਆ ਅਤੇ ਪਹਿਲਾਂ ਬੇਸਬਾਲ ਨਾਲ ਉਸ ’ਤੇ ਹਮਲਾ ਕੀਤਾ। ਇਸ ਤੋਂ ਬਾਅਦ ਉਸ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਗੋਲੀਬਾਰੀ ਦੌਰਾਨ ਨੇੜੇ ਮੌਜੂਦ ਆਟੋ ਡਰਾਈਵਰ ਲਖਵੀਰ ਸਿੰਘ ਵੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ।

ਪੁਲਿਸ ਵੱਲੋਂ ਜਾਂਚ ਸ਼ੁਰੂ
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਪਾਤੜਾਂ ਦੇ ਇੰਚਾਰਜ ਇੰਸਪੈਕਟਰ ਗਗਨਦੀਪ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਮਲਾਵਰਾਂ ਦੀ ਪਛਾਣ ਲਈ ਪੁਲਿਸ ਵੱਲੋਂ ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਥਾਣਾ ਮੁਖੀ ਗਗਨਦੀਪ ਸਿੰਘ ਸਿੱਧ ਨੇ ਦੱਸਿਆ ਕਿ ਹਮਲੇ ਦੇ ਕਾਰਨਾਂ ਸਮੇਤ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News